01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਭਰਤੀ ਮੁਕੰਮਲ ਨਾ ਹੋਣ ਕਾਰਨ ਅਧਿਆਪਕਾਂ ਵਿਚ ਰੋਸ, ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚਿਤਾਵਨੀ

ਜਲਾਲਾਬਾਦ, 1 ਨਵੰਬਰ (ਜਸਕਰਨ ਸਿੰਘ ਤਨੇਜਾ)-ਈ. ਟੀ.

Ad Position 21
No active advertisement
ਅਜੀਤ ਡੈਸਕ 02-11-2026
ਜਲਾਲਾਬਾਦ, 1 ਨਵੰਬਰ (ਜਸਕਰਨ ਸਿੰਘ ਤਨੇਜਾ)-ਈ.ਟੀ.ਟੀ.5994 ਭਰਤੀ ਦੇ ਬੈਕਲਾਗ ਅਧੀਨ ਰਹਿ ਗਏ ਬੇਰੁਜ਼ਗਾਰ ਅਧਿਆਪਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਆਰ-ਪਾਰ ਦੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਬੇਰੁਜ਼ਗਾਰ ਅਧਿਆਪਕਾਂ ਦੀ ਹੋਈ ਇਕ ਹੰਗਾਮੀ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂਆਂ ਨੇ ਆਖਿਆ ਕਿ ਈ.ਟੀ.ਟੀ. 5994 ਭਰਤੀ ਦਾ ਇਸ਼ਤਿਹਾਰ ਜਾਰੀ ਹੋਏ ਨੂੰ ਚਾਰ ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਸਰਕਾਰ ਦੀ ਅਣਗਹਿਲੀ ਕਾਰਨ ਇਹ ਭਰਤੀ ਅਜੇ ਤੱਕ ਪੂਰੀ ਤਰ੍ਹਾਂ ਨੇਪਰੇ ਨਹੀਂ ਚੜ੍ਹ ਸਕੀ। ਉਨ੍ਹਾਂ ਦੱਸਿਆ ਕਿ ਮੌਜੂਦਾ ਸਰਕਾਰ ਦੇ ਸ਼ੁਰੂਆਤੀ ਕਾਰਜਕਾਲ ਦੌਰਾਨ ਕਰੀਬ 3000 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇ ਕੇ ਜੁਆਇਨ ਕਰਵਾਇਆ ਗਿਆ ਸੀ, ਪਰ ਇਸ ਭਰਤੀ ਅਧੀਨ ਆਉਂਦਾ ਬੈਕਲਾਗ ਅਜੇ ਤੱਕ ਅਧੂਰਾ ਲਟਕ ਰਿਹਾ ਹੈ। ਆਗੂਆਂ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਇਸ ਮਸਲੇ ਦੇ ਹੱਲ ਲਈ ਉਨ੍ਹਾਂ ਨੇ ਕਈ ਵਾਰ ਸਰਕਾਰ ਅਤੇ ਸਬੰਧਿਤ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ, ਪਰ ਹਰ ਵਾਰ ਨਿਰੇ ਭਰੋਸਿਆਂ ਤੋਂ ਬਿਨਾਂ ਕੋਈ ਠੋਸ ਨਤੀਜਾ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕਾਰਜਕਾਲ ਖ਼ਤਮ ਹੋਣ ਦੇ ਨੇੜੇ ਪੁੱਜਣ ਦੇ ਬਾਵਜੂਦ ਯੋਗ ਉਮੀਦਵਾਰ ਰੁਜ਼ਗਾਰ ਲਈ ਭਟਕਣ ਲਈ ਮਜਬੂਰ ਹਨ । ਅਧਿਆਪਕ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਆਮ ਆਦਮੀ ਪਾਰਟੀ ਖ਼ਿਲਾਫ਼ ਪੂਰੇ ਪੰਜਾਬ ਵਿਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਪਾਰਟੀ ਦੇ ਸਮਾਗਮਾਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਇਸ ਮੀਟਿੰਗ ਵਿਚ ਪਰਵਿੰਦਰ ਸਿੰਘ ਲੋਹਰੀਆ, ਕੁਲਵਿੰਦਰ ਸ਼ਾਮਾ, ਸਰਬਜੀਤ ਪਿੰਡੀ, ਗਗਨ ਸੰਗਰੂਰ, ਸੁਰਿੰਦਰ ਜਲਾਲਾਬਾਦ, ਰਿਤੇਸ਼ ਅਬੋਹਰ, ਭਿੰਦਰ ਗੁਰੂਹਰਸਹਾਏ, ਨਰਿੰਦਰ ਫ਼ਾਜ਼ਿਲਕਾ, ਗੁਣਦੀਪ ਮਾਨਸਾ, ਸੁੱਖਪ੍ਰੀਤ ਸ੍ਰੀ ਮੁਕਤਸਰ ਸਾਹਿਬ ਸਮੇਤ ਵੱਡੀ ਗਿਣਤੀ ਵਿਚ ਬੇਰੁਜ਼ਗਾਰ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਦਿਨਾਂ ’ਚ ਖਾਣ-ਪੀਣ ਵਾਲੀਆਂ ਵਸਤਾਂ ਦੇ ਭਾਅ ਅਸਮਾਨੀ ਚੜ੍ਹੇ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਵਿੱਢੀਆਂ ਤਿਆਰੀਆਂ, ਪਿੰਡ ਕਾਂਵਾਂ ਵਾਲੀ ਵਿਖੇ ਹੋਈ ਅਹਿਮ ਮੀਟਿੰਗ
Ad Position 24