ਸੀਨੀਅਰ ਸਿਟੀਜ਼ਨਜ਼ ਫੋਰਮ ਦੀ ਦੀਵਾਲੀ ਮਿਲਣੀ ਮੌਕੇ ਨਵ-ਨਿਯੁਕਤ ਸੈਨਟ ਮੈਂਬਰ ਐਡਵੋਕੇਟ ਮੇਹਰ ਸਿੰਘ ਮੱਲ ਦਾ ਵਿਸ਼ੇਸ਼ ਸਨਮਾਨ
ਫ਼ਿਰੋਜ਼ਪੁਰ, 2 ਨਵੰਬਰ (ਕੁਲਬੀਰ ਸਿੰਘ ਸੋਢੀ)-ਦੀਵਾਲੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਨ ਅਤੇ ਆਪਸੀ ਮਿਲਵਰਤਣ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਫ਼ਿਰੋਜ਼ਪੁਰ ਸੀਨੀਅਰ ਸਿਟੀਜ਼ਨਜ਼ ਫੋਰਮ ਵਲੋਂ ਦੀਵਾਲੀ ਮਿਲਣੀ ਅਤੇ ਆਮ ਮੀਟਿੰਗ ਦਾ ਆਯੋਜਨ ਸ਼ਹਿਰ ਦੇ ਮਖੂ ਗੇਟ ਸਥਿਤ ਬਾਗਬਾਨ ਕੰਪਲੈਕਸ ਵਿਖੇ ਕੀਤਾ ਗਿਆ। ਫੋਰਮ ਦੇ ਪ੍ਰਧਾਨ ਪ੍ਰਦੀਪ ਧਵਨ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਮੈਂਬਰਾਂ ਨੇ ਸ਼ਮੂਲੀਅਤ ਕਰਕੇ ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ।
ਸ
ਸੀਨੀਅਰ ਸਿਟੀਜ਼ਨਜ਼ ਫੋਰਮ ਵਲੋਂ ਦੀਵਾਲੀ ਮਿਲਣੀ ਅਤੇ ਕੀਤੀ ਗਈ ਮੀਟਿੰਗ ਦੀ ਤਸਵੀਰ। ਅਜੀਤ ਤਸਵੀਰ
03-11-2026
ਫ਼ਿਰੋਜ਼ਪੁਰ, 2 ਨਵੰਬਰ (ਕੁਲਬੀਰ ਸਿੰਘ ਸੋਢੀ)-ਦੀਵਾਲੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਨ ਅਤੇ ਆਪਸੀ ਮਿਲਵਰਤਣ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਫ਼ਿਰੋਜ਼ਪੁਰ ਸੀਨੀਅਰ ਸਿਟੀਜ਼ਨਜ਼ ਫੋਰਮ ਵਲੋਂ ਦੀਵਾਲੀ ਮਿਲਣੀ ਅਤੇ ਆਮ ਮੀਟਿੰਗ ਦਾ ਆਯੋਜਨ ਸ਼ਹਿਰ ਦੇ ਮਖੂ ਗੇਟ ਸਥਿਤ ਬਾਗਬਾਨ ਕੰਪਲੈਕਸ ਵਿਖੇ ਕੀਤਾ ਗਿਆ। ਫੋਰਮ ਦੇ ਪ੍ਰਧਾਨ ਪ੍ਰਦੀਪ ਧਵਨ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਮੈਂਬਰਾਂ ਨੇ ਸ਼ਮੂਲੀਅਤ ਕਰਕੇ ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਫੋਰਮ ਵਿਚ ਸ਼ਾਮਲ ਹੋਏ ਨਵੇਂ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਫੋਰਮ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ । ਮੀਟਿੰਗ ਦੌਰਾਨ ਬੁਲਾਰਿਆਂ ਨੇ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਇਹ ਤਿਉਹਾਰ ਸਾਨੂੰ ਆਪਸੀ ਪਿਆਰ, ਸਦਭਾਵਨਾ, ਭਾਈਚਾਰਕ ਸਾਂਝ ਅਤੇ ਮਿਲਵਰਤਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਅਸਲ ਮਕਸਦ ਇਕ-ਦੂਜੇ ਨਾਲ ਖ਼ੁਸ਼ੀਆਂ ਸਾਂਝੀਆਂ ਕਰਨਾ, ਸਮਾਜ ਵਿਚ ਆਪਸੀ ਸਾਂਝ ਵਧਾਉਣਾ ਅਤੇ ਆਪਣੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਮੌਕੇ ਮੈਂਬਰਾਂ ਨੇ ਆਪਣੇ ਵਿਚਾਰ ਵੀ ਸਾਂਝੇ ਕੀਤੇ ਅਤੇ ਫੋਰਮ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਸਮਾਗਮ ਦੀ ਵਿਸ਼ੇਸ਼ ਖਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਨੇਟ ਚੋਣ ਜਿੱਤ ਕੇ ਫ਼ਿਰੋਜ਼ਪੁਰ ਦਾ ਨਾਂ ਰੌਸ਼ਨ ਕਰਨ ਵਾਲੇ ਐਡਵੋਕੇਟ ਮੇਹਰ ਸਿੰਘ ਮੱਲ ਦੀ ਹਾਜ਼ਰੀ ਰਹੀ। ਇਸ ਮੌਕੇ ਫੋਰਮ ਵਲੋਂ ਉਨ੍ਹਾਂ ਨੂੰ ਸੈਨੇਟ ਚੋਣ ਵਿਚ ਜਿੱਤ ਹਾਸਲ ਕਰਨ ’ਤੇ ਸਨਮਾਨਿਤ ਕੀਤਾ ਗਿਆ। ਮੈਂਬਰਾਂ ਨੇ ਉਨ੍ਹਾਂ ਦੀ ਜਿੱਤ ਨੂੰ ਫ਼ਿਰੋਜ਼ਪੁਰ ਲਈ ਮਹੱਤਵਪੂਰਨ ਪ੍ਰਾਪਤੀ ਦੱਸਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਨੁਮਾਇੰਦਗੀ ਨਾਲ ਇਲਾਕੇ ਦੇ ਵਿਦਿਆਰਥੀਆਂ ਅਤੇ ਪੰਜਾਬ ਯੂਨੀਵਰਸਿਟੀ ਨਾਲ ਸਬੰਧਿਤ ਮਸਲਿਆਂ ਨੂੰ ਉਚਿੱਤ ਮੰਚ ਮਿਲੇਗਾ। ਸੈਨੇਟ ਮੈਂਬਰ ਬਣੇ ਐਡਵੋਕੇਟ ਮੇਹਰ ਸਿੰਘ ਮੱਲ ਨੇ ਆਪਣੇ ’ਤੇ ਭਰੋਸਾ ਪ੍ਰਗਟਾਉਣ ਅਤੇ ਚੋਣ ਵਿਚ ਸਮਰਥਨ ਦੇਣ ਲਈ ਫ਼ਿਰੋਜ਼ਪੁਰ ਦੇ ਗ੍ਰੈਜੂਏਟ ਵੋਟਰਾਂ, ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲਗਭਗ ਤਿੰਨ ਦਹਾਕਿਆਂ ਬਾਅਦ ਫ਼ਿਰੋਜ਼ਪੁਰ ਨੂੰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਵਿਚ ਆਪਣੀ ਨੁਮਾਇੰਦਗੀ ਮਿਲੀ ਹੈ, ਜੋ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਯਤਨ ਕਰਨਗੇ। ਉਨ੍ਹਾਂ ਨੇ ਹਾਜ਼ਰ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ, ਉਨ੍ਹਾਂ ਦੀਆਂ ਲੋੜਾਂ ਅਤੇ ਇਲਾਕਾ ਨਿਵਾਸੀਆਂ ਵਲੋਂ ਦਿੱਤੇ ਜਾਣ ਵਾਲੇ ਕੀਮਤੀ ਸੁਝਾਵਾਂ ਨੂੰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀਆਂ ਮੀਟਿੰਗਾਂ ਵਿਚ ਜ਼ਰੂਰ ਉਠਾਇਆ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਇਲਾਕੇ ਦੇ ਲੋਕਾਂ ਅਤੇ ਵਿਦਿਆਰਥੀਆਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਗੇ ਤਾਂ ਜੋ ਉਨ੍ਹਾਂ ਦੇ ਸੁਝਾਅ ਅਤੇ ਸਮੱਸਿਆਵਾਂ ਸੈਨੇਟ ਤੱਕ ਪਹੁੰਚ ਸਕਣ। ਮੀਟਿੰਗ ਨੂੰ ਤਿਉਹਾਰੀਂ ਰੰਗਤ ਦਿੰਦਿਆਂ ਫੋਰਮ ਵਲੋਂ ਹਾਜ਼ਰ ਸਾਰੇ ਮੈਂਬਰਾਂ ਨੂੰ ਦੀਵਾਲੀ ਦੇ ਤੋਹਫ਼ੇ ਭੇਟ ਕੀਤੇ ਗਏ। ਇਸ ਤੋਂ ਇਲਾਵਾ ਜਿਨ੍ਹਾਂ ਮੈਂਬਰਾਂ ਦਾ ਜਨਮ ਦਿਨ ਸੀ, ਉਨ੍ਹਾਂ ਨੂੰ ਵੀ ਜਨਮ ਦਿਨ ਦੀਆਂ ਵਧਾਈਆਂ ਦਿੰਦਿਆਂ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਫੋਰਮ ਦੇ ਮੈਂਬਰ ਪ੍ਰੇਮ ਰਸੀਆ ਨੂੰ ਉਨ੍ਹਾਂ ਦੇ ਵਿਆਹ ਦੀ 50ਵੀਂ ਵਰ੍ਹੇਗੰਢ (ਗੋਲਡਨ ਜੁਬਲੀ) ਦੇ ਮੌਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਮੈਂਬਰਾਂ ਨੇ ਇਸ ਖ਼ੁਸ਼ੀ ਦੇ ਮੌਕੇ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਖੀ ਜੀਵਨ ਦੀ ਕਾਮਨਾ ਕੀਤੀ।