03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੁਰੂਹਰਸਹਾਏ ਵਿਖੇ ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ

ਗੁਰੂਹਰਸਹਾਏ, 2 ਨਵੰਬਰ (ਕਪਿਲ ਕੰਧਾਰੀ)–ਸ੍ਰੀ ਬਾਬਾ ਵਿਸ਼ਵਕਰਮਾ ਦਿਵਸ ਦੇ ਸ਼ੁੱਭ ਮੌਕੇ ’ਤੇ ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ ਜੀ, ਗੁਰੂਹਰਸਹਾਏ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਦੀ ਸਮੂਹ ਸਾਧ ਸੰਗਤ ਅਤੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 03-11-2026
ਗੁਰੂਹਰਸਹਾਏ, 2 ਨਵੰਬਰ (ਕਪਿਲ ਕੰਧਾਰੀ)–ਸ੍ਰੀ ਬਾਬਾ ਵਿਸ਼ਵਕਰਮਾ ਦਿਵਸ ਦੇ ਸ਼ੁੱਭ ਮੌਕੇ ’ਤੇ ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ ਜੀ, ਗੁਰੂਹਰਸਹਾਏ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਦੀ ਸਮੂਹ ਸਾਧ ਸੰਗਤ ਅਤੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਹੁਕਮ ਸਿੰਘ, ਸਾਧੂ ਸਿੰਘ ਅਤੇ ਹੋਰ ਮੈਂਬਰਾਂ ਨੇ ਦੱਸਿਆ ਕਿ 5 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ ਜੀ ਤੋਂ ਨਗਰ ਕੀਰਤਨ ਆਰੰਭ ਹੋਵੇਗਾ, ਜੋ ਮੰਡੀ ਗੁਰੂਹਰਸਹਾਏ ਅਤੇ ਪਿੰਡ ਗੁਰੂਹਰਸਹਾਏ ਵਿਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਵੇਗਾ। ਇਸ ਉਪਰੰਤ 7 ਨਵੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਇਸੇ ਤਰ੍ਹਾਂ 9 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 9:30 ਵਜੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਸਵੇਰੇ 10 ਵਜੇ ਭਾਈ ਅਮਰੀਕ ਸਿੰਘ ਦਾ ਕੀਰਤਨੀ ਜਥਾ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ, ਜਦਕਿ ਸਵੇਰੇ 11 ਵਜੇ ਭਾਈ ਬਲਜਿੰਦਰ ਸਿੰਘ ਬਗੀਚਾ, ਭਾਈਰੂਪਾ ਵਾਲਿਆਂ ਦਾ ਢਾਡੀ ਜਥਾ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜੇਗਾ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਸਮੂਹ ਸਾਧ ਸੰਗਤ ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ ਜੀ ਸੁਸਾਇਟੀ, ਗੁਰੂਹਰਸਹਾਏ ਵਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਨ੍ਹਾਂ ਧਾਰਮਿਕ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
Ad Position 22
No active advertisement
ਪਿਛਲੀ ਖ਼ਬਰ ਐਸ.ਕੇ. ਪਬਲਿਕ ਸਕੂਲ ’ਚ ਸਹੋਦਿਆਂ ਸਕੂਲ ਕੰਪਲੈਕਸ ਦਾ ਦੋ ਖੋ-ਖੋ ਟੂਰਨਾਮੈਂਟ ਅਗਲੀ ਖ਼ਬਰ ਸਮਾਗਮ ਦੌਰਾਨ ਲੋੜਵੰਦ ਵਿਦਿਆਰਥੀਆਂ ਦੀ ਫ਼ੀਸ ਲਈ ਚੈੱਕ ਭੇਟ ਅਤੇ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ
Ad Position 24