02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੰਗਰੂਰ ਦੀ ਇਨਸਾਫ਼ ਰੈਲੀ ਲਈ ਗੁਰੂਹਰਸਹਾਏ ਤੋਂ ਜਾਵੇਗਾ ਵੱਡਾ ਕਾਂਗਰਸੀ ਕਾਫ਼ਲਾ- ਬਲਾਕ ਪ੍ਰਧਾਨ ਕਾਂਗਰਸੀ ਆਗੂਆਂ ਨੇ ਮੀਟਿੰਗ ਕਰਕੇ ਰੈਲੀ ਦੀਆਂ ਤਿਆਰੀਆਂ ਸੰਬੰਧੀ ਕੀਤੀ ਵਿਚਾਰ-ਚਰਚਾ

ਪੰਜੇ ਕੇ ਉਤਾੜ, 2 ਨਵੰਬਰ (ਪੱਪੂ ਸੰਧਾ)-ਸੰਗਰੂਰ ਵਿਖੇ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਇਨਸਾਫ਼ ਰੈਲੀ ਵਿਚ ਗੁਰੂਹਰਸਹਾਏ ਹਲਕੇ ਤੋਂ ਵੱਡਾ ਕਾਫ਼ਲਾ ਸ਼ਮੂਲੀਅਤ ਕਰੇਗਾ। ਇਸ ਸਬੰਧੀ ਕਾਂਗਰਸੀ ਆਗੂਆਂ ਵਲੋਂ ਮੀਟਿੰਗ ਕਰਕੇ ਰੈਲੀ ਦੀਆਂ ਤਿਆਰੀਆਂ ਅਤੇ ਲੋਕਾਂ ਦੀ ਸ਼ਮੂਲੀਅਤ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਸੰਗਰੂਰ ਦੀ ਇਨਸਾਫ਼ ਰੈਲੀ ਸੰਬੰਧੀ ਮੀਟਿੰਗ ਕਰਦੇ ਹੋਏ ਗੁਰੂਹਰਸਹਾਏ ਦੇ ਕਾਂਗਰਸੀ ਆਗੂ। ਤਸਵੀਰ-ਪੱਪੂ ਸੰਧਾ 03-11-2026
ਪੰਜੇ ਕੇ ਉਤਾੜ, 2 ਨਵੰਬਰ (ਪੱਪੂ ਸੰਧਾ)-ਸੰਗਰੂਰ ਵਿਖੇ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਇਨਸਾਫ਼ ਰੈਲੀ ਵਿਚ ਗੁਰੂਹਰਸਹਾਏ ਹਲਕੇ ਤੋਂ ਵੱਡਾ ਕਾਫ਼ਲਾ ਸ਼ਮੂਲੀਅਤ ਕਰੇਗਾ। ਇਸ ਸਬੰਧੀ ਕਾਂਗਰਸੀ ਆਗੂਆਂ ਵਲੋਂ ਮੀਟਿੰਗ ਕਰਕੇ ਰੈਲੀ ਦੀਆਂ ਤਿਆਰੀਆਂ ਅਤੇ ਲੋਕਾਂ ਦੀ ਸ਼ਮੂਲੀਅਤ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਭੀਮ ਕੰਬੋਜ, ਕਰਤਾਰ ਸਿੰਘ ਸੰਧੂ, ਅਮਰੀਕ ਸਿੰਘ ਅਤੇ ਹੋਰਨਾਂ ਆਗੂਆਂ ਨੇ ਦੱਸਿਆ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਇਸ ਇਨਸਾਫ਼ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਹਲਕੇ ਦੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਰੈਲੀ ਵਾਲੇ ਦਿਨ ਬਸਤੀ ਕੇਸਰ ਸਿੰਘ ਵਾਲੀ ਤੋਂ ਕਾਰਾਂ ਅਤੇ ਬੱਸਾਂ ਦਾ ਕਾਫ਼ਲਾ ਰਵਾਨਾ ਕੀਤਾ ਜਾਵੇਗਾ, ਜਿਸ ਵਿਚ ਵੱਡੀ ਗਿਣਤੀ ’ਚ ਪਾਰਟੀ ਵਰਕਰ ਸ਼ਾਮਲ ਹੋਣਗੇ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਪਾਰਟੀ ਹਾਈਕਮਾਂਡ ਅੱਗੇ ਹਲਕਾ ਗੁਰੂਹਰਸਹਾਏ ਤੋਂ ਉਮੀਦਵਾਰ ਦੀ ਚੋਣ ਸਬੰਧੀ ਆਪਣੀ ਮੰਗ ਰੱਖਦਿਆਂ ਕਿਹਾ ਕਿ ਕਿਸੇ ਵੀ ਬਾਹਰਲੇ ਜਾਂ ਪੈਰਾਸ਼ੂਟ ਰਾਹੀਂ ਲਿਆਂਦੇ ਗਏ ਵਿਅਕਤੀ ਨੂੰ ਟਿਕਟ ਦੇਣ ਦੀ ਬਜਾਏ ਹਲਕੇ ਦੇ ਟਕਸਾਲੀ ਅਤੇ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਆਗੂ ਨੂੰ ਮੌਕਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜਿਸ ਵੀ ਯੋਗ ਆਗੂ ਨੂੰ ਟਿਕਟ ਦਿੱਤੀ ਜਾਵੇਗੀ, ਉਸ ਦੀ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਡਟ ਕੇ ਮਦਦ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਹਲਕੇ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਆਗੂ ਇੱਕਜੁੱਟ ਹੋ ਕੇ ਕੰਮ ਕਰ ਰਹੇ ਹਨ। ਇਸ ਮੌਕੇ ਨਛੱਤਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਚਿਮਨ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜੋਗਿੰਦਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਬਗੀਚਾ ਸਿੰਘ ਚੇਅਰਮੈਨ ਬਲਾਕ ਸੰਮਤੀ, ਮਹਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਹਰਮੇਸ਼ ਸਿੰਘ, ਗੁਰਮੀਤ ਸਿੰਘ ਝੁੱਗੇ ਸੰਤਾ ਸਿੰਘ ਵਾਲੇ, ਕਰਨ ਲਾੜੀਆਂ, ਕੁਲਵੰਤ ਸਿੰਘ ਮੇਘਾ ਰਾਏ, ਗੁਰਮੀਤ ਸਿੰਘ ਨੰਬਰਦਾਰ, ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਰੇ ਅਤੇ ਟਾਲ-ਮਟੋਲ ਦੀ ਨੀਤੀ ਹੁਣ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਬਲਜੀਤ ਮੁੱਦਕੀ ਅਗਲੀ ਖ਼ਬਰ 337 ਕਰੋੜ ਤੋਂ ਵਧੇਰੇ ਦੀ ਅਦਾਇਗੀ ਦੇ ਅਡਵਾਇਸ ਕੀਤੇ ਗਏ ਜਨਰੇਟ
Ad Position 24