02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

4.50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਤਲਵੰਡੀ ਭਾਈ, 2 ਨਵੰਬਰ (ਰਵਿੰਦਰ ਸਿੰਘ ਬਜਾਜ)-ਤਲਵੰਡੀ ਭਾਈ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ 4. 50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Ad Position 21
No active advertisement
ਅਜੀਤ ਡੈਸਕ 03-11-2026
ਤਲਵੰਡੀ ਭਾਈ, 2 ਨਵੰਬਰ (ਰਵਿੰਦਰ ਸਿੰਘ ਬਜਾਜ)-ਤਲਵੰਡੀ ਭਾਈ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ 4.50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਸੁਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਇਕ ਮੁਖ਼ਬਰ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਸੁਖਬੀਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਕੋਟ ਕਰੋੜ ਖ਼ੁਰਦ ਹੈਰੋਇਨ ਵੇਚਣ ਦਾ ਆਦੀ ਹੈ ਅਤੇ ਇਸ ਸਮੇਂ ਬੱਸ ਅੱਡਾ ਕੋਟਲਾ ਵਿਖੇ ਬਣੇ ਸ਼ੈੱਡ ਵਿਚ ਹੈਰੋਇਨ ਵੇਚਣ ਲਈ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਨੂੰ 4.50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਪੁਲਿਸ ਵਜੋਂ ਮੁਲਜ਼ਮ ਖ਼ਿਲਾਫ਼ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ 1984 ਦਾ ਸਿੱਖ ਕਤਲੇਆਮ ਕੌਮ ਦੇ ਇਤਿਹਾਸ ਦਾ ਕਦੇ ਨਾ ਭੁੱਲਣ ਵਾਲਾ ਕਾਲਾ ਅਧਿਆਇ- ਕਰਨੈਲ ਸਿੰਘ ਪੀਰ ਮੁਹੰਮਦ ਅਗਲੀ ਖ਼ਬਰ ਪੂਰੇ ਜ਼ਿਲ੍ਹੇ ਚੋਂ ਹਜ਼ਾਰਾਂ ਲੋਕ ਹੋਣਗੇ ਸ਼ਾਮਿਲ - ਗੁਰਭੇਜ ਸਿੰਘ ਟਿੱਬੀ
Ad Position 24