02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

1984 ਦਾ ਸਿੱਖ ਕਤਲੇਆਮ ਕੌਮ ਦੇ ਇਤਿਹਾਸ ਦਾ ਕਦੇ ਨਾ ਭੁੱਲਣ ਵਾਲਾ ਕਾਲਾ ਅਧਿਆਇ- ਕਰਨੈਲ ਸਿੰਘ ਪੀਰ ਮੁਹੰਮਦ

ਮੱਖੂ, 2 ਨਵੰਬਰ (ਵਰਿੰਦਰ ਮਨਚੰਦਾ)-ਨਵੰਬਰ 1984 ਦਾ ਪਹਿਲਾ ਹਫ਼ਤਾ ਸਿੱਖ ਕੌਮ ਦੇ ਇਤਿਹਾਸ ਦਾ ਉਹ ਦਰਦਨਾਕ ਅਤੇ ਕਾਲਾ ਅਧਿਆਇ ਹੈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਸ ਸਮੇਂ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸਿੱਖਾਂ ਦਾ ਯੋਜਨਾਬੱਧ ਢੰਗ ਨਾਲ ਕਤਲੇਆਮ ਕੀਤਾ ਗਿਆ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ। ਅਜੀਤ ਤਸਵੀਰ 03-11-2026
ਮੱਖੂ, 2 ਨਵੰਬਰ (ਵਰਿੰਦਰ ਮਨਚੰਦਾ)-ਨਵੰਬਰ 1984 ਦਾ ਪਹਿਲਾ ਹਫ਼ਤਾ ਸਿੱਖ ਕੌਮ ਦੇ ਇਤਿਹਾਸ ਦਾ ਉਹ ਦਰਦਨਾਕ ਅਤੇ ਕਾਲਾ ਅਧਿਆਇ ਹੈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਸ ਸਮੇਂ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸਿੱਖਾਂ ਦਾ ਯੋਜਨਾਬੱਧ ਢੰਗ ਨਾਲ ਕਤਲੇਆਮ ਕੀਤਾ ਗਿਆ। ਇਸ ਦੁਖਦਾਈ ਇਤਿਹਾਸਕ ਦਿਨ ਮੌਕੇ ਦਿੱਲੀ ਵਿਖੇ ਕਾਂਗਰਸ ਪਾਰਟੀ ਵਲੋਂ ਰੈਲੀ ਕਰਨਾ ਬੇਹੱਦ ਸ਼ਰਮਨਾਕ ਹੈ ਜਦਕਿ ਭਾਰਤੀ ਜਨਤਾ ਪਾਰਟੀ ਵਲੋਂ ਚੰਡੀਗੜ੍ਹ ਵਿਖੇ ਰੈਲੀ ਰੱਖਣਾ ਵੀ ਗਲਤ ਸੀ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਜਾਰੀ ਇਕ ਪੈ੍ਸ ਬਿਆਨ ਰਾਹੀਂ ਕੀਤਾ। ਕਰਨੈਲ ਸਿੰਘ ਪੀਰ ਮੁਹੰਮਦ ਨੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦਾ ਜ਼ਿਕਰ ਕਰਦਿਆਂ ਕਿਹਾ ਕਿ 1 ਤੋਂ 10 ਨਵੰਬਰ 1984 ਤੱਕ ਦਿੱਲੀ, ਕਾਨਪੁਰ, ਬੋਕਾਰੋ, ਰਿਆਸੀ, ਹੋਂਦ ਚਿੱਲੜ, ਜਲਗਾਓਂ ਸਮੇਤ ਦੇਸ਼ ਦੇ 18 ਰਾਜਾਂ ਅਤੇ 110 ਤੋਂ ਵੱਧ ਵੱਡੇ ਸ਼ਹਿਰਾਂ ਵਿਚ ਸਿੱਖਾਂ ਉੱਪਰ ਅੱਤਿਆਚਾਰ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਸਿਰਫ਼ ਹਿੰਦੂ-ਸਿੱਖ ਦੰਗਿਆਂ ਵਜੋਂ ਦੇਖਣਾ ਸਹੀ ਨਹੀਂ, ਸਗੋਂ ਇਹ ਸਿੱਖ ਭਾਈਚਾਰੇ ਵਿਰੁੱਧ ਯੋਜਨਾਬੱਧ ਹਿੰਸਾ ਸੀ, ਜਿਸ ਨੇ ਹਜ਼ਾਰਾਂ ਪਰਿਵਾਰਾਂ ਨੂੰ ਉਜਾੜ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਇਸ ਹਿੰਸਾ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਗੁਰਦੁਆਰਾ ਸਾਹਿਬਾਨ ਨੂੰ ਅੱਗਾਂ ਲਗਾਈਆਂ ਗਈਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕੀਤੀ ਗਈ। ਇਸ ਤੋਂ ਇਲਾਵਾ ਦੇਸ਼ ਦੀ ਰਾਖੀ ਕਰਨ ਵਾਲੇ ਸਿੱਖ ਫ਼ੌਜੀ ਜਵਾਨਾਂ ਨੂੰ ਵੀ ਵੱਖ-ਵੱਖ ਥਾਵਾਂ ’ਤੇ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਦੇ ਜ਼ਖ਼ਮ ਅੱਜ ਵੀ ਪੀੜਤ ਪਰਿਵਾਰਾਂ ਅਤੇ ਸਮੁੱਚੀ ਸਿੱਖ ਕੌਮ ਦੇ ਮਨਾਂ ਵਿਚ ਤਾਜ਼ਾ ਹਨ। ਪੀਰ ਮੁਹੰਮਦ ਨੇ ਕਿਹਾ ਕਿ 1 ਨਵੰਬਰ ਦਾ ਦਿਨ ਸਿੱਖ ਕੌਮ ਲਈ ਸਦੀਵੀ ਦਰਦ ਅਤੇ ਵਿਛੋੜੇ ਦਾ ਪ੍ਰਤੀਕ ਹੈ, ਜਿਸ ਦਿੱਲੀ ਦੀਆਂ ਸੜਕਾਂ ’ਤੇ ਨਿਰਦੋਸ਼ ਸਿੱਖਾਂ ਦਾ ਕਤਲੇਆਮ ਹੋਇਆ, ਉਸੇ ਸ਼ਹਿਰ ਵਿਚ ਇਸ ਦਿਨ ਕਾਂਗਰਸ ਪਾਰਟੀ ਵਲੋਂ ਰੈਲੀ ਕਰਨਾ ਪੀੜਤ ਪਰਿਵਾਰਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਗੱਲ ਹੈ। ਇਸੇ ਤਰ੍ਹਾਂ ਭਾਜਪਾ ਵਲੋਂ ਵੀ ਇਸ ਇਤਿਹਾਸਕ ਦਿਨ ਚੰਡੀਗੜ੍ਹ ਵਿਖੇ ਰੈਲੀ ਕਰਨਾ ਸਹੀ ਨਹੀਂ ਸੀ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਅਜਿਹੇ ਸੰਵੇਦਨਸ਼ੀਲ ਦਿਨਾਂ ਮੌਕੇ ਸਿਆਸੀ ਸਰਗਰਮੀਆਂ ਦੀ ਬਜਾਏ ਪੀੜਤਾਂ ਨੂੰ ਯਾਦ ਕਰਨਾ ਅਤੇ ਇਨਸਾਫ਼ ਦੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਸਵਾਲ ਕਰਦਿਆਂ ਕਿਹਾ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ 1984 ਦੇ ਕਤਲੇਆਮ ਨਾਲ ਸਬੰਧਿਤ ਕਈ ਦੋਸ਼ੀਆਂ ਨੂੰ ਅਜੇ ਤੱਕ ਪੂਰੀ ਤਰ੍ਹਾਂ ਕਾਨੂੰਨ ਦੇ ਕਟਹਿਰੇ ਵਿਚ ਕਿਉਂ ਨਹੀਂ ਲਿਆਂਦਾ ਜਾ ਸਕਿਆ। ਉਨ੍ਹਾਂ ਕਮਲਨਾਥ, ਜਗਦੀਸ਼ ਟਾਈਟਲਰ ਸਮੇਤ ਹੋਰਨਾਂ ਵਿਅਕਤੀਆਂ ਵਿਰੁੱਧ ਲੱਗੇ ਦੋਸ਼ਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੀੜਤ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਅੰਤ ਵਿਚ ਉਨ੍ਹਾਂ ਮੰਗ ਕੀਤੀ ਕਿ ਨਵੰਬਰ 1984 ਦੇ ਕਤਲੇਆਮ ਨਾਲ ਸਬੰਧਿਤ ਸਾਰੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰਾਂ ਨੂੰ ਜਲਦ ਤੋਂ ਜਲਦ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਸ ਦਰਦਨਾਕ ਇਤਿਹਾਸ ਨੂੰ ਕਦੇ ਵੀ ਭੁਲਾ ਨਹੀਂ ਸਕਦੀ ਅਤੇ ਇਨਸਾਫ਼ ਦੀ ਲੜਾਈ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਪੈਰਾ ਮੈਡੀਕਲ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਚੋਣ, ਨਰਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਚੁਣੇ ਅਗਲੀ ਖ਼ਬਰ 4.50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Ad Position 24