03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਬੈਂਕਾਂ ’ਚੋਂ ਲੋੜ ਅਨੁਸਾਰ ਨਕਦੀ ਨਾ ਮਿਲਣ ਕਾਰਨ ਕਿਸਾਨਾਂ ਅਤੇ ਵਪਾਰੀਆਂ ਵਿਚ ਪ੍ਰੇਸ਼ਾਨੀ

ਮੁੱਦਕੀ, 3 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਪਿਛਲੇ ਕੁੱਝ ਸਮੇਂ ਤੋਂ ਕਿਸਾਨਾਂ, ਵਪਾਰੀਆਂ ਅਤੇ ਹੋਰ ਵਪਾਰਕ ਅਦਾਰਿਆਂ ਨਾਲ ਸਬੰਧਿਤ ਲੋਕਾਂ ਨੂੰ ਵੱਖ-ਵੱਖ ਬੈਂਕਾਂ ਵਿਚੋਂ ਲੋੜ ਅਨੁਸਾਰ ਨਗਦੀ ਨਾ ਮਿਲਣ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਵਿੱਕਰੀ ਤੋਂ ਬਾਅਦ ਰੋਜ਼ਾਨਾ ਦੇ ਖ਼ਰਚਿਆਂ ਅਤੇ ਖੇਤੀਬਾੜੀ ਨਾਲ ਸਬੰਧਿਤ ਲੋੜਾਂ ਲਈ ਨਗਦੀ ਦੀ ਜ਼ਰੂਰਤ ਹੁੰਦੀ ਹੈ, ਪਰ ਬੈਂਕਾਂ ਵਿਚੋਂ ਲੋੜੀਂਦੀ ਰਕਮ ਨਾ ਮਿਲਣ ਕਾਰਨ ਉਨ੍ਹਾਂ ਦੇ ਕੰਮ ਪ੍ਰਭਾਵਿਤ ਹੋ ਰਹੇ ਹਨ।

Ad Position 21
No active advertisement
ਅਜੀਤ ਡੈਸਕ 04-11-2026
ਮੁੱਦਕੀ, 3 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਪਿਛਲੇ ਕੁੱਝ ਸਮੇਂ ਤੋਂ ਕਿਸਾਨਾਂ, ਵਪਾਰੀਆਂ ਅਤੇ ਹੋਰ ਵਪਾਰਕ ਅਦਾਰਿਆਂ ਨਾਲ ਸਬੰਧਿਤ ਲੋਕਾਂ ਨੂੰ ਵੱਖ-ਵੱਖ ਬੈਂਕਾਂ ਵਿਚੋਂ ਲੋੜ ਅਨੁਸਾਰ ਨਗਦੀ ਨਾ ਮਿਲਣ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਵਿੱਕਰੀ ਤੋਂ ਬਾਅਦ ਰੋਜ਼ਾਨਾ ਦੇ ਖ਼ਰਚਿਆਂ ਅਤੇ ਖੇਤੀਬਾੜੀ ਨਾਲ ਸਬੰਧਿਤ ਲੋੜਾਂ ਲਈ ਨਗਦੀ ਦੀ ਜ਼ਰੂਰਤ ਹੁੰਦੀ ਹੈ, ਪਰ ਬੈਂਕਾਂ ਵਿਚੋਂ ਲੋੜੀਂਦੀ ਰਕਮ ਨਾ ਮਿਲਣ ਕਾਰਨ ਉਨ੍ਹਾਂ ਦੇ ਕੰਮ ਪ੍ਰਭਾਵਿਤ ਹੋ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਫ਼ਸਲ ਦੀ ਕਟਾਈ ਅਤੇ ਮੰਡੀਆਂ ਵਿਚ ਵਿੱਕਰੀ ਤੋਂ ਬਾਅਦ ਉਨ੍ਹਾਂ ਨੂੰ ਮਜ਼ਦੂਰਾਂ ਦੀ ਅਦਾਇਗੀ, ਖੇਤੀਬਾੜੀ ਦੇ ਖ਼ਰਚੇ ਅਤੇ ਘਰੇਲੂ ਜ਼ਰੂਰਤਾਂ ਪੂਰੀਆਂ ਕਰਨ ਲਈ ਨਗਦੀ ਦੀ ਲੋੜ ਪੈਂਦੀ ਹੈ। ਇਸੇ ਤਰ੍ਹਾਂ ਵਪਾਰੀਆਂ ਨੂੰ ਵੀ ਆਪਣੇ ਕਾਰੋਬਾਰ ਨਾਲ ਸਬੰਧਿਤ ਲੈਣ-ਦੇਣ ਲਈ ਨਗਦੀ ਦੀ ਲੋੜ ਰਹਿੰਦੀ ਹੈ। ਪਰ ਬੈਂਕਾਂ ਵਿਚੋਂ ਪੂਰੀ ਰਕਮ ਨਾ ਮਿਲਣ ਕਾਰਨ ਉਨ੍ਹਾਂ ਨੂੰ ਵਾਰ-ਵਾਰ ਬੈਂਕਾਂ ਦੇ ਚੱਕਰ ਲਗਾਉਣੇ ਪੈ ਰਹੇ ਹਨ। ਕਿਸਾਨਾਂ ਅਤੇ ਵਪਾਰੀਆਂ ਨੇ ਦੱਸਿਆ ਕਿ ਬੈਂਕਾਂ ਵਿਚੋਂ ਆਪਣੀ ਹੀ ਜਮਾਂ ਕਰਵਾਈ ਰਕਮ ਲੋੜ ਅਨੁਸਾਰ ਨਾ ਮਿਲਣ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਕਰੇਟਾ ਗੱਡੀ ਦੀ ਟੱਕਰ ਨਾਲ ਸੜਕ ਕਿਨਾਰੇ ਘਾਹ ਵੱਢ ਰਹੀ ਔਰਤ ਦੀ ਮੌਤ, ਮੋਟਰਸਾਈਕਲ ਸਵਾਰ ਜ਼ਖ਼ਮੀ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ
Ad Position 24