04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪ੍ਰਸ਼ਾਸਨਿਕ ਯਤਨਾਂ ਦੇ ਬਾਵਜੂਦ ਨਹੀਂ ਰੁਕ ਰਿਹਾ ਪਰਾਲੀ ਸਾੜਨ ਦਾ ਰੁਝਾਨ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ, ਸੜਕਾਂ ਕਿਨਾਰੇ ਖੜ੍ਹੇ ਦਰੱਖਤ ਵੀ ਅੱਗ ਦੀ ਲਪੇਟ ’ਚ

ਮੁੱਦਕੀ, 3 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਅਤੇ ਇਸ ਦੇ ਬਦਲਵੇਂ ਪ੍ਰਬੰਧਾਂ ਬਾਰੇ ਜਾਣਕਾਰੀ ਦੇਣ ਦੇ ਬਾਵਜੂਦ ਕਈ ਥਾਵਾਂ ’ਤੇ ਖੇਤਾਂ ਵਿਚ ਅੱਗ ਲਗਾਈ ਜਾ ਰਹੀ ਹੈ। ਪਰਾਲੀ ਸਾੜਨ ਨਾਲ ਉੱਠਦਾ ਧੂੰਆਂ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ, ਉੱਥੇ ਹੀ ਆਮ ਲੋਕਾਂ ਲਈ ਵੀ ਮੁਸ਼ਕਲਾਂ ਪੈਦਾ ਕਰ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 04-11-2026
ਮੁੱਦਕੀ, 3 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਅਤੇ ਇਸ ਦੇ ਬਦਲਵੇਂ ਪ੍ਰਬੰਧਾਂ ਬਾਰੇ ਜਾਣਕਾਰੀ ਦੇਣ ਦੇ ਬਾਵਜੂਦ ਕਈ ਥਾਵਾਂ ’ਤੇ ਖੇਤਾਂ ਵਿਚ ਅੱਗ ਲਗਾਈ ਜਾ ਰਹੀ ਹੈ। ਪਰਾਲੀ ਸਾੜਨ ਨਾਲ ਉੱਠਦਾ ਧੂੰਆਂ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ, ਉੱਥੇ ਹੀ ਆਮ ਲੋਕਾਂ ਲਈ ਵੀ ਮੁਸ਼ਕਲਾਂ ਪੈਦਾ ਕਰ ਰਿਹਾ ਹੈ। ਖੇਤਾਂ ਵਿਚ ਲੱਗੀ ਅੱਗ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿਚ ਧੂੰਏਂ ਦੀ ਚਾਦਰ ਫੈਲ ਜਾਂਦੀ ਹੈ, ਜਿਸ ਨਾਲ ਸੜਕਾਂ ’ਤੇ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਖ਼ਾਸ ਕਰਕੇ ਸਵੇਰ ਅਤੇ ਸ਼ਾਮ ਸਮੇਂ ਧੂੰਏਂ ਕਾਰਨ ਸੜਕਾਂ ’ਤੇ ਦੂਰ ਤੱਕ ਦੇਖਣਾ ਮੁਸ਼ਕਿਲ ਹੋ ਜਾਂਦਾ ਹੈ, ਜਿਸ ਨਾਲ ਸੜਕ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਖੇਤਾਂ ਦੇ ਨੇੜੇ ਅਤੇ ਸੜਕਾਂ ਕਿਨਾਰੇ ਖੜ੍ਹੇ ਦਰਖਤ ਵੀ ਅੱਗ ਦੀ ਲਪੇਟ ਵਿਚ ਆ ਕੇ ਨੁਕਸਾਨੇ ਜਾ ਰਹੇ ਹਨ। ਇਸ ਪਾਸੇ ਜੰਗਲਾਤ ਵਿਭਾਗ ਅਤੇ ਸਬੰਧਿਤ ਅਧਿਕਾਰੀਆਂ ਨੂੰ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਕਟਾਈ ਤੋਂ ਬਾਅਦ ਕਣਕ ਦੀ ਬਿਜਾਈ ਲਈ ਉਨ੍ਹਾਂ ਕੋਲ ਸਮਾਂ ਬਹੁਤ ਘੱਟ ਹੁੰਦਾ ਹੈ। ਪਰਾਲੀ ਦੇ ਨਿਪਟਾਰੇ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਦਾ ਖ਼ਰਚਾ ਅਤੇ ਸਮੇਂ ਸਿਰ ਮਸ਼ੀਨਾਂ ਦੀ ਉਪਲਬਧਤਾ ਵੀ ਉਨ੍ਹਾਂ ਲਈ ਵੱਡੀ ਚੁਨੌਤੀ ਬਣੀ ਹੋਈ ਹੈ। ਕਿਸਾਨਾਂ ਅਨੁਸਾਰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਅਤੇ ਹੋਰ ਸਹੂਲਤਾਂ ਆਸਾਨੀ ਨਾਲ ਮੁਹੱਈਆ ਕਰਵਾਉਣੀਆਂ ਜ਼ਰੂਰੀ ਹਨ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਨਾਲ-ਨਾਲ ਸੜਕਾਂ ਕਿਨਾਰੇ ਲੱਗੇ ਦਰਖਤਾਂ ਦੀ ਸੁਰੱਖਿਆ ਲਈ ਵੀ ਢੁਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਜਾਗਰੂਕਤਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਲੋੜ ਹੈ ਤਾਂ ਜੋ ਵਾਤਾਵਰਨ ਅਤੇ ਕੁਦਰਤੀ ਸਰੋਤਾਂ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ ਦਿਹਾਤੀ ਹਲਕੇ ’ਚ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੀ ਵਿਸ਼ਾਲ ਰੈਲੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵਲ... ਅਗਲੀ ਖ਼ਬਰ ਔਰਤ ਦੇ ਕੰਨਾਂ ’ਚੋਂ ਸੋਨੇ ਦੇ ਟਾਪਸ ਝਪਟਣ ਵਾਲੇ ਦੋ ਝਪਟਮਾਰ ਕਾਬੂ, ਇਕ ਟਾਪਸ ਬਰਾਮਦ
Ad Position 24