04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਨਿਊ ਪੈਰਾਡਾਈਜ਼ ਸਕੂਲ ਵਿਖੇ ਸਾਇੰਸ ਕੁਇਜ਼ ਮੁਕਾਬਲੇ ਕਰਵਾਏ

ਜ਼ੀਰਾ, 3 ਨਵੰਬਰ(ਪ੍ਰਤਾਪ ਸਿੰਘ ਹੀਰਾ)-ਮੱਖੂ ਰੋਡ ਜ਼ੀਰਾ ਵਿਖੇ ਸਥਿਤ ਨਿਊ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਦਿਆਰਥੀਆਂ ਅੰਦਰ ਵਿਗਿਆਨ ਪ੍ਰਤੀ ਰੁਚੀ ਵਧਾਉਣ, ਗਿਆਨ ਵਿਚ ਵਾਧਾ ਕਰਨ ਅਤੇ ਮੁਕਾਬਲੇਬਾਜ਼ੀ ਦੀ ਭਾਵਨਾ ਪੈਦਾ ਕਰਨ ਦੇ ਮੰਤਵ ਨਾਲ ਵਿਸ਼ੇਸ਼ ਸਾਇੰਸ ਕੁਇਜ਼ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਸਤਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਹਨਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੂੰ ਤਿੰਨ ਵਰਗਾਂ ਵਿਚ ਵੰਡਿਆ ਗਿਆ ਸੀ।

Ad Position 21
No active advertisement
ਅਜੀਤ ਡੈਸਕ 04-11-2026
ਜ਼ੀਰਾ, 3 ਨਵੰਬਰ(ਪ੍ਰਤਾਪ ਸਿੰਘ ਹੀਰਾ)-ਮੱਖੂ ਰੋਡ ਜ਼ੀਰਾ ਵਿਖੇ ਸਥਿਤ ਨਿਊ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਦਿਆਰਥੀਆਂ ਅੰਦਰ ਵਿਗਿਆਨ ਪ੍ਰਤੀ ਰੁਚੀ ਵਧਾਉਣ, ਗਿਆਨ ਵਿਚ ਵਾਧਾ ਕਰਨ ਅਤੇ ਮੁਕਾਬਲੇਬਾਜ਼ੀ ਦੀ ਭਾਵਨਾ ਪੈਦਾ ਕਰਨ ਦੇ ਮੰਤਵ ਨਾਲ ਵਿਸ਼ੇਸ਼ ਸਾਇੰਸ ਕੁਇਜ਼ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਸਤਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਹਨਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੂੰ ਤਿੰਨ ਵਰਗਾਂ ਵਿਚ ਵੰਡਿਆ ਗਿਆ ਸੀ। ਪਹਿਲੇ ਗਰੁੱਪ ਵਿਚ ਤੀਜੀ ਤੋਂ ਪੰਜਵੀਂ ਜਮਾਤ, ਦੂਜੇ ਗਰੁੱਪ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਅਤੇ ਤੀਜੇ ਗਰੁੱਪ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਵਿਗਿਆਨਕ ਪ੍ਰਸ਼ਨਾਂ ਦੇ ਉੱਤਰ ਦੇ ਕੇ ਆਪਣੀ ਪ੍ਰਤਿਭਾ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੌਰਾਨ ਹਰੇਕ ਗਰੁੱਪ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਕੂਲ ਦੇ ਚੇਅਰਮੈਨ ਲਖਵਿੰਦਰ ਸਿੰਘ ਢਿੱਲੋਂ, ਐੱਮ.ਡੀ. ਮੈਡਮ ਜਸਪ੍ਰੀਤ ਕੌਰ, ਪ੍ਰਿੰਸੀਪਲ ਸਤਿੰਦਰ ਸਿੰਘ ਅਤੇ ਸਮੂਹ ਸਾਇੰਸ ਅਧਿਆਪਕਾਂ ਵਲੋਂ ਸਰਟੀਫਿਕੇਟ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਲਖਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ, ਗਿਆਨ ਅਤੇ ਤਰਕਸ਼ੀਲ ਸੋਚ ਨੂੰ ਨਿਖਾਰਨ ਵਿਚ ਅਹਿਮ ਯੋਗਦਾਨ ਪਾਉਂਦੇ ਹਨ। ਉਨ੍ਹਾਂ ਨੇ ਇਸ ਸਫ਼ਲ ਆਯੋਜਨ ਲਈ ਸਮੂਹ ਸਾਇੰਸ ਵਿਭਾਗ ਅਤੇ ਪ੍ਰਬੰਧਕੀ ਟੀਮ ਦੇ ਉਪਰਾਲੇ ਦੀ ਸ਼ਲਾਘਾ ਕੀਤੀ।ਇਸ ਮੌਕੇ ਮੁਕਾਬਲੇ ਦੇ ਆਯੋਜਕ ਦੀਪਕ ਕੁਮਾਰ ਸਮੇਤ ਸਾਇੰਸ ਅਧਿਆਪਕ ਮਨੀਸ਼ ਕੁਮਾਰ, ਰਜਨੀਸ਼ ਕੁਮਾਰ, ਬਚਨ ਸਿੰਘ, ਮੈਡਮ ਪਵਨ ਅਤੇ ਨਵਜੋਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਗੁਰੂਹਰਸਹਾਏ ਅੰਦਰ ਕਾਂਗਰਸ ਦੀ ਧੜੇਬੰਦੀ ਸਿਖਰਾਂ ’ਤੇ,ਹਰ ਕੋਈ ਆਪਣੇ ਸਿਆਸੀ ਘੋੜੇ ਭਜਾਉਣ ਲੱਗਾ ਅਗਲੀ ਖ਼ਬਰ ਰੇਲਵਨ ਐਪ’ ਟਰੇਨ ਯਾਤਰੀਆਂ ਵਿਚਾਲੇ ਹੋ ਰਹੀ ਹੈ ਬੇਹੱਦ ਮਕਬੂਲ ਅਨਾਰਕਸ਼ਿਤ ਟਿਕਟਾਂ ਦੀ ਬੁਕਿੰਗ ’ਤੇ ਮਿਲ ਰਹੀ ਹੈ 3 ਫ਼ੀਸਦ...
Ad Position 24