03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੰਗਤਾਂ ਦੀ ਸਹੂਲਤ ਲਈ ਕੇਂਦਰ ਸਰਕਾਰ ਸ੍ਰੀ ਅੰਮ੍ਰਿਤਸਰ ਤੋਂ ਸ੍ਰੀ ਹਜ਼ੂਰ ਸਾਹਿਬ ਅਤੇ ਪਟਨਾ ਸਾਹਿਬ ਲਈ ਚਲਾਵੇ ਵੰਦੇ ਭਾਰਤ ਰੇਲ ਗੱਡੀਆਂ

ਫ਼ਿਰੋਜ਼ਪੁਰ,3 ਨਵੰਬਰ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਉਥਾਨ ਮਜ਼ਦੂਰ ਯੂਨੀਅਨ ਦੇ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕੇਂਦਰ ਸਰਕਾਰ ਅਤੇ ਰੇਲਵੇ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ ਸਿੱਖ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਵੰਦੇ ਭਾਰਤ ਰੇਲ ਗੱਡੀਆਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਧਾਰਮਿਕ ਅਸਥਾਨਾਂ ਨੂੰ ਸਿੱਧੀ ਅਤੇ ਤੇਜ਼ ਰੇਲ ਸੇਵਾ ਨਾਲ ਜੋੜਨ ਨਾਲ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਵੱਡੀ ਸਹੂਲਤ ਮਿਲੇਗੀ।

Ad Position 21
No active advertisement
ਭਾਰਤੀ ਕਿਸਾਨ ਉਥਾਨ ਮਜ਼ਦੂਰ ਯੂਨੀਅਨ ਦੇ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ। ਅਜੀਤ ਤਸਵੀਰ 04-11-2026
ਫ਼ਿਰੋਜ਼ਪੁਰ,3 ਨਵੰਬਰ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਉਥਾਨ ਮਜ਼ਦੂਰ ਯੂਨੀਅਨ ਦੇ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕੇਂਦਰ ਸਰਕਾਰ ਅਤੇ ਰੇਲਵੇ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ ਸਿੱਖ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਵੰਦੇ ਭਾਰਤ ਰੇਲ ਗੱਡੀਆਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਧਾਰਮਿਕ ਅਸਥਾਨਾਂ ਨੂੰ ਸਿੱਧੀ ਅਤੇ ਤੇਜ਼ ਰੇਲ ਸੇਵਾ ਨਾਲ ਜੋੜਨ ਨਾਲ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਵੱਡੀ ਸਹੂਲਤ ਮਿਲੇਗੀ। ਜਥੇਦਾਰ ਬਘੌਰਾ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਸਿੱਖ ਕੌਮ ਦੇ ਇਤਿਹਾਸਕ ਅਤੇ ਸਰਵਉੱਚ ਧਾਰਮਿਕ ਅਸਥਾਨਾਂ ਵਿਚ ਵਿਸ਼ੇਸ਼ ਮਹੱਤਵ ਰੱਖਦੇ ਹਨ,ਜਿੱਥੇ ਹਰ ਸਾਲ ਵੱਡੀ ਗਿਣਤੀ ਵਿਚ ਸੰਗਤਾਂ ਤਖ਼ਤ ਸਾਹਿਬਾਨਾ ਦੇ ਦਰਸ਼ਨਾਂ ਲਈ ਯਾਤਰਾ ਕਰਦੀਆਂ ਹਨ। ਇਸ ਲਈ ਇਨ੍ਹਾਂ ਸਥਾਨਾਂ ਵਿਚਕਾਰ ਬਿਹਤਰ ਰੇਲ ਸੰਪਰਕ ਸਥਾਪਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਵੰਦੇ ਭਾਰਤ ਰੇਲ ਗੱਡੀਆਂ ਦਾ ਕਿਰਾਇਆ ਆਮ ਲੋਕਾਂ ਅਤੇ ਸੰਗਤਾਂ ਦੀ ਪਹੁੰਚ ਵਿਚ ਹੋਣਾ ਚਾਹੀਦਾ ਹੈ। ਇਸ ਲਈ ਰੇਲਵੇ ਮੰਤਰਾਲੇ ਵਲੋਂ ਗਰੀਬ ਰਥ ਰੇਲ ਗੱਡੀ ਦੀ ਤਰਜ਼ ’ਤੇ ਕਿਰਾਇਆ ਨਿਰਧਾਰਿਤ ਕੀਤਾ ਜਾਵੇ, ਤਾਂ ਜੋ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰ ਵੀ ਬਿਨਾਂ ਵੱਡਾ ਵਿੱਤੀ ਬੋਝ ਚੁੱਕੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਣ। ਜਥੇਦਾਰ ਬਘੌਰਾ ਨੇ ਰੇਲਵੇ ਵਿਚ ਸੀਨੀਅਰ ਸਿਟੀਜ਼ਨਾਂ ਨੂੰ ਦਿੱਤੀ ਜਾਂਦੀ ਕਿਰਾਏ ਦੀ ਰਿਆਇਤ ਅਤੇ ਉਨ੍ਹਾਂ ਲਈ ਰਾਖਵਾਂ ਕੋਟਾ ਮੁੜ ਬਹਾਲ ਕਰਨ ਦੀ ਮੰਗ ਵੀ ਉਠਾਈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਧਾਰਮਿਕ ਯਾਤਰਾਵਾਂ ਦੌਰਾਨ ਆਰਥਿਕ ਰਾਹਤ ਮਿਲਣੀ ਚਾਹੀਦੀ ਹੈ, ਕਿਉਂਕਿ ਬਹੁਤ ਸਾਰੇ ਸੀਨੀਅਰ ਸਿਟੀਜ਼ਨ ਸੀਮਤ ਆਮਦਨ ਵਿਚ ਗੁਜ਼ਾਰਾ ਕਰਦੇ ਹਨ ਅਤੇ ਰੇਲ ਕਿਰਾਏ ਵਿਚ ਰਿਆਇਤ ਉਨ੍ਹਾਂ ਲਈ ਵੱਡੀ ਸਹੂਲਤ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਰੇਲਵੇ ਸੇਵਾਵਾਂ ਦਾ ਵਿਸਥਾਰ ਕਰਦੇ ਸਮੇਂ ਸਰਕਾਰ ਨੂੰ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਨਾਲ-ਨਾਲ ਆਮ ਯਾਤਰੀਆਂ ਦੀ ਆਰਥਿਕ ਸਮਰੱਥਾ ਨੂੰ ਵੀ ਧਿਆਨ ਵਿਚ ਰੱਖਣਾ ਚਾਹੀਦਾ ਹੈ। ਅੰਤ ਵਿਚ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕੇਂਦਰੀ ਰੇਲ ਮੰਤਰੀ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸ਼੍ਰੀ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਅਤੇ ਪਟਨਾ ਸਾਹਿਬ ਲਈ ਵੰਦੇ ਭਾਰਤ ਰੇਲ ਗੱਡੀਆਂ ਸ਼ੁਰੂ ਕਰਨ, ਗਰੀਬ ਰਥ ਦੀ ਤਰਜ਼ ’ਤੇ ਕਿਰਾਇਆ ਰੱਖਣ ਅਤੇ ਸੀਨੀਅਰ ਸਿਟੀਜ਼ਨਾਂ ਦੀਆਂ ਰਿਆਇਤਾਂ ਅਤੇ ਕੋਟਾ ਬਹਾਲ ਕਰਨ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਲੋੜੀਂਦੇ ਕਦਮ ਚੁੱਕੇ ਜਾਣ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਚਹਿਰੀਆਂ ਫ਼ਿਰੋਜ਼ਪੁਰ ਅਤੇ ਸਬ-ਤਹਿਸੀਲਾਂ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ 12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ... ਅਗਲੀ ਖ਼ਬਰ ਫ਼ਿਰੋਜ਼ਪੁਰ ਦੀ ਤਰੱਕੀ ਸਾਡਾ ਸੰਕਲਪ, ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਯਤਨ ਲਗਾਤਾਰ ਜਾਰੀ ਰਹਿਣਗੇ -ਵਿਧਾਇਕ ਰਣਬੀਰ ਸਿੰਘ ਭੁੱ...
Ad Position 24