03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਜ਼ਿਲ੍ਹਾ ਕਚਹਿਰੀਆਂ ਫ਼ਿਰੋਜ਼ਪੁਰ ਅਤੇ ਸਬ-ਤਹਿਸੀਲਾਂ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ 12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ-ਸੁਮੀਤ ਮਲਹੋਤਰਾ ਜ਼ਿਲ੍ਹਾ ਅਤੇ ਸੈਸ਼ਨ ਜੱਜ

ਫਿਰੋਜ਼ਪੁਰ, 3 ਨਵੰਬਰ (ਰਾਕੇਸ਼ ਚਾਵਲਾ)-ਮਾਨਯੋਗ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ.

Ad Position 21
No active advertisement
ਅਜੀਤ ਡੈਸਕ 04-11-2026
ਫਿਰੋਜ਼ਪੁਰ, 3 ਨਵੰਬਰ (ਰਾਕੇਸ਼ ਚਾਵਲਾ)-ਮਾਨਯੋਗ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਮਾਣਯੋਗ ਸੁਮੀਤ ਮਲਹੋਤਰਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ 12 ਦਸੰਬਰ 2026 ਨੂੰ ਜ਼ਿਲ੍ਹਾ ਕਚਹਿਰੀਆਂ ਫ਼ਿਰੋਜ਼ਪੁਰ ਅਤੇ ਸਬ-ਤਹਿਸੀਲਾਂ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਨੂੰ ਵੱਧ ਤੋਂ ਵੱਧ ਸਫਲ ਬਣਾਉਣ ਲਈ ਪ੍ਰੀ-ਲੋਕ ਅਦਾਲਤਾਂ ਵੀ ਲਗਾਈਆਂ ਜਾ ਰਹੀਆਂ ਹਨ, ਤਾਂ ਜੋ ਲੋਕ ਅਦਾਲਤ ਵਿਚ ਰੱਖੇ ਜਾਣ ਵਾਲੇ ਕੇਸ ਨੂੰ ਵੱਖ-ਵੱਖ ਤਰੀਕਾਂ ’ਤੇ ਸੁਣ ਕੇ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਸਿਵਲ ਕੇਸ, ਸਿਵਲ ਐਗਜ਼ੀਕਿਊਸ਼ਨ, ਪਰਿਵਾਰਕ ਝਗੜੇ, ਬੈਂਕ ਰਿਕਵਰੀ ਕੇਸ, ਮਾਲ ਵਿਭਾਗ ਨਾਲ ਸਬੰਧਿਤ ਮਾਮਲੇ, ਚੈੱਕ ਬਾਉਂਸ ਕੇਸ, ਬੀਮਾ ਕਲੇਮ, ਟਰੈਫ਼ਿਕ ਚਲਾਨ ਅਤੇ ਹੋਰ ਸਮਝੌਤਾਯੋਗ ਫ਼ੌਜਦਾਰੀ ਅਤੇ ਦੀਵਾਨੀ ਮਾਮਲਿਆਂ ਦੀ ਸੁਣਵਾਈ ਕੀਤੀ ਜਾਵੇਗੀ। ਹਾਲਾਂਕਿ, ਗੰਭੀਰ ਅਤੇ ਗ਼ੈਰ-ਸਮਝੌਤਾਯੋਗ ਫ਼ੌਜਦਾਰੀ ਮਾਮਲੇ ਲੋਕ ਅਦਾਲਤ ਵਿਚ ਨਹੀਂ ਲਿਆਂਦੇ ਜਾ ਸਕਦੇ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਦੇ ਫ਼ੈਸਲੇ ਅੰਤਿਮ ਹੁੰਦੇ ਹਨ ਅਤੇ ਇਨ੍ਹਾਂ ਵਿਰੁੱਧ ਕੋਈ ਅਪੀਲ ਨਹੀਂ ਹੁੰਦੀ। ਲੋਕ ਅਦਾਲਤ ਦਾ ਫ਼ੈਸਲਾ ਸਿਵਲ ਅਦਾਲਤ ਦੀ ਡਿਕਰੀ ਦੇ ਬਰਾਬਰ ਮਾਨਤਾ ਰੱਖਦਾ ਹੈ। ਇਸ ਨਾਲ ਦੋਵੇਂ ਧਿਰਾਂ ਦਾ ਸਮਾਂ ਅਤੇ ਪੈਸਾ ਬਚਦਾ ਹੈ ਅਤੇ ਲੰਬੀ ਕਾਨੂੰਨੀ ਪ੍ਰਕਿਰਿਆ ਤੋਂ ਵੀ ਰਾਹਤ ਮਿਲਦੀ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੱਧ ਤੋਂ ਵੱਧ ਯੋਗ ਅਤੇ ਸਮਝੌਤਾਯੋਗ ਕੇਸ ਕੌਮੀ ਲੋਕ ਅਦਾਲਤ ਵਿਚ ਲਗਵਾਉਣ ਅਤੇ ਇਸ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ‘ਝਗੜੇ ਮੁਕਾਓ, ਪਿਆਰ ਵਧਾਓ, ਲੋਕ ਅਦਾਲਤਾਂ ਰਾਹੀਂ ਛੇਤੀ ਅਤੇ ਸਸਤਾ ਨਿਆਂ ਪਾਓ’ ਦੇ ਸੰਦੇਸ਼ ਨੂੰ ਅਪਣਾਉਂਦਿਆਂ ਲੋਕਾਂ ਨੂੰ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਡਾ. ਅੰਸ਼ੂ ਕਟਾਰੀਆ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ ਅਗਲੀ ਖ਼ਬਰ ਸੰਗਤਾਂ ਦੀ ਸਹੂਲਤ ਲਈ ਕੇਂਦਰ ਸਰਕਾਰ ਸ੍ਰੀ ਅੰਮ੍ਰਿਤਸਰ ਤੋਂ ਸ੍ਰੀ ਹਜ਼ੂਰ ਸਾਹਿਬ ਅਤੇ ਪਟਨਾ ਸਾਹਿਬ ਲਈ ਚਲਾਵੇ ਵੰਦੇ ਭਾਰਤ...
Ad Position 24