05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਰੇਲਵੇ ਸਟੇਸ਼ਨ ’ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਮੱਖੂ,4 ਨਵੰਬਰ (ਕੁਲਵਿੰਦਰ ਸਿੰਘ ਸੰਧੂ)-ਰੇਲਵੇ ਸਟੇਸ਼ਨ ਮੱਖੂ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ। ਰੇਲਵੇ ਸਟੇਸ਼ਨ ਮੱਖੂ ਦੀ ਚੌਕੀ ਦੇ ਏ.

Ad Position 21
No active advertisement
ਅਜੀਤ ਡੈਸਕ 05-11-2026
ਮੱਖੂ,4 ਨਵੰਬਰ (ਕੁਲਵਿੰਦਰ ਸਿੰਘ ਸੰਧੂ)-ਰੇਲਵੇ ਸਟੇਸ਼ਨ ਮੱਖੂ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ। ਰੇਲਵੇ ਸਟੇਸ਼ਨ ਮੱਖੂ ਦੀ ਚੌਕੀ ਦੇ ਏ.ਐੱਸ.ਆਈ.ਗੁਰਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਣਪਛਾਤੇ ਵਿਅਕਤੀ ਦੀ ਲਾਸ਼ ਰੇਲਵੇ ਸਟੇਸ਼ਨ ਮੱਖੂ ਤੋਂ ਮਿਲੀ ਜਿਸ ਦੀ ਪਹਿਚਾਣ ਨਹੀਂ ਹੋ ਸਕੀ। ਇਸ ਅਣਪਛਾਤੇ ਵਿਅਕਤੀ ਦੀ ਉਮਰ 25 ਸਾਲ ਦੇ ਕਰੀਬ, ਰੰਗ ਗੋਰਾ, ਕੱਦ 5 ਫੁੱਟ 8 ਇੰਚ, ਲਾਲ ਰੰਗ ਦਾ ਪਜਾਮਾ ਅਤੇ ਕਾਲੇ ਰੰਗ ਦੀ ਟੀ ਸ਼ਰਟ ਪਾਈ ਹੋਈ ਹੈ। ਇਸ ਅਣਪਛਾਤੇ ਵਿਅਕਤੀ ਦੀ ਪਛਾਣ ਲਈ ਲਾਸ਼ 72 ਘੰਟਿਆਂ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਮੋਰਚਰੀ ਵਿਖੇ ਰੱਖੀ ਗਈ ਹੈ। ਜੇਕਰ ਕਿਸੇ ਨੂੰ ਇਸ ਅਣਪਛਾਤੀ ਲਾਸ਼ ਸਬੰਧੀ ਜਾਣਕਾਰੀ ਪ੍ਰਾਪਤ ਹੁੰਦੀ ਹੈ ਤਾਂ ਉਹ ਚੌਂਕੇ ਇੰਚਾਰਜ ਗੁਰਨਾਮ ਸਿੰਘ ਨਾਲ ਸੰਪਰਕ ਕਰ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸੈਟੇਲਾਈਟ ਨਿਗਰਾਨੀ ਨੇ ਖੋਲ੍ਹੀ ਖੇਤਾਂ ਵਿਚ ਪਰਾਲੀ ਸਾੜਨ ਦੀ ਪੋਲ ਥਾਣਾ ਸਦਰ ਪੁਲਿਸ ਵਲੋਂ ਅ... ਅਗਲੀ ਖ਼ਬਰ ਫ਼ਿਰੋਜ਼ਪੁਰ ਛਾਉਣੀ ’ਚ ਦੀਵਾਲੀ ਦੀ ਵਧਾਈ ਮੰਗ ਰਹੇ ਕਿੰਨਰਾਂ ਨਾਲ ਲੁੱਟ: ਮੋਟਰਸਾਈਕਲ ਸਵਾਰ ਲੁਟੇਰੇ 18,000 ਰੁਪਏ ਖੋਹ ਕੇ...
Ad Position 24