05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮੁਲਾਜ਼ਮ ਮੰਗਾਂ ਨੂੰ ਲੈ ਕੇ ਕਲੈਰੀਕਲ ਕਾਮਿਆਂ ਵਲੋਂ ਡੀ.ਸੀ. ਦਫ਼ਤਰ ਅੱਗੇ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜਾਹਰਾ

ਫ਼ਿਰੋਜ਼ਪੁਰ, 4 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਦੇ ਰੋਸ ਵਜੋਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਵਿੱਢੇ ਸੰਘਰਸ਼ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਵਿਭਾਗਾਂ ਦੇ ਕਲੈਰੀਕਲ ਕਾਮਿਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਸਰਕਾਰ ਵਿਰੁੱਧ ਜ਼ਬਰਦਸਤ ਅਰਥੀ ਫੂਕ ਮੁਜ਼ਾਹਰਾ ਕੀਤਾ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 05-11-2026
ਫ਼ਿਰੋਜ਼ਪੁਰ, 4 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਦੇ ਰੋਸ ਵਜੋਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਵਿੱਢੇ ਸੰਘਰਸ਼ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਵਿਭਾਗਾਂ ਦੇ ਕਲੈਰੀਕਲ ਕਾਮਿਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਸਰਕਾਰ ਵਿਰੁੱਧ ਜ਼ਬਰਦਸਤ ਅਰਥੀ ਫੂਕ ਮੁਜ਼ਾਹਰਾ ਕੀਤਾ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ। ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਸਿੱਧੂ ਦੀ ਅਗਵਾਈ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਲੈਰੀਕਲ ਕਾਮੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਅਤੇ ਭਰਵੀਂ ਰੋਸ ਰੈਲੀ ਕਰਕੇ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਆਪਣਾ ਰੋਸ ਪ੍ਰਗਟਾਇਆ। ਇਸ ਮੌਕੇ ਮੁਲਾਜ਼ਮ ਆਗੂਆਂ ਸੋਨੂੰ ਕਸ਼ਯਪ ਜ਼ਿਲ੍ਹਾ ਜਨਰਲ ਸਕੱਤਰ, ਪ੍ਰਦੀਪ ਵਿਨਾਇਕ ਖ਼ਜ਼ਾਨਚੀ, ਜਗਸੀਰ ਸਿੰਘ ਭਾਂਗਰ ਸੀਨੀਅਰ ਮੀਤ ਪ੍ਰਧਾਨ, ਜਸਮੀਤ ਸਿੰਘ ਸੈਂਡੀ ਜ਼ਿਲ੍ਹਾ ਚੇਅਰਮੈਨ, ਗੁਰਪ੍ਰੀਤ ਸਿੰਘ ਸੋਢੀ ਵਾਈਸ ਚੇਅਰਮੈਨ, ਯਾਦਵਿੰਦਰ ਸਿੰਘ, ਦੀਪਕ ਲੂੰਬਾ, ਕੁਲਦੀਪ ਸਿੰਘ, ਮਹਿਤਾਬ ਸਿੰਘ, ਗੁਰਤੇਜ ਸਿੰਘ, ਜੁਗਲ ਕਿਸ਼ੋਰ ਆਨੰਦ, ਹਰਪ੍ਰੀਤ ਦੁੱਗਲ, ਅਮਰ ਨਾਥ, ਹਰਮੀਤ ਮੱਲੀ, ਗੋਵਿੰਦ ਮੁਟਨੇਜਾ, ਮਨੋਹਰ ਲਾਲ ਅਤੇ ਓਮ ਰਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਨੂੰ ਭਰੋਸਿਆਂ ਅਤੇ ਲਾਰਿਆਂ ਵਿਚ ਉਲਝਾ ਰਹੀ ਹੈ, ਜਦਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਪ੍ਰਮੁੱਖ ਮੰਗਾਂ ਵਿਚ ਪੁਰਾਣੀ ਪੈਨਸ਼ਨ ਸਕੀਮ ਸਬੰਧੀ ਮੁਕੰਮਲ ਨੋਟੀਫ਼ਿਕੇਸ਼ਨ ਲਾਗੂ ਕਰਨਾ, 10 ਫ਼ੀਸਦੀ ਮਹਿੰਗਾਈ ਭੱਤਾ ਜਾਰੀ ਕਰਨਾ ਅਤੇ ਪਿਛਲੇ ਬਕਾਇਆਂ ਦੀ ਅਦਾਇਗੀ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ 15 ਜਨਵਰੀ 2015 ਅਤੇ 17 ਜੁਲਾਈ 2020 ਦੇ ਮੁਲਾਜ਼ਮ ਵਿਰੋਧੀ ਪੱਤਰ ਰੱਦ ਕਰਨ ਦੀ ਮੰਗ ਵੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ, ਪਰ ਸਰਕਾਰ ਵਲੋਂ ਇਨ੍ਹਾਂ ਮੰਗਾਂ ਪ੍ਰਤੀ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ 5 ਅਤੇ 6 ਨਵੰਬਰ ਨੂੰ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ ਵਿਚ ਕਲੈਰੀਕਲ ਸਟਾਫ਼ ਵਲੋਂ ਕਲਮ ਛੋੜ ਹੜਤਾਲ ਕੀਤੀ ਜਾਵੇਗੀ ਅਤੇ ਸਰਕਾਰੀ ਕੰਮਕਾਜ ਠੱਪ ਰੱਖਿਆ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਵਾਨ ਕਰਕੇ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ-2027 ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹੇ ਦੀਆਂ ਇਨਫੋਰਸਮੈਂਟ ਏਜੰਸੀਆਂ ਦੇ ਅਧਿਕਾਰੀਆਂ ਨਾਲ ਸਮੀਖ... ਅਗਲੀ ਖ਼ਬਰ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸੈਟੇਲਾਈਟ ਨਿਗਰਾਨੀ ਨੇ ਖੋਲ੍ਹੀ ਖੇਤਾਂ ਵਿਚ ਪਰਾਲੀ ਸਾੜਨ ਦੀ ਪੋਲ ਥਾਣਾ ਸਦਰ ਪੁਲਿਸ ਵਲੋਂ ਅ...
Ad Position 24