ਮਲਕੀਤ ਥਿੰਦ ਵਲ਼ੋਂ ਹਲਕਾ ਗੁਰੂਹਰਸਹਾਏ ’ਚ ਸਿਆਸੀ ਸਰਗਰਮੀਆਂ ਤੇਜ਼, ਦਰਜਨ ਭਰ ਪਿੰਡਾਂ ਦਾ ਕੀਤਾ ਦੌਰਾ
ਪੰਜੇ ਕੇ ਉਤਾੜ, 4 ਨਵੰਬਰ (ਪੱਪੂ ਸੰਧਾ)-ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਬੀ. ਸੀ.
ਪੰਜੇ ਕੇ ਉਤਾੜ, 4 ਨਵੰਬਰ (ਪੱਪੂ ਸੰਧਾ)-ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਬੀ.ਸੀ. ਕਮਿਸ਼ਨ ਦੇ ਚੇਅਰਮੈਨ ਮਲਕੀਤ ਥਿੰਦ ਵਲ਼ੋਂ ਹਲਕਾ ਗੁਰੂਹਰਸਹਾਏ ਵਿਚ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਪਿੰਡ ਪੱਧਰ ’ਤੇ ਲੋਕਾਂ ਅਤੇ ਪਾਰਟੀ ਵਰਕਰਾਂ ਨਾਲ ਰਾਬਤਾ ਵਧਾਇਆ ਜਾ ਰਿਹਾ ਹੈ। ਇਸੇ ਤਹਿਤ ਉਨ੍ਹਾਂ ਵਲ਼ੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲਗਾਤਾਰ ਮੀਟਿੰਗਾਂ ਅਤੇ ਦੌਰੇ ਕੀਤੇ ਜਾ ਰਹੇ ਹਨ। ਇਸੇ ਮੁਹਿੰਮ ਤਹਿਤ ਮਲਕੀਤ ਥਿੰਦ ਨੇ ਪਿੰਡ ਮੋਠਾਂ ਵਾਲਾ ਸਮੇਤ ਦਰਜਨ ਦੇ ਕਰੀਬ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਇਲਾਕੇ ਦੇ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਪਾਰਟੀ ਵਰਕਰਾਂ ਨਾਲ ਵੀ ਮੀਟਿੰਗਾਂ ਕਰਕੇ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਸਬੰਧੀ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਵਲ਼ੋਂ ਕੀਤੇ ਜਾ ਰਹੇ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਲਈ ਅਜਿਹੇ ਦੌਰੇ ਲਗਾਤਾਰ ਜਾਰੀ ਰਹਿਣਗੇ। ਜ਼ਿਕਰਯੋਗ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਗੁਰੂਹਰਸਹਾਏ ਵਿਚ ਵੱਖ-ਵੱਖ ਸਿਆਸੀ ਆਗੂਆਂ ਵਲ਼ੋਂ ਆਪਣੀਆਂ ਸਰਗਰਮੀਆਂ ਵਧਾਈਆਂ ਜਾ ਰਹੀਆਂ ਹਨ। ਮਲਕੀਤ ਥਿੰਦ ਦੇ ਲਗਾਤਾਰ ਪਿੰਡਾਂ ਦੇ ਦੌਰਿਆਂ ਨੂੰ ਵੀ ਇਸੇ ਸਿਆਸੀ ਸਰਗਰਮੀ ਦੇ ਹਿੱਸੇ ਵਜੋਂ ਦੇਖਿਆ ਜਾ ਰਿਹਾ ਹੈ।