05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪਿੰਡਾਂ ਦੀਆਂ ਸੂਚੀਆਂ ਪ੍ਰਾਪਤ ਕਰਨ ਲਈ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਬੀ.ਡੀ.ਪੀ.ਓ. ਨਾਲ ਕੀਤੀ ਮੁਲਾਕਾਤ

ਗੁਰੂਹਰਸਹਾਏ, 4 ਨਵੰਬਰ (ਕਪਿਲ ਕੰਧਾਰੀ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪਿੰਡਾਂ ਦੇ ਲਾਭਪਾਤਰੀਆਂ ਦੀਆਂ ਸੂਚੀਆਂ ਪ੍ਰਾਪਤ ਕਰਨ ਲਈ ਪਿਛਲੇ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਜੱਦੋ-ਜਹਿਦ ਨੂੰ ਹੋਰ ਤੇਜ਼ ਕਰਦਿਆਂ ਮਜ਼ਦੂਰਾਂ ਦੇ ਵੱਖ-ਵੱਖ ਮਸਲਿਆਂ ਨੂੰ ਲੈ ਕੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ. ਡੀ.

Ad Position 21
No active advertisement
ਬੀ.ਡੀ.ਪੀ.ਓ ਨੂੰ ਮਿਲਣ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਆਗੂ। ਤਸਵੀਰ-ਕਪਿਲ ਕੰਧਾਰੀ 05-11-2026
ਗੁਰੂਹਰਸਹਾਏ, 4 ਨਵੰਬਰ (ਕਪਿਲ ਕੰਧਾਰੀ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪਿੰਡਾਂ ਦੇ ਲਾਭਪਾਤਰੀਆਂ ਦੀਆਂ ਸੂਚੀਆਂ ਪ੍ਰਾਪਤ ਕਰਨ ਲਈ ਪਿਛਲੇ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਜੱਦੋ-ਜਹਿਦ ਨੂੰ ਹੋਰ ਤੇਜ਼ ਕਰਦਿਆਂ ਮਜ਼ਦੂਰਾਂ ਦੇ ਵੱਖ-ਵੱਖ ਮਸਲਿਆਂ ਨੂੰ ਲੈ ਕੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਗੁਰੂਹਰਸਹਾਏ ਅਜੇ ਸ਼ਰਮਾ ਨਾਲ ਮੁਲਾਕਾਤ ਕੀਤੀ ਗਈ। ਇਹ ਵਿਸ਼ੇਸ਼ ਵਫ਼ਦ ਯੂਨੀਅਨ ਦੀ ਇਲਾਕਾ ਜਥੇਬੰਦਕ ਕਮੇਟੀ ਗੁਰੂਹਰਸਹਾਏ ਦੇ ਆਗੂ ਇੰਦਰਜੀਤ ਸਿੰਘ ਕ੍ਰਾਂਤੀ ਛਾਂਗਾ ਰਾਏ ਦੀ ਅਗਵਾਈ ਹੇਠ ਮਿਲਿਆ, ਜਿਸ ਵਿਚ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਕੁਲਦੀਪ ਸਿੰਘ ਮੋਠਾਂਵਾਲਾ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਇੰਦਰਜੀਤ ਸਿੰਘ ਕ੍ਰਾਂਤੀ ਛਾਂਗਾ ਰਾਏ ਅਤੇ ਸੰਨੀ ਮੋਹਨ ਕੇ ਉਤਾੜ ਨੇ ਦੱਸਿਆ ਕਿ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪਿਛਲੇ ਲੰਮੇ ਸਮੇਂ ਤੋਂ ਇਹ ਸੰਘਰਸ਼ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲਾਭ ਅਸਲ ਲੋੜਵੰਦ ਮਜ਼ਦੂਰ ਪਰਿਵਾਰਾਂ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਯੂਨੀਅਨ ਵਲੋਂ ਪਹਿਲਾਂ ਵੀ ਪੰਜ ਪਿੰਡਾਂ ਦੀਆਂ ਸੂਚੀਆਂ ਸਬੰਧਿਤ ਮਹਿਕਮੇ ਦੇ ਅਧਿਕਾਰੀਆਂ ਤੋਂ ਪ੍ਰਾਪਤ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਅੱਜ ਬੀ.ਡੀ.ਪੀ.ਓ. ਗੁਰੂਹਰਸਹਾਏ ਨਾਲ ਮੁਲਾਕਾਤ ਕਰਕੇ ਅਤੇ ਸਬੰਧਿਤ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪਿੰਡ ਚੱਕ ਮਹੰਤਾਂ ਵਾਲਾ ਬੂੰਗੀ, ਵੱਡਾ ਜੰਡ ਵਾਲਾ, ਸਰੀਂਹ ਵਾਲਾ, ਬਰਾੜ, ਬਾਘੂ ਵਾਲਾ, ਕੋਹਰ ਸਿੰਘ ਵਾਲਾ, ਬਹਾਦਰ ਕੇ, ਮੇਘਾ ਰਾਏ ਹਿਠਾੜ, ਝੰਡੂ ਵਾਲਾ ਆਦਿ ਪਿੰਡਾਂ ਦੀਆਂ ਸੂਚੀਆਂ ਪ੍ਰਾਪਤ ਕਰ ਲਈਆਂ ਗਈਆਂ ਹਨ। ਮਜ਼ਦੂਰ ਆਗੂਆਂ ਨੇ ਕਿਹਾ ਕਿ ਇਨ੍ਹਾਂ ਸੂਚੀਆਂ ਦੇ ਆਧਾਰ ’ਤੇ ਯੂਨੀਅਨ ਵਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਮਜ਼ਦੂਰ ਪਰਿਵਾਰਾਂ ਨੂੰ ਜਾਗਰੂਕ ਅਤੇ ਜਥੇਬੰਦ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀਆਂ ਸੂਚੀਆਂ ਵਿਚ ਸਬੰਧਿਤ ਅਧਿਕਾਰੀਆਂ ਅਤੇ ਪਿੰਡਾਂ ਦੇ ਕੁੱਝ ਅਹੁਦੇਦਾਰਾਂ ਅਤੇ ਆਗੂਆਂ ਵਲੋਂ ਕਥਿਤ ਤੌਰ ’ਤੇ ਧਾਂਦਲੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਅਸਲ ਲੋੜਵੰਦ ਮਜ਼ਦੂਰ ਪਰਿਵਾਰ ਆਪਣੇ ਹੱਕਾਂ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀ ਆਰਥਿਕ ਲੁੱਟ ਬੰਦ ਕਰਵਾਉਣ ਅਤੇ ਯੋਜਨਾ ਦਾ ਲਾਭ ਯੋਗ ਤੇ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਉਣ ਲਈ ਯੂਨੀਅਨ ਵਲੋਂ ਲਗਾਤਾਰ ਅਤੇ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਜ਼ਦੂਰ ਆਗੂਆਂ ਨੇ ਐਲਾਨ ਕੀਤਾ ਕਿ 7 ਨਵੰਬਰ ਨੂੰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ (ਬੁੱਟਰ) ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਥਾਣਾ ਗੁਰੂਹਰਸਹਾਏ ਦੇ ਸਾਹਮਣੇ ਦਿੱਤੇ ਜਾ ਰਹੇ ਰੋਸ ਧਰਨੇ ਵਿਚ ਵੀ ਯੂਨੀਅਨ ਦੇ ਵਰਕਰ ਅਤੇ ਆਗੂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਇਸ ਵਫ਼ਦ ਵਿਚ ਰਤਨ ਸਿੰਘ, ਅੰਗਰੇਜ਼ ਸਿੰਘ, ਲਵਪ੍ਰੀਤ ਸਿੰਘ, ਮੰਦਰ ਸਿੰਘ, ਧਰਮਿੰਦਰ ਸਿੰਘ, ਮਾਤਾ ਨਿਕੋ ਅਤੇ ਸਵਰਨਾਂ ਰਾਣੀ ਸਮੇਤ ਹੋਰ ਮਜ਼ਦੂਰ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚਿੱਪ ਵਾਲੇ ਬਿਜਲੀ ਮੀਟਰਾਂ ਦੇ ਬਿੱਲਾਂ ਦੀ ਪ੍ਰਿੰਟ ਕਾਪੀ ਨਾ ਮਿਲਣ ਕਾਰਨ ਖਪਤਕਾਰ ਪ੍ਰੇਸ਼ਾਨ ਅਗਲੀ ਖ਼ਬਰ ਮਲਕੀਤ ਥਿੰਦ ਵਲ਼ੋਂ ਹਲਕਾ ਗੁਰੂਹਰਸਹਾਏ ’ਚ ਸਿਆਸੀ ਸਰਗਰਮੀਆਂ ਤੇਜ਼, ਦਰਜਨ ਭਰ ਪਿੰਡਾਂ ਦਾ ਕੀਤਾ ਦੌਰਾ
Ad Position 24