05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਵਧੀਕ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀਆਂ ਉੱਡ ਰਹੀਆਂ ਸ਼ਰੇਆਮ ਧੱਜੀਆਂ ਮੱਲਾਂਵਾਲਾ ਦੀ ਸੰਘਣੀ ਆਬਾਦੀ ’ਚ ਸਟੋਰ ਕੀਤੇ ਪਟਾਕਿਆਂ ਕਾਰਨ ਵਾਪਰ ਸਕਦੈ ਵੱਡਾ ਹਾਦਸਾ

ਮੱਲਾਂਵਾਲਾ, 4 ਨਵੰਬਰ (ਬਲਬੀਰ ਸਿੰਘ ਜੋਸਨ)-ਸਬ ਤਹਿਸੀਲ ਮੱਲਾਂਵਾਲਾ ਦੇ ਵਿਚ ਦੀਵਾਲੀ ਦੇ ਤਿਉਹਾਰ ਮੌਕੇ ਜਿੱਥੇ ਲੋਕਾਂ ਵਿਚ ਖ਼ੁਸ਼ੀਆਂ ਅਤੇ ਉਤਸ਼ਾਹ ਦਾ ਮਾਹੌਲ ਹੈ, ਉੱਥੇ ਹੀ ਮੱਲਾਂਵਾਲਾ ਦੇ ਸੰਘਣੀ ਆਬਾਦੀ ਵਾਲੇ ਅਤੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿਚ ਵੱਡੀ ਮਾਤਰਾ ਵਿਚ ਰੱਖੇ ਬਰੂਦ ਦੇ ਢੇਰ (ਪਟਾਕੇ) ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਗੰਭੀਰ ਖ਼ਤਰਾ ਬਣੇ ਹੋਏ ਹਨ। ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਕਈ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਅੰਦਰ ਅਤੇ ਬਾਹਰ ਖੁੱਲ੍ਹੇਆਮ ਪਟਾਕੇ ਰੱਖ ਕੇ ਵਿਕਰੀ ਕੀਤੀ ਜਾ ਰਹੀ ਹੈ।

Ad Position 21
No active advertisement
ਮੱਲਾਂਵਾਲਾ ਦੇ ਮੇਨ ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਸ਼ਰੇਆਮ ਦੁਕਾਨਾਂ ਦੇ ਬਾਹਰ ਲਗਾਏ ਗਏ ਪਟਾਕੇ। ਤਸਵੀਰ-ਬਲਬੀਰ ਸਿੰਘ ਜੋਸਨ 05-11-2026
ਮੱਲਾਂਵਾਲਾ, 4 ਨਵੰਬਰ (ਬਲਬੀਰ ਸਿੰਘ ਜੋਸਨ)-ਸਬ ਤਹਿਸੀਲ ਮੱਲਾਂਵਾਲਾ ਦੇ ਵਿਚ ਦੀਵਾਲੀ ਦੇ ਤਿਉਹਾਰ ਮੌਕੇ ਜਿੱਥੇ ਲੋਕਾਂ ਵਿਚ ਖ਼ੁਸ਼ੀਆਂ ਅਤੇ ਉਤਸ਼ਾਹ ਦਾ ਮਾਹੌਲ ਹੈ, ਉੱਥੇ ਹੀ ਮੱਲਾਂਵਾਲਾ ਦੇ ਸੰਘਣੀ ਆਬਾਦੀ ਵਾਲੇ ਅਤੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿਚ ਵੱਡੀ ਮਾਤਰਾ ਵਿਚ ਰੱਖੇ ਬਰੂਦ ਦੇ ਢੇਰ (ਪਟਾਕੇ) ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਗੰਭੀਰ ਖ਼ਤਰਾ ਬਣੇ ਹੋਏ ਹਨ। ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਕਈ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਅੰਦਰ ਅਤੇ ਬਾਹਰ ਖੁੱਲ੍ਹੇਆਮ ਪਟਾਕੇ ਰੱਖ ਕੇ ਵਿਕਰੀ ਕੀਤੀ ਜਾ ਰਹੀ ਹੈ। ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਵੱਡੇ ਪਟਾਕਾ ਵਪਾਰੀਆਂ ਨੇ ਸੰਘਣੀ ਆਬਾਦੀ ਵਿਚ ਸਟੋਰੇਜ ਕੀਤੇ ਗਏ ਪਟਾਕੇ ਕਾਰਨ ਜਿੱਥੇ ਲੋਕਾਂ ਦੀ ਜਾਨ ਨੂੰ ਜੋਖ਼ਮ ਵਿਚ ਪਾ ਰੱਖਿਆ ਹੈ ਉੱਥੇ ਹੀ ਕਿਸੇ ਵੀ ਸਮੇਂ ਇਨ੍ਹਾਂ ਪਟਾਕਿਆਂ ਕਾਰਨ ਵੱਡਾ ਹਾਦਸਾ ਵਾਪਰ ਸਕਦਾ ਹੈ। ਦੂਜੇ ਪਾਸੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ.ਅਮਨਦੀਪ ਕੌਰ ਪੀ.ਸੀ.ਐੱਸ.ਵਲੋਂ ਬੀਤੇ ਦਿਨ ਜ਼ਿਲ੍ਹੇ ਵਿਚ ਪਟਾਕੇ ਵੇਚਣ ਵਾਸਤੇ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਅਤੇ ਸੰਘਣੀ ਆਬਾਦੀ, ਭੀੜ ਭੜਕੇ ਵਾਲੀਆਂ ਥਾਵਾਂ ’ਤੇ ਪਟਾਕਾ ਸਟੋਰੇਜ ਕਰਨ, ਪਟਾਕਾ ਬਣਾਉਣ ਅਤੇ ਖੁੱਲ੍ਹਾ ਪਟਾਕਾ ਵੇਚਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਇਸ ਦੇ ਬਾਵਜੂਦ ਮੱਲਾਂਵਾਲਾ ਦੇ ਬਾਜ਼ਾਰਾਂ ਵਿਚ ਨਿਯਮਾਂ ਦੀ ਸ਼ਰੇਆਮ ਉਲੰਘਣਾ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੱਲਾਂਵਾਲਾ ਵਿਚ ਪਟਾਕਿਆਂ ਦੀ ਵਿਕਰੀ ਲਈ ਸ਼ਹੀਦ ਸੁਖਵਿੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਥਾਂ ਨਿਰਧਾਰਿਤ ਕੀਤੀ ਗਈ ਹੈ ਜਦਿਕ ਮੱਲਾਂਵਾਲਾ ਦੇ ਅੰਦਰ ਅਨੇਕਾਂ ਦੁਕਾਨਦਾਰਾਂ ਵਲੋਂ ਬਿਨਾਂ ਲਾਇਸੈਂਸ ਦੇ ਦੁਕਾਨਾਂ ਦੇ ਬਾਹਰ ਸ਼ਰੇਆਮ ਪਟਾਕੇ ਲਗਾ ਕੇ ਵੇਚੇ ਜਾ ਰਹੇ ਹਨ ਅਤੇ ਭੀੜ ਭੜਾਕੇ ਵਾਲੇ ਬਾਜ਼ਾਰਾਂ ’ਚ ਸਟੋਰੇਜ ਕੀਤੇ ਪਟਾਕਿਆਂ ਨਾਲ ਮੱਲਾਂਵਾਲਾ ਸ਼ਹਿਰ ਦੇ ਲੋਕ ਬਰੂਦ ਦੇ ਢੇਰ ’ਤੇ ਬੈਠੇ ਹਨ। ਇਨ੍ਹਾਂ ਬਰੂਦ ਦੇ ਤੌਰ ’ਤੇ ਬਾਜ਼ਾਰਾਂ ਵਿਚ ਪਏ ਪਟਾਕਿਆਂ ਕਾਰਨ ਕੋਈ ਵੱਡੀ ਘਟਨਾ ਵਾਪਰਨ ਦਾ ਖ਼ਤਰਾ ਬਣਿਆ ਹੋਇਆ ਹੈ ਜੇਕਰ ਅਜਿਹੀ ਘਟਨਾ ਵਾਪਰਦੀ ਹੈ ਤਾਂ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਘਟਨਾ ਸਥਾਨ ’ਤੇ ਜਾਣਾ ਸੰਭਵ ਨਹੀਂ ਜਿਸ ਕਾਰਨ ਵੱਡਾ ਨੁਕਸਾਨ ਹੋ ਸਕਦਾ ਹੈ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਸਬੰਧਿਤ ਵਿਭਾਗਾਂ ਵਲੋਂ ਪਟਾਕਾ ਵਿਕੇ੍ਰਤਾਵਾਂ ਦੇ ਲਾਇਸੈਂਸਾਂ, ਪਟਾਕਾ ਸਟੋਰੇਜ ਦੀਆਂ ਥਾਵਾਂ ਦੀ ਜਾਂਚ ਕੀਤੀ ਗਈ ਹੈ ਜੇਕਰ ਨਿਯਮਾਂ ਦੀ ਉਲੰਘਣਾ ਹੋ ਰਹੀ ਹੈ ਤਾਂ ਇਸ ਨੂੰ ਰੋਕਣ ਲਈ ਹੁਣ ਤੱਕ ਕੋਈ ਠੋਸ ਕਾਰਵਾਈ ਕਿਉਂ ਨਹੀਂ ਕੀਤੀ ਗਈ। ਕਸਬੇ ਦੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਮੱਲਾਂਵਾਲਾ ਦੇ ਮੁੱਖ ਬਾਜ਼ਾਰਾਂ ਵਿਚ ਤੁਰੰਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ, ਬਿਨਾਂ ਲਾਇਸੈਂਸ ਪਟਾਕੇ ਵੇਚਣ ਵਾਲਿਆਂ ਅਤੇ ਨਿਯਮਾਂ ਦੀ ਉਲੰਘਣਾ ਕਰਕੇ ਪਟਾਕੇ ਸਟੋਰ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸੀ.ਡੀ.ਪੀ.ਓ ਨੂੰ ਮੰਗ ਪੱਤਰ ਦੇ ਕੇ ਰਾਸ਼ਨ ਦੀ ਜਾਂਚ ਰਿਪੋਰਟ ਅਤੇ ਸਪਲਾਈ ਪਲਾਂਟ... ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ
Ad Position 24