05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਜ਼ੀਰਾ, ਮੱਖੂ, ਮੱਲਾਂਵਾਲਾ, ਤਲਵੰਡੀ ਭਾਈ ਅਤੇ ਗੁਰੂਹਰਸਹਾਏ ਸਮੇਤ ਜ਼ਿਲ੍ਹੇ ਦੇ ਸਮੂਹ ਹੋਲਸੇਲਰਾਂ ਅਤੇ ਰਿਟੇਲਰਾਂ ਨੂੰ ਆਪਣੇ ਸਟਾਕ ਦੀ ਜਾਂਚ ਕਰਨ ਦੇ ਨਿਰਦੇਸ਼

ਫ਼ਿਰੋਜ਼ਪੁਰ,4 ਨਵੰਬਰ (ਕੁਲਬੀਰ ਸਿੰਘ ਸੋਢੀ)-ਖਪਤਕਾਰਾਂ ਦੀ ਸਿਹਤ ਅਤੇ ਖੁਰਾਕੀ ਪਦਾਰਥਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਫੂਡ ਸੇਫ਼ਟੀ ਵਿਭਾਗ ਦੇ ਅਧਿਕਾਰੀ ਅਭਿਨਵ ਖੋਸਲਾ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਡਰਾਈ ਫਰੂਟ ਵਿਕੇ੍ਤਾਵਾਂ, ਹੋਲਸੇਲਰਾਂ ਅਤੇ ਰਿਟੇਲਰਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਿਭਾਗ ਨੇ ਪੱਥਰਾਂ ਜਾਂ ਕਾਜੂ-ਬਦਾਮ ਵਰਗੀਆਂ ਦਿੱਖਣ ਵਾਲੀਆਂ ਰੰਗਦਾਰ ਚਾਕਲੇਟਾਂ, ਵੱਖ-ਵੱਖ ਰੰਗਾਂ ਵਾਲੀ ਕਲਰ ਜੈਲੀ ਅਤੇ ਸ਼ੱਕੀ ਡੀਹਾਈਡਰੇਟਡ ਮਿਕਸ ਫਰੂਟ ਦੀ ਵਿਕਰੀ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ ਹੈ।

Ad Position 21
No active advertisement
ਫੂਡ ਸੇਫ਼ਟੀ ਵਿਭਾਗ ਦੇ ਅਧਿਕਾਰੀ ਅਭਿਨਵ ਖੋਸਲਾ। ਅਜੀਤ ਤਸਵੀਰ 05-11-2026
ਫ਼ਿਰੋਜ਼ਪੁਰ,4 ਨਵੰਬਰ (ਕੁਲਬੀਰ ਸਿੰਘ ਸੋਢੀ)-ਖਪਤਕਾਰਾਂ ਦੀ ਸਿਹਤ ਅਤੇ ਖੁਰਾਕੀ ਪਦਾਰਥਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਫੂਡ ਸੇਫ਼ਟੀ ਵਿਭਾਗ ਦੇ ਅਧਿਕਾਰੀ ਅਭਿਨਵ ਖੋਸਲਾ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਡਰਾਈ ਫਰੂਟ ਵਿਕੇ੍ਤਾਵਾਂ, ਹੋਲਸੇਲਰਾਂ ਅਤੇ ਰਿਟੇਲਰਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਿਭਾਗ ਨੇ ਪੱਥਰਾਂ ਜਾਂ ਕਾਜੂ-ਬਦਾਮ ਵਰਗੀਆਂ ਦਿੱਖਣ ਵਾਲੀਆਂ ਰੰਗਦਾਰ ਚਾਕਲੇਟਾਂ, ਵੱਖ-ਵੱਖ ਰੰਗਾਂ ਵਾਲੀ ਕਲਰ ਜੈਲੀ ਅਤੇ ਸ਼ੱਕੀ ਡੀਹਾਈਡਰੇਟਡ ਮਿਕਸ ਫਰੂਟ ਦੀ ਵਿਕਰੀ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ ਹੈ। ਵਿਭਾਗ ਵਲੋਂ ਖ਼ਾਸ ਤੌਰ ’ਤੇ ਜ਼ੀਰਾ, ਮੱਖੂ, ਮੱਲਾਂਵਾਲਾ, ਤਲਵੰਡੀ ਭਾਈ, ਗੁਰੂਹਰਸਹਾਏ ਅਤੇ ਜ਼ਿਲ੍ਹੇ ਦੇ ਹੋਰ ਸ਼ਹਿਰਾਂ ਅਤੇ ਕਸਬਿਆਂ ਵਿਚ ਡਰਾਈ ਫਰੂਟਸ ਦਾ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਆਪਣੇ ਗੋਦਾਮਾਂ, ਦੁਕਾਨਾਂ ਅਤੇ ਵਿਕਰੀ ਕੇਂਦਰਾਂ ਵਿਚ ਪਏ ਸਟਾਕ ਦੀ ਤੁਰੰਤ ਜਾਂਚ ਕਰਨ ਲਈ ਕਿਹਾ ਗਿਆ ਹੈ। ਹਦਾਇਤਾਂ ਅਨੁਸਾਰ ਪੱਥਰਾਂ ਵਰਗੀ ਦਿੱਖ ਵਾਲੀਆਂ ਰੰਗਦਾਰ ਚਾਕਲੇਟਾਂ, ਕਲਰ ਜੈਲੀ ਅਤੇ ਅਜਿਹੇ ਡੀਹਾਈਡਰੇਟਡ ਮਿਕਸ ਫਰੂਟ, ਜਿਨ੍ਹਾਂ ਦੀ ਗੁਣਵੱਤਾ ਅਤੇ ਸੁਰੱਖਿਆ ਦੀ ਲੋੜੀਂਦੀ ਪੁਸ਼ਟੀ ਨਹੀਂ ਹੋਈ, ਨੂੰ ਵਿਕਰੀ ਤੋਂ ਹਟਾਇਆ ਜਾਵੇ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੇ ਉਤਪਾਦਾਂ ਨੂੰ ਅਸਲੀ ਕਾਜੂ, ਬਦਾਮ ਅਤੇ ਹੋਰ ਡਰਾਈ ਫਰੂਟਸ ਨਾਲ ਮਿਲਾ ਕੇ ਜਾਂ ਉਨ੍ਹਾਂ ਦੇ ਨਾਮ ’ਤੇ ਗ੍ਰਾਹਕਾਂ ਨੂੰ ਵੇਚਣਾ ਗਲਤ ਹੈ। ਇਨ੍ਹਾਂ ਉਤਪਾਦਾਂ ਵਿਚ ਵਰਤੇ ਗਏ ਰੰਗਾਂ, ਸਮਗ੍ਰੀ ਅਤੇ ਫੂਡ ਸੇਫ਼ਟੀ ਮਾਪਦੰਡਾਂ ਅਨੁਸਾਰ ਸੁਰੱਖਿਆ ਦੀ ਪੁਸ਼ਟੀ ਹੋਣ ਤੱਕ ਇਨ੍ਹਾਂ ਦੀ ਵਿਕਰੀ ਅਤੇ ਪ੍ਰਚਾਰ ਤੋਂ ਗੁਰੇਜ਼ ਕੀਤਾ ਜਾਵੇ। ਫੂਡ ਸੇਫ਼ਟੀ ਵਿਭਾਗ ਵਲੋਂ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਅਜਿਹੇ ਉਤਪਾਦਾਂ ਨੂੰ ਆਪਣੇ ਸਟਾਕ ਵਿਚੋਂ ਤੁਰੰਤ ਹਟਾਉਣ ਅਤੇ ਖਪਤਕਾਰਾਂ ਨੂੰ ਕਿਸੇ ਵੀ ਤਰ੍ਹਾਂ ਗੁੰਮਰਾਹ ਨਾ ਕਰਨ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਜਾਂਚ ਦੌਰਾਨ ਜੇਕਰ ਕਿਸੇ ਦੁਕਾਨ ਜਾਂ ਗੋਦਾਮ ਵਿਚ ਨਿਯਮਾਂ ਦੀ ਉਲੰਘਣਾ ਕਰਕੇ ਅਜਿਹੇ ਉਤਪਾਦਾਂ ਦੀ ਵਿਕਰੀ ਹੁੰਦੀ ਪਾਈ ਗਈ ਤਾਂ ਸਬੰਧਿਤ ਕਾਰੋਬਾਰੀਆਂ ਵਿਰੁੱਧ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ, 2006 ਅਤੇ ਲਾਗੂ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਵਿਭਾਗ ਨੇ ਸਮੂਹ ਵਪਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਹਦਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਖਪਤਕਾਰਾਂ ਦੀ ਸਿਹਤ ਨੂੰ ਪਹਿਲ ਦੇਣ ਅਤੇ ਸਿਰਫ਼ ਮਿਆਰੀ, ਸੁਰੱਖਿਅਤ ਅਤੇ ਨਿਯਮਾਂ ਅਨੁਸਾਰ ਪ੍ਰਵਾਨਿਤ ਖੁਰਾਕੀ ਪਦਾਰਥਾਂ ਦੀ ਹੀ ਵਿਕਰੀ ਯਕੀਨੀ ਬਣਾਉਣ। ਵਿਭਾਗ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਖੁਰਾਕੀ ਪਦਾਰਥਾਂ ਦੀ ਗੁਣਵੱਤਾ ਸਬੰਧੀ ਜਾਂਚ ਮੁਹਿੰਮ ਜਾਰੀ ਰਹੇਗੀ ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਵਿਭਾਗ ਵਲੋਂ ਦਿਵਿਆਂਗ ਵਿਦਿਆਰਥੀਆਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਯੋਜਨ ਅਗਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸੀ.ਡੀ.ਪੀ.ਓ ਨੂੰ ਮੰਗ ਪੱਤਰ ਦੇ ਕੇ ਰਾਸ਼ਨ ਦੀ ਜਾਂਚ ਰਿਪੋਰਟ ਅਤੇ ਸਪਲਾਈ ਪਲਾਂਟ...
Ad Position 24