05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸਿੱਖਿਆ ਵਿਭਾਗ ਵਲੋਂ ਦਿਵਿਆਂਗ ਵਿਦਿਆਰਥੀਆਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਯੋਜਨ

ਫ਼ਿਰੋਜ਼ਪੁਰ, 4 ਨਵੰਬਰ (ਗੁਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿ.)

Ad Position 21
No active advertisement
ਅਜੀਤ ਡੈਸਕ 05-11-2026
ਫ਼ਿਰੋਜ਼ਪੁਰ, 4 ਨਵੰਬਰ (ਗੁਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸੁਨੀਤਾ ਰਾਣੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦਿਵਿਆਂਗ ਵਿਦਿਆਰਥੀਆਂ ਦੀਆਂ ਚਾਰ ਜ਼ੋਨਾਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਦਾਸ ਐਂਡ ਬਰਾਊਨ ਸਕੂਲ, ਫ਼ਿਰੋਜ਼ਪੁਰ ਵਿਖੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਜ਼ਿਲ੍ਹੇ ਦੇ ਚਾਰ ਜ਼ੋਨਾਂ ਦੇ ਲਗਭਗ 100 ਦਿਵਿਆਂਗ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਆਪਣੀ ਅਦਭੁਤ ਖੇਡ ਪ੍ਰਤਿਭਾ, ਹੌਸਲੇ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਲੰਬੀ ਛਾਲ, ਦੌੜਾਂ, ਗੋਲਾ ਸੁੱਟਣ ਸਮੇਤ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਪੂਰੇ ਜੋਸ਼ ਨਾਲ ਹਿੱਸਾ ਲਿਆ। ਪ੍ਰਾਪਤ ਖੇਡ ਨਤੀਜਿਆਂ ਅਨੁਸਾਰ ਜ਼ੋਨ ਗੁਰੂਹਰਸਹਾਏ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 45 ਮੈਡਲ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਜ਼ੋਨ ਫ਼ਿਰੋਜ਼ਪੁਰ 35 ਮੈਡਲਾਂ ਨਾਲ ਦੂਜੇ ਸਥਾਨ ’ਤੇ ਰਿਹਾ। ਇਸੇ ਤਰ੍ਹਾਂ ਜ਼ੋਨ ਘੱਲਖੁਰਦ ਨੇ ਤੀਜਾ ਅਤੇ ਜ਼ੋਨ ਜ਼ੀਰਾ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਕੋਮਲ ਅਰੋੜਾ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਦਿਵਿਆਂਗ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਲੋੜੀਂਦੀਆਂ ਸਹੂਲਤਾਂ ਅਤੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਵਿਚ ਛੁਪੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਉਨ੍ਹਾਂ ਨੂੰ ਸਮਾਜ ਵਿਚ ਸਨਮਾਨਜਨਕ ਸਥਾਨ ਦਿਵਾਉਣਾ ਵਿਭਾਗ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਖੇਡਾਂ ਅਤੇ ਸਹਿ-ਵਿਦਿਅਕ ਗਤੀਵਿਧੀਆਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਸਵੈ-ਨਿਰਭਰਤਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਜ਼ਿਲ੍ਹਾ ਪੱਧਰ ’ ਤੇ ਜੇਤੂ ਰਹਿਣ ਵਾਲੇ ਵਿਦਿਆਰਥੀ ਹੁਣ ਸੂਬਾ ਪੱਧਰੀ ਖੇਡਾਂ ਵਿਚ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ। ਜ਼ਿਲ੍ਹਾ ਕੋਆਰਡੀਨੇਟਰ ਐਮ.ਆਈ.ਐੱਸ. ਪਵਨ ਮਦਾਨ ਨੇ ਮੰਚ ਸੰਚਾਲਨ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਲਗਭਗ 2500 ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਬਰਾਬਰਤਾ ਦੇ ਮੌਕੇ ਮੁਹੱਈਆ ਕਰਵਾਉਣ ਲਈ ਸਿੱਖਿਆ ਵਿਭਾਗ ਵਲੋਂ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਖੇਡਾਂ ਦਾ ਮੁੱਖ ਮਕਸਦ ਦਿਵਿਆਂਗ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨਾ, ਉਨ੍ਹਾਂ ਦੇ ਮਨੋਬਲ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੀਆਂ ਸਮਰੱਥਾਵਾਂ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਮੰਚ ਪ੍ਰਦਾਨ ਕਰਨਾ ਹੈ। ਸਮਾਗਮ ਦੇ ਮੁੱਖ ਮਹਿਮਾਨ ਦਾਸ ਐਂਡ ਬਰਾਊਨ ਸਕੂਲਜ਼ ਦੇ ਸੀ.ਈ.ਓ. ਅਨਿਰੁੱਧ ਗੁਪਤਾ ਨੇ ਕਿਹਾ ਕਿ ਡੀ.ਸੀ.ਐੱਮ. ਗਰੁੱਪ ਆਫ਼ ਸਕੂਲਜ਼ ਵਲੋਂ ਦਿਵਿਆਂਗ ਵਿਦਿਆਰਥੀਆਂ ਦੀ ਬਿਹਤਰੀ ਲਈ ਸਕੂਲ ਸਿੱਖਿਆ ਵਿਭਾਗ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੀਆਂ ਪ੍ਰਤਿਭਾਵਾਂ ਨੂੰ ਨਿਖਾਰਨ, ਉਨ੍ਹਾਂ ਨਾਲ ਸਮਾਂ ਬਿਤਾਉਣ ਅਤੇ ਵਿਸ਼ੇਸ਼ ਮੌਕਿਆਂ ’ਤੇ ਤਿਉਹਾਰਾਂ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਉਹ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਕੇ ਮਾਣ-ਸਨਮਾਨ ਵਾਲਾ ਜੀਵਨ ਬਤੀਤ ਕਰ ਸਕਣ। ਇਸ ਮੌਕੇ ਵੱਖ-ਵੱਖ ਗੈਰ-ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਸਿੱਖਿਆ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਿਵਿਆਂਗ ਵਿਦਿਆਰਥੀਆਂ ਨੂੰ ਸਿਰਫ਼ ਹਮਦਰਦੀ ਨਹੀਂ, ਸਗੋਂ ਬਰਾਬਰ ਦੇ ਮੌਕੇ, ਸਹਿਯੋਗ ਅਤੇ ਸਨਮਾਨ ਦੇਣ ਦੀ ਲੋੜ ਹੈ। ਉਨ੍ਹਾਂ ਭਵਿੱਖ ਵਿਚ ਵੀ ਇਨ੍ਹਾਂ ਵਿਦਿਆਰਥੀਆਂ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਰਬਜੀਤ ਸਿੰਘ ਭਾਵੜਾ, ਏ.ਪੀ.ਸੀ. ਸੁਖਦੇਵ ਸਿੰਘ, ਕੰਪੋਨੈਂਟ ਇੰਚਾਰਜ ਕ੍ਰਿਸ਼ਨ ਮੋਹਨ ਚੌਬੇ, ਗੁਰਬਚਨ ਸਿੰਘ, ਜ਼ਿਲ੍ਹਾ ਸਪੋਰਟਸ ਇੰਚਾਰਜ ਗੁਰਪਾਲ ਸਿੰਘ ਅਤੇ ਜਸਵੰਤ ਸਿੰਘ ਤੋਂ ਇਲਾਵਾ ਵੱਖ-ਵੱਖ ਬਲਾਕਾਂ ਦੇ ਅਧਿਆਪਕ, ਆਈ.ਈ.ਆਰ.ਟੀ, ਸਪੈਸ਼ਲ ਐਜੂਕੇਟਰ, ਜ਼ਿਲ੍ਹਾ ਸਿੱਖਿਆ ਦਫ਼ਤਰ ਦਾ ਸਮੂਹ ਅਮਲਾ ਅਤੇ ਵੱਖ-ਵੱਖ ਐਨ.ਜੀ.ਓਜ਼ ਦੇ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਡੀ ਢੋਸ ਨੂੰ ਮੁੜ ਉਮੀਦਵਾਰ ਐਲਾਨਣ ਨਾਲ ਵਰਕਰਾਂ ਦਾ ਉਤਸ਼ਾਹ ਵਧਿਆ-ਪ੍ਰਿੰਸ ਸਦਿਓੜਾ ਅਗਲੀ ਖ਼ਬਰ ਜ਼ੀਰਾ, ਮੱਖੂ, ਮੱਲਾਂਵਾਲਾ, ਤਲਵੰਡੀ ਭਾਈ ਅਤੇ ਗੁਰੂਹਰਸਹਾਏ ਸਮੇਤ ਜ਼ਿਲ੍ਹੇ ਦੇ ਸਮੂਹ ਹੋਲਸੇਲਰਾਂ ਅਤੇ ਰਿਟੇਲਰਾਂ ਨੂੰ ਆਪਣੇ...
Ad Position 24