06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਨੁੱਕੜ ਨਾਟਕ ਰਾਹੀਂ ਡੀ.ਸੀ.ਐੱਮ. ਦੇ ਵਿਦਿਆਰਥੀਆਂ ਨੇ ਦਿੱਤਾ ਹਰਿਆਵਲ ਭਰੀ ਦੀਵਾਲੀ ਮਨਾਉਣ ਦਾ ਸੁਨੇਹਾ

ਫ਼ਿਰੋਜ਼ਪੁਰ, 5 ਨਵੰਬਰ (ਗੁਰਿੰਦਰ ਸਿੰਘ)-ਵਾਤਾਵਰਨ ਦੀ ਸੰਭਾਲ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਡੀ. ਸੀ.

Ad Position 21
No active advertisement
ਅਜੀਤ ਡੈਸਕ 06-11-2026
ਫ਼ਿਰੋਜ਼ਪੁਰ, 5 ਨਵੰਬਰ (ਗੁਰਿੰਦਰ ਸਿੰਘ)-ਵਾਤਾਵਰਨ ਦੀ ਸੰਭਾਲ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਡੀ.ਸੀ.ਐੱਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਹਿਰ ਦੇ ਬਾਗ਼ੀ ਪਾਰਕ ਵਿਖੇ ਪ੍ਰਭਾਵਸ਼ਾਲੀ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਇਸ ਰਾਹੀਂ ਵਿਦਿਆਰਥੀਆਂ ਨੇ ਲੋਕਾਂ ਨੂੰ ਪਟਾਕਿਆਂ ਤੋਂ ਰਹਿਤ ਅਤੇ ਵਾਤਾਵਰਨ ਪੱਖੀ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਅਨੁਰਾਧਾ ਚੰਦੇਲ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਨੇ ਦੀਵਾਲੀ ਨਾਲ ਸਬੰਧਿਤ ਗੀਤਾਂ ਦੀ ਪੇਸ਼ਕਾਰੀ ਕਰਕੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਨੁੱਕੜ ਨਾਟਕ ਰਾਹੀਂ ਬੱਚਿਆਂ ਨੇ ਪਟਾਕੇ ਚਲਾਉਣ ਨਾਲ ਹੋਣ ਵਾਲੇ ਹਵਾ ਅਤੇ ਧੁਨੀ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਨੂੰ ਬਾਖ਼ੂਬੀ ਦਰਸਾਇਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੀਵਾਲੀ ਮੌਕੇ ਪਟਾਕਿਆਂ ਦੀ ਵਰਤੋਂ ਕਰਨ ਦੀ ਬਜਾਏ ਦੀਵੇ ਜਗਾ ਕੇ, ਮਠਿਆਈਆਂ ਵੰਡ ਕੇ ਅਤੇ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਨਾਲ ਇਹ ਤਿਉਹਾਰ ਮਨਾਇਆ ਜਾਵੇ। ਪ੍ਰਿੰਸੀਪਲ ਨੇ ਕਿਹਾ ਕਿ ਦੀਵਾਲੀ ਰੌਸ਼ਨੀ ਅਤੇ ਖ਼ੁਸ਼ੀਆਂ ਦਾ ਤਿਉਹਾਰ ਹੈ, ਜਿਸ ਨੂੰ ਵਾਤਾਵਰਨ ਦੀ ਸੁਰੱਖਿਆ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਧਿਆਨ ਵਿਚ ਰੱਖਦਿਆਂ ਮਨਾਉਣਾ ਚਾਹੀਦਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸੰਭਾਲ ਕਰਨ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਸਹੁੰ ਵੀ ਚੁੱਕੀ। ਨੁੱਕੜ ਨਾਟਕ ਵਿਚ ਧਾਰਾ , ਨਾਜ਼, ਪ੍ਰਿਸ਼ਾ, ਕੌਸ਼ਿਕ, ਪੀਹੂ, ਅੰਸ਼ਿਕਾ, ਰਿੱਧੀ, ਵਿੰਦਿਆ, ਅਮਾਇਰਾ, ਆਰਵ, ਗੁਰਸ਼ਬਦ, ਪਰਨਾਜ਼, ਸਮਾਇਆ ਅਤੇ ਹਿਮਾਂਸ਼ੀ ਸਮੇਤ ਹੋਰਨਾਂ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਕੂਲ ਦੀ ਵਾਈਸ ਪ੍ਰਿੰਸੀਪਲ (ਸੀਨੀਅਰ ਸੈਕੰਡਰੀ) ਮਧੂ ਚੋਪੜਾ, ਗਤੀਵਿਧੀ ਕੋਆਰਡੀਨੇਟਰ ਕਵਿਤਾ ਸ਼ਰਮਾ, ਰੀਤਾ, ਸੋਨੀਆ ਗੁਲਾਟੀ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਨਵਯੁਗ ਸਕੂਲ ਦੇ ਗੁਰਨੂਰ ਸਿੰਘ ਨੇ ਨਿਸ਼ਾਨੇਬਾਜ਼ੀ ਮੁਕਾਬਲਿਆਂ ਵਿਚ ਜਿੱਤੇ 2 ਸੋਨ ਤਗਮੇ ਅਗਲੀ ਖ਼ਬਰ ਈ-ਵੇਸਟ ਮੈਨੇਜਮੈਂਟ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ
Ad Position 24