ਅਰਨੀਵਾਲਾ ਅਤੇ ਫ਼ਾਜ਼ਿਲਕਾ ਦੀ ਮਹਾਂਵੀਰ ਕਾਲੋਨੀ ’ਚ ਸਿਹਤ ਵਿਭਾਗ ਵਲੋਂ ਐਂਟੀ ਡੇਂਗੂ ਲਾਰਵਾ ਗਤੀਵਿਧੀਆਂ ਜਾਰੀ
ਫ਼ਾਜ਼ਿਲਕਾ, 5 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹੇ ਵਿਚ ਡੇਂਗੂ ਬਿਮਾਰੀ ਦੀ ਰੋਕਥਾਮ ਅਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਤਹਿਤ ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਮਹਾਂਮਾਰੀ ਅਧਿਕਾਰੀ ਡਾ.
ਫ਼
ਫ਼ਾਜ਼ਿਲਕਾ ਦੀ ਮਹਾਂਵੀਰ ਕਾਲੋਨੀ ਵਿਖੇ ਕੂਲਰਾਂ ਦੀ ਚੈਕਿੰਗ ਕਰਦੀ ਹੋਈ ਸਿਹਤ ਵਿਭਾਗ ਦੀ ਟੀਮ। ਅਜੀਤ ਤਸਵੀਰ
06-11-2026
ਫ਼ਾਜ਼ਿਲਕਾ, 5 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹੇ ਵਿਚ ਡੇਂਗੂ ਬਿਮਾਰੀ ਦੀ ਰੋਕਥਾਮ ਅਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਤਹਿਤ ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਮਹਾਂਮਾਰੀ ਅਧਿਕਾਰੀ ਡਾ. ਕਰਨਬੀਰ ਕੰਬੋਜ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਐਂਟੀ ਡੇਂਗੂ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬੁੱਧਵਾਰ ਨੂੰ ਅਰਨੀਵਾਲਾ ਸ਼ੇਖ਼ ਸੁਭਾਨ ਅਤੇ ਫ਼ਾਜ਼ਿਲਕਾ ਦੀ ਮਹਾਵੀਰ ਕਾਲੋਨੀ ਵਿਚ ਵਿਸ਼ੇਸ਼ ਤੌਰ ’ਤੇ ਐਂਟੀ ਡੇਂਗੂ ਲਾਰਵਾ ਚੈਕਿੰਗ ਕੀਤੀ ਗਈ। ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰਾਂ, ਗਲੀਆਂ, ਖ਼ਾਲੀ ਪਲਾਟਾਂ ਅਤੇ ਹੋਰਨਾਂ ਸੰਭਾਵਿਤ ਥਾਵਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਟੀਮਾਂ ਨੇ ਕੂਲਰਾਂ, ਫ਼ਰਿਜ ਦੀਆਂ ਟਰੇਆਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ ਅਤੇ ਘਰਾਂ ਵਿਚ ਪਏ ਬਰਤਨਾਂ ਦੀ ਜਾਂਚ ਕੀਤੀ ਜਿੱਥੇ ਸਾਫ਼ ਪਾਣੀ ਖੜ੍ਹਨ ਨਾਲ ਡੇਂਗੂ ਦਾ ਲਾਰਵਾ ਪੈਦਾ ਹੋ ਸਕਦਾ ਹੈ। ਚੈਕਿੰਗ ਦੌਰਾਨ ਜਿੱਥੇ ਵੀ ਲਾਰਵਾ ਮਿਲਿਆ, ਉਸ ਨੂੰ ਮੌਕੇ ’ਤੇ ਹੀ ਨਸ਼ਟ ਕੀਤਾ ਗਿਆ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਡੇਂਗੂ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਸ ਦਾ ਮੱਛਰ ਮੁੱਖ ਤੌਰ ’ਤੇ ਸਾਫ਼ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਫ਼ਤੇ ਵਿਚ ਘੱਟੋ-ਘੱਟ ਇੱਕ ਵਾਰ ਕੂਲਰਾਂ, ਗਮਲਿਆਂ ਅਤੇ ਪਾਣੀ ਵਾਲੇ ਬਰਤਨਾਂ ਨੂੰ ਖ਼ਾਲੀ ਕਰਕੇ ਚੰਗੀ ਤਰ੍ਹਾਂ ਸੁਕਾਇਆ ਜਾਵੇ ਅਤੇ ਪਾਣੀ ਦੀਆਂ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਿਆ ਜਾਵੇ। ਨਾਲ ਹੀ ਮੱਛਰਾਂ ਤੋਂ ਬਚਣ ਲਈ ਪੂਰੀ ਬਾਂਹਾਂ ਦੇ ਕੱਪੜੇ ਪਾਉਣ ਅਤੇ ਮੱਛਰਦਾਨੀਆਂ ਜਾਂ ਮੱਛਰ ਭਜਾਉਣ ਵਾਲੇ ਸਾਧਨਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਤੇਜ਼ ਬੁਖ਼ਾਰ, ਸਿਰਦਰਦ, ਅੱਖਾਂ ਦੇ ਪਿੱਛੇ ਦਰਦ, ਮਾਸਪੇਸ਼ੀਆਂ ਜਾਂ ਜੋੜਾਂ ਵਿਚ ਦਰਦ ਅਤੇ ਸਰੀਰ ’ਤੇ ਦਾਣੇ ਹੋਣ ਵਰਗੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਵਿਖੇ ਜਾਂਚ ਕਰਵਾਉਣੀ ਚਾਹੀਦੀ ਹੈ। ਮਰੀਜ਼ ਨੂੰ ਬਿਨਾਂ ਡਾਕਟਰੀ ਸਲਾਹ ਦੇ ਕੋਈ ਵੀ ਦਰਦ ਨਿਵਾਰਕ ਦਵਾਈ ਨਹੀਂ ਲੈਣੀ ਚਾਹੀਦੀ। ਇਸ ਮੌਕੇ ਸਿਹਤ ਕਰਮਚਾਰੀ ਰਾਜਾ ਸੰਦੀਪ ਅਤੇ ਵਿਕੀ ਕੁਮਾਰ ਵੀ ਹਾਜ਼ਰ ਸਨ।