05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਡੀ.ਏ.ਵੀ. ਕਾਲਜ ਅਬੋਹਰ ਦੇ ਐਨ.ਐੱਸ.ਐੱਸ. ਵਲੰਟੀਅਰ ਪਿਊਸ਼ ਕੁਮਾਰ ਨੇ ਪ੍ਰੀ-ਗਣਤੰਤਰ ਦਿਵਸ ਪਰੇਡ ਕੈਂਪ ਵਿਚ ਕੀਤੀ ਸ਼ਮੂਲੀਅਤ

ਅਬੋਹਰ, 5 ਨਵੰਬਰ (ਪੱਤਰ ਪ੍ਰੇਰਕ)-ਡੀ. ਏ.

Ad Position 21
No active advertisement
ਅਜੀਤ ਡੈਸਕ 06-11-2026
ਅਬੋਹਰ, 5 ਨਵੰਬਰ (ਪੱਤਰ ਪ੍ਰੇਰਕ)-ਡੀ.ਏ.ਵੀ. ਕਾਲਜ ਅਬੋਹਰ ਦੇ ਐਨ.ਐੱਸ.ਐੱਸ. ਵਲੰਟੀਅਰ ਪਿਊਸ਼ ਕੁਮਾਰ ਨੇ ਕੌਮੀ ਪੱਧਰ ’ਤੇ ਆਯੋਜਿਤ ਐਨ.ਐੱਸ.ਐੱਸ. ਪ੍ਰੀ-ਗਣਤੰਤਰ ਦਿਵਸ ਪਰੇਡ ਕੈਂਪ 2026 ਵਿਚ ਸਫਲਤਾ ਪੂਰਵਕ ਭਾਗ ਲੈ ਕੇ ਕਾਲਜ ਅਤੇ ਇਲਾਕੇ ਦਾ ਮਾਣ ਵਧਾਇਆ ਹੈ। ਇਹ 10 ਰੋਜ਼ਾ ਕੈਂਪ ਦ੍ਰੋਣਾਚਾਰੀਆ ਕਾਲਜ ਆਫ਼ ਇੰਜੀਨੀਅਰਿੰਗ ਗੁਰੂਗ੍ਰਾਮ ਵਿਖੇ ਰਾਸ਼ਟਰੀ ਸੇਵਾ ਯੋਜਨਾ ਦੇ ਖੇਤਰੀ ਡਾਇਰੈਕਟੋਰੇਟ ਦਿੱਲੀ ਵਲੋਂ ਆਯੋਜਿਤ ਕੀਤਾ ਗਿਆ। ਇਸ ਕੌਮੀ ਪੱਧਰ ਦੇ ਕੈਂਪ ਵਿਚ ਪਿਊਸ਼ ਕੁਮਾਰ ਨੇ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਆਪਣੀ ਪ੍ਰਤਿਭਾ, ਅਨੁਸ਼ਾਸਨ ਅਤੇ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਦੀ ਇਸ ਪ੍ਰਾਪਤੀ ’ਤੇ ਕਾਲਜ ਦੇ ਪ੍ਰਿੰਸੀਪਲ ਡਾ.ਰਾਜੇਸ਼ ਕੁਮਾਰ ਮਹਾਜਨ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰਾਂ ਅਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਪਿਊਸ਼ ਕੁਮਾਰ ਨੂੰ ਵਧਾਈ ਦਿੱਤੀ ਅਤੇ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿਚ ਵੀ ਡੀ.ਏ.ਵੀ. ਕਾਲਜ ਦੇ ਵਿਦਿਆਰਥੀ ਇਸੇ ਤਰ੍ਹਾਂ ਵੱਖ-ਵੱਖ ਕੌਮੀ ਪੱਧਰ ਦੇ ਪ੍ਰੋਗਰਾਮਾਂ ਵਿਚ ਭਾਗ ਲੈ ਕੇ ਕਾਲਜ ਦਾ ਮਾਣ ਵਧਾਉਂਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਸ਼ੀਹਾਂਪਾੜੀ ਵਿਖੇ ਫੂਡ ਸੇਫ਼ਟੀ ਵਿਭਾਗ ਵਲੋਂ ਛਾਪੇਮਾਰੀ ਦੌਰਾਨ ਖੋਏ ਦੇ ਨਮੂਨੇ ਭਰੇ ਅਗਲੀ ਖ਼ਬਰ ਨਿਊ ਪੈਰਾਡਾਈਜ਼ ਸਕੂਲ ਜ਼ੀਰਾ ’ਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ
Ad Position 24