07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਵਲੋਂ ਵਾਤਾਵਰਨ ਪੱਖੀ ‘ਗ੍ਰੀਨ ਦੀਵਾਲੀ’ ਮਨਾਈ

ਜ਼ੀਰਾ, 6 ਨਵੰਬਰ (ਪ੍ਰਤਾਪ ਸਿੰਘ ਹੀਰਾ)-ਸਵਾਮੀ ਸਵਤੇ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਰ, ਜ਼ੀਰਾ ਦੇ ਵਿਹੜੇ ਵਿਚ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਤਿਹਾਸਕ ਅਤੇ ਸਮਾਜਿਕ ਮਹੱਤਵ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸਕੂਲ ਪ੍ਰਧਾਨ ਸੁਖਦੇਵ ਬਿੱਟੂ ਵਿਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 07-11-2026
ਜ਼ੀਰਾ, 6 ਨਵੰਬਰ (ਪ੍ਰਤਾਪ ਸਿੰਘ ਹੀਰਾ)-ਸਵਾਮੀ ਸਵਤੇ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਰ, ਜ਼ੀਰਾ ਦੇ ਵਿਹੜੇ ਵਿਚ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਤਿਹਾਸਕ ਅਤੇ ਸਮਾਜਿਕ ਮਹੱਤਵ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸਕੂਲ ਪ੍ਰਧਾਨ ਸੁਖਦੇਵ ਬਿੱਟੂ ਵਿਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਪ੍ਰਿੰਸੀਪਲ ਪ੍ਰਵੀਨ ਬਾਲਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਅੰਦਰ ਵਾਤਾਵਰਨ ਪ੍ਰਤੀ ਚੇਤਨਾ ਪੈਦਾ ਕਰਨ ਲਈ ਚਾਰਟ ਮੇਕਿੰਗ, ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਪ੍ਰਵੀਨ ਬਾਲਾ ਨੇ ਕਿਹਾ ਕਿ ਦੀਵਾਲੀ ਰੌਸ਼ਨੀਆਂ, ਖ਼ੁਸ਼ੀਆਂ ਅਤੇ ਆਪਸੀ ਭਾਈਚਾਰੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਜ਼ਹਿਰੀਲਾ ਧੂੰਆਂ ਛੱਡਣ ਵਾਲੇ ਪਟਾਕੇ ਚਲਾਉਣ ਦੀ ਬਜਾਏ ਸਾਨੂੰ ਇਹ ਤਿਉਹਾਰ ਲੋੜਵੰਦਾਂ ਦੇ ਚਿਹਰਿਆਂ ’ਤੇ ਖ਼ੁਸ਼ੀਆਂ ਲਿਆ ਕੇ ਅਤੇ ਉਨ੍ਹਾਂ ਦੀ ਮਦਦ ਕਰਕੇ ਮਨਾਉਣਾ ਚਾਹੀਦਾ ਹੈ। ਇਸ ਮੌਕੇ ਸਮੂਹ ਵਿਦਿਆਰਥੀਆਂ ਨੇ ਪ੍ਰਣ ਲਿਆ ਕਿ ਉਹ ਪਟਾਕੇ ਨਹੀਂ ਚਲਾਉਣਗੇ, ਹਵਾ ਅਤੇ ਆਵਾਜ਼ ਦੇ ਪ੍ਰਦੂਸ਼ਣ ਨੂੰ ਰੋਕਣ ਵਿਚ ਆਪਣਾ ਯੋਗਦਾਨ ਪਾਉਣਗੇ। ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਦਾ ਸੰਦੇਸ਼ ਦਿੰਦਿਆਂ ਵਿਦਿਆਰਥੀਆਂ ਵਲੋਂ ਸਕੂਲ ਦੇ ਪਾਰਕ ਵਿਚ ਪੌਦੇ ਵੀ ਲਗਾਏ ਗਏ। ਪ੍ਰੋਗਰਾਮ ਦੇ ਅੰਤ ਵਿਚ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਪ੍ਰਬੰਧਕ ਸ਼੍ਰੀ ਜਨਕ ਰਾਜ ਗੌਤਮ, ਉਪ-ਪ੍ਰਿੰਸੀਪਲ ਤਮੰਨਾ ਦੇਵੀ, ਜੀਵਨ ਜੋਤੀ, ਦਲਜੀਤ ਕੌਰ, ਸਿਮਰਨ, ਪਰਵੀਨ ਕੌਰ, ਵਿਜੇਤਾ, ਕਾਜਲ, ਨੇਹਾ, ਰੂਬੀਨਾ, ਕੁਲਵਿੰਦਰ ਕੌਰ, ਵੀਰਪਾਲ ਕੌਰ, ਸੁਮਨ, ਜਸਪ੍ਰੀਤ ਕੌਰ, ਹੇਮ, ਪੂਜਾ, ਸਾਜਨਪ੍ਰੀਤ ਸਿੰਘ ਅਤੇ ਰੇਖਾ ਰਾਣੀ ਸਮੇਤ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰ ਯੂਨੀਅਨ ਵਲੋਂ ਮੁਲਾਜ਼ਮ-ਪੈਨਸ਼ਨਰਾਂ ਦੇ ਹੱਕਾਂ ਲਈ ਸੰਗਰੂਰ ਦੇ ਪੱਕੇ ਮੋਰਚੇ ਵਿਚ ਸ਼ਮੂਲੀਅਤ ਦਾ ਐਲਾਨ ਅਗਲੀ ਖ਼ਬਰ ਸ੍ਰੀ ਆਤਮ ਵੱਲਭ ਜੈਨ ਵਿਦਿਆ ਮੰਦਿਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24