ਵਾਈਸ ਚਾਂਸਲਰ ਵਲੋਂ ਐਫੀਲੀਏਟਿਡ ਕਾਲਜਾਂ ਦੇ ਪ੍ਰਬੰਧਕਾਂ ਨਾਲ ਵਿਸ਼ੇਸ਼ ਮੀਟਿੰਗ
ਜ਼ੀਰਾ,6 ਨਵੰਬਰ (ਰਜਨੀਸ਼ ਕਥੂਰੀਆ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਖੇ ਐਫੀਲੀਏਟਿਡ ਕਾਲਜਾਂ ਦੇ ਚੇਅਰਮੈਨਾਂ, ਡਾਇਰੈਕਟਰਾਂ ਅਤੇ ਪ੍ਰਬੰਧਕਾਂ ਨਾਲ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ.
ਐ
ਐਫੀਲੀਏਟਿਡ ਕਾਲਜਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਦੌਰਾਨ ਵਾਈਸ ਚਾਂਸਲਰ। ਅਜੀਤ-ਤਸਵੀਰ
07-11-2026
ਜ਼ੀਰਾ,6 ਨਵੰਬਰ (ਰਜਨੀਸ਼ ਕਥੂਰੀਆ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਖੇ ਐਫੀਲੀਏਟਿਡ ਕਾਲਜਾਂ ਦੇ ਚੇਅਰਮੈਨਾਂ, ਡਾਇਰੈਕਟਰਾਂ ਅਤੇ ਪ੍ਰਬੰਧਕਾਂ ਨਾਲ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ.ਸੰਜੀਵ ਕੁਮਾਰ ਸ਼ਰਮਾ ਵਲੋਂ ਕੀਤੀ ਗਈ। ਇਸ ਦੌਰਾਨ ਵਾਈਸ ਚਾਂਸਲਰ ਸਾਹਿਬ ਨੇ ਵੱਖ-ਵੱਖ ਕਾਲਜਾਂ ਦੇ ਪ੍ਰਬੰਧਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਨੂੰ ਦਰਪੇਸ਼ ਅਕਾਦਮਿਕ, ਪ੍ਰਸ਼ਾਸਨਿਕ ਅਤੇ ਹੋਰ ਵਿਹਾਰਕ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਕਾਲਜ ਪ੍ਰਬੰਧਕਾਂ ਦੇ ਸੁਝਾਅ ਸੁਣੇ ਅਤੇ ਸਮੱਸਿਆਵਾਂ ਦੇ ਹੱਲ ਲਈ ਯੂਨੀਵਰਸਿਟੀ ਵਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਗੁਰਮੀਤ ਸਿੰਘ ਧਾਲੀਵਾਲ, ਚੇਅਰਮੈਨ ਜੈਕ, ਅਤੇ ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ (ਪੂਕਾ) ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਵਲੋਂ ਯੂਨੀਵਰਸਿਟੀ ਦੇ ਇਸ ਉਪਰਾਲੇ ਨੂੰ ਭਰਪੂਰ ਸਮਰਥਨ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਅਤੇ ਐਫੀਲੀਏਟਿਡ ਕਾਲਜਾਂ ਵਿਚਕਾਰ ਸਿੱਧਾ ਸੰਵਾਦ ਸਥਾਪਤ ਕਰਨਾ ਸਮੇਂ ਦੀ ਅਹਿਮ ਲੋੜ ਹੈ। ਅਜਿਹੀਆਂ ਮੀਟਿੰਗਾਂ ਨਾਲ ਕਾਲਜਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਵਿਹਾਰਕ ਹੱਲ ਲੱਭਣ ਵਿਚ ਮਦਦ ਮਿਲਦੀ ਹੈ। ਡਾ.ਅੰਸ਼ੂ ਕਟਾਰੀਆ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਕੀਤੇ ਗਏ ਇਸ ਉਪਰਾਲੇ ਅਤੇ ਸ਼ਾਨਦਾਰ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉੱਚ ਸਿੱਖਿਆ ਦੇ ਵਿਕਾਸ ਲਈ ਯੂਨੀਵਰਸਿਟੀ ਅਤੇ ਕਾਲਜਾਂ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੂਕਾ ਵਲੋਂ ਵੀ ਇਸ ਦਿਸ਼ਾ ਵਿਚ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਅਮਿੱਤ ਸ਼ਰਮਾ ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼, ਅੰਮ੍ਰਿਤਸਰ,ਲਾਲਾ ਲਾਜਪਤ ਰਾਏ ਗਰੁੱਪ ਦੇ ਚੇਅਰਮੈਨ ਅਸ਼ੋਕ ਗਰਗ, ਚੇਅਰਮੈਨ ਸ਼ੁਕਦੇਵਾ ਕ੍ਰਿਸ਼ਨਾ ਕਾਲਜ ਮਨੋਜ ਬਾਂਸਲ, ਚੇਅਰਮੈਨ ਸਤਿਅਮ ਕਾਲਜ ਡਾ.ਵਿਨੋਦ ਗੋਇਲ, ਬਾਬਾ ਮੰਗਲ ਸਿੰਘ ਕਾਲਜ ਗਰੁੱਪ ਵਲੋਂ ਸੁਰੇਸ਼ ਮਿੱਤਲ, ਮਾਣਿਕ ਕਾਲਜ ਧਰਮਕੋਟ ਵਲੋਂ ਜਸਵੰਤ ਦਾਨੀ, ਟੈਗੋਰ ਕਾਲਜ ਆਫ਼ ਐਜੂਕੇਸ਼ਨ ਵਲੋਂ ਡਾ.ਸੁਖਦੇਵ ਸਿੰਘ, ਸੰਤ ਕਬੀਰ ਕਾਲਜ ਜ਼ੀਰਾ ਵਲੋਂ ਰਾਜੀਵ ਗੁਲ੍ਹਾਟੀ, ਸੁਭਾਸ਼ ਗਰੋਵਰ, ਲੁਧਿਆਣਾ ਗਰੁੱਪ ਆਫ਼ ਕਾਲਜਿਜ਼ ਵਲੋਂ ਹੀਰਾ ਲਾਲ ਸ਼ਰਮਾ,ਸ਼ਿਵਮ ਵਸ਼ਿਸ਼ਟ, ਫ਼ਿਰੋਜ਼ਪੁਰ ਗਰੁੱਪ ਆਫ਼ ਕਾਲਜਿਜ਼ ਵੱਲੋਂ ਰਵਿੰਦਰ ਸੀ.ਏ. ਅਤੇ ਵਿੱਕੀ ਸਿੰਗਲਾ, ਆਰੀਆ ਭੱਟ ਕਾਲਜ ਬਰਨਾਲਾ ਵਲੋਂ ਐੱਸ. ਬਲਜੀਤ ਸਿੰਘ ਗੁਰੂ ਰਾਮ ਦਾਸ ਕਾਲਜ ਸ੍ਰੀ ਮੁਕਤਸਰ ਸਾਹਿਬ ਅਤੇ ਡਾ.ਸ਼ਕੁੰਤਲਾ ਮਿੱਡਾ,ਅਭਿਸ਼ੇਕ ਕਾਲਜ ਅਬੋਹਰ ਦੇ ਨੁਮਾਇੰਦੇ ਅਤੇ ਪੰਜਾਬ ਦੇ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਚੇਅਰਮੈਨ, ਪ੍ਰਧਾਨ ਅਤੇ ਕਾਰਜਕਾਰਨੀ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੀਟਿੰਗ ਵਿਚ ਸ਼ਾਮਲ ਸਮੂਹ ਕਾਲਜ ਪ੍ਰਬੰਧਕਾਂ ਨੇ ਯੂਨੀਵਰਸਿਟੀ ਦੇ ਇਸ ਸਕਾਰਾਤਮਿਕ ਕਦਮ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਾਂਝੇ ਯਤਨਾਂ ਨਾਲ ਨਾ ਸਿਰਫ਼ ਕਾਲਜਾਂ ਦੇ ਕੰਮਕਾਜ ਵਿਚ ਸੁਧਾਰ ਆਵੇਗਾ ਸਗੋਂ ਵਿਦਿਆਰਥੀਆਂ ਨੂੰ ਵੀ ਬਿਹਤਰ ਅਕਾਦਮਿਕ ਮਾਹੌਲ ਅਤੇ ਸਹੂਲਤਾਂ ਪ੍ਰਦਾਨ ਕਰਨ ਵਿਚ ਮਦਦ ਮਿਲੇਗੀ।