06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 6 ਨਵੰਬਰ (ਸਰਬਜੀਤ ਸਿੰਘ)–ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਫ਼ਿਰੋਜਪੁਰ ਰੋਡ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 07-11-2026
ਫ਼ਰੀਦਕੋਟ, 6 ਨਵੰਬਰ (ਸਰਬਜੀਤ ਸਿੰਘ)–ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਫ਼ਿਰੋਜਪੁਰ ਰੋਡ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸਥਾਨਕ ਫ਼ਿਰੋਜ਼ਪੁਰ ਰੋਡ ’ਤੇ ਜਾ ਰਹੇ ਸਨ ਤਾਂ ਸੁਖਵੀਰ ਸਿੰਘ ਉਰਫ਼ ਰਾਜਵੀਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਕਿਲਾ ਨੌਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ ਅਤੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 20 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਕੂਲਾਂ ਦੀਆਂ ਕੰਟੀਨਾਂ ’ਚ ਹਾਈ ਕੈਫੀਨ ਐਨਰਜੀ ਡ੍ਰਿੰਕਸ ’ਤੇ ਤੁਰੰਤ ਪਾਬੰਦੀ ਲੱਗੇ : ਅਰਸ਼ ਅਗਲੀ ਖ਼ਬਰ ਵਾਈਸ ਚਾਂਸਲਰ ਵਲੋਂ ਐਫੀਲੀਏਟਿਡ ਕਾਲਜਾਂ ਦੇ ਪ੍ਰਬੰਧਕਾਂ ਨਾਲ ਵਿਸ਼ੇਸ਼ ਮੀਟਿੰਗ
Ad Position 24