06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੰਗਰੂਰ ਦੀ ਇਨਸਾਫ਼ ਰੈਲੀ ’ਚ ਪਿੰਕੀ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਕਾਂਗਰਸ ਦਾ ਸ਼ਕਤੀ ਪ੍ਰਦਰਸ਼ਨ

ਫ਼ਿਰੋਜ਼ਪੁਰ, 6 ਨਵੰਬਰ (ਸੁਖਵਿੰਦਰ ਸਿੰਘ)–ਸੰਗਰੂਰ ਵਿਖੇ 4 ਨਵੰਬਰ ਨੂੰ ਕਾਂਗਰਸ ਪਾਰਟੀ ਵਲੋਂ ਆਯੋਜਿਤ ਇਨਸਾਫ਼ ਰੈਲੀ ਵਿਚ ਫ਼ਿਰੋਜ਼ਪੁਰ ਕਾਂਗਰਸ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣੀ ਸਿਆਸੀ ਅਤੇ ਜਥੇਬੰਦਕ ਤਾਕਤ ਦਾ ਪ੍ਰਦਰਸ਼ਨ ਕੀਤਾ। ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ, ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਹੇਠ ਹੋਈ ਇਸ ਰੈਲੀ ਵਿਚ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਆਪਣੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਸਮੇਤ ਸੈਂਕੜੇ ਵਾਹਨਾਂ ਦੇ ਕਾਫ਼ਲੇ ਨਾਲ ਸੰਗਰੂਰ ਪਹੁੰਚੇ।

Ad Position 21
No active advertisement
ਅਜੀਤ ਡੈਸਕ 07-11-2026
ਫ਼ਿਰੋਜ਼ਪੁਰ, 6 ਨਵੰਬਰ (ਸੁਖਵਿੰਦਰ ਸਿੰਘ)–ਸੰਗਰੂਰ ਵਿਖੇ 4 ਨਵੰਬਰ ਨੂੰ ਕਾਂਗਰਸ ਪਾਰਟੀ ਵਲੋਂ ਆਯੋਜਿਤ ਇਨਸਾਫ਼ ਰੈਲੀ ਵਿਚ ਫ਼ਿਰੋਜ਼ਪੁਰ ਕਾਂਗਰਸ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣੀ ਸਿਆਸੀ ਅਤੇ ਜਥੇਬੰਦਕ ਤਾਕਤ ਦਾ ਪ੍ਰਦਰਸ਼ਨ ਕੀਤਾ। ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ, ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਹੇਠ ਹੋਈ ਇਸ ਰੈਲੀ ਵਿਚ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਆਪਣੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਸਮੇਤ ਸੈਂਕੜੇ ਵਾਹਨਾਂ ਦੇ ਕਾਫ਼ਲੇ ਨਾਲ ਸੰਗਰੂਰ ਪਹੁੰਚੇ। ਪਿੰਕੀ ਦੀ ਅਗਵਾਈ ਹੇਠ ਰੈਲੀ ਵਿਚ ਸ਼ਾਮਲ ਹੋਏ ਫ਼ਿਰੋਜ਼ਪੁਰ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਵੱਡੀ ਗਿਣਤੀ ਵਿਚ ਪਾਰਟੀ ਅਹੁਦੇਦਾਰਾਂ, ਨਗਰ ਕੌਂਸਲ ਦੇ ਨੁਮਾਇੰਦਿਆਂ, ਕੌਂਸਲਰਾਂ ਅਤੇ ਵੱਖ-ਵੱਖ ਖੇਤਰਾਂ ਦੇ ਵਰਕਰਾਂ ਦੀ ਸ਼ਮੂਲੀਅਤ ਨੇ ਫ਼ਿਰੋਜ਼ਪੁਰ ਕਾਂਗਰਸ ਦੀ ਇੱਕਜੁੱਟਤਾ ਨੂੰ ਉਜਾਗਰ ਕੀਤਾ। ਸੈਂਕੜੇ ਵਾਹਨਾਂ ਦੇ ਕਾਫ਼ਲੇ ਨਾਲ ਪਹੁੰਚੇ ਕਾਂਗਰਸੀਆਂ ਦੀ ਮੌਜੂਦਗੀ ਰੈਲੀ ਦੌਰਾਨ ਖਿੱਚ ਦਾ ਕੇਂਦਰ ਬਣੀ ਰਹੀ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਅਸ਼ੋਕ ਸਚਦੇਵਾ, ਸੀਨੀਅਰ ਮੀਤ ਪ੍ਰਧਾਨ ਬੋਹੜ ਸਿੰਘ, ਮੀਤ ਪ੍ਰਧਾਨ ਮੰਨੀ ਖੋਖਰ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰੋਹਿਤ ਉਰਫ਼ ਰਿੰਕੂ ਗਰੋਵਰ, ਬਲਾਕ ਸ਼ਹਿਰੀ ਪ੍ਰਧਾਨ ਸੁਖਵਿੰਦਰ ਸਿੰਘ ਅਟਾਰੀ, ਛਾਉਣੀ ਬਲਾਕ ਪ੍ਰਧਾਨ ਰਜਨੀਸ਼ ਗੋਇਲ, ਕੌਂਸਲਰ ਰਿਸ਼ੀ ਸ਼ਰਮਾ, ਡਾ.ਜੁਗਰਾਜ ਸਿੰਘ ਸੰਧੂ, ਗਗਨਦੀਪ ਸਿੰਘ ਬੇਦੀ, ਗੁਰਦਰਸ਼ਨ ਸਿੰਘ ਬੱਬੀ, ਸਾਬਕਾ ਜ਼ਿਲ੍ਹਾ ਪ੍ਰਧਾਨ ਯਾਕੂਬ ਭੱਟੀ, ਵਿਜੇ ਗੋਰੀਆ, ਸਰਪੰਚ ਗੋਰਾ, ਸਰਵਣ ਸਿੰਘ ਨੰਬਰਦਾਰ, ਰਵੀ ਟਾਇਲ, ਧਰਮਜੀਤ ਸਿੰਘ ਹੌਂਡਾ ਵਾਲੇ, ਪਰਮਿੰਦਰ ਹਾਂਡਾ, ਸਾਬਕਾ ਕੌਂਸਲਰ ਅਨਿਲ ਸ਼ਰਮਾ, ਅਜੇ ਪਠਾਨ ਲਾਲਾ, ਗੱਬਰ, ਮਾਈਕਲ ਭੰਡਾਰੀ, ਨਵਜੋਤ ਸਿੰਘ ਪਿੰਕੀ, ਐਡਵੋਕੇਟ ਰਜਨੀਸ਼ ਸੋਢੀ, ਲਵਕੇਸ਼ ਸਚਦੇਵਾ, ਸਾਹਿਲ ਸਚਦੇਵਾ, ਰਾਜੂ ਚਿੰਗਯਾੜਾ, ਹਰਿੰਦਰ ਸਿੰਘ ਖੋਸਾ, ਬਲੀ ਸਿੰਘ, ਜ਼ਿਲ੍ਹਾ ਮੀਡੀਆ ਮੀਤ ਪ੍ਰਧਾਨ ਪੁਨੀਤ ਜਾਇਸਵਾਲ ਅਤੇ ਯਾਦਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ। ਸੰਗਰੂਰ ਦੀ ਇਨਸਾਫ਼ ਰੈਲੀ ਵਿਚ ਫ਼ਿਰੋਜ਼ਪੁਰ ਤੋਂ ਵੱਡੀ ਗਿਣਤੀ ਵਿਚ ਪਹੁੰਚੇ ਕਾਂਗਰਸੀਆਂ ਨੇ ਜਿੱਥੇ ਪਾਰਟੀ ਪ੍ਰਤੀ ਆਪਣੀ ਸਰਗਰਮ ਭੂਮਿਕਾ ਦਾ ਪ੍ਰਗਟਾਵਾ ਕੀਤਾ, ਉੱਥੇ ਹੀ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਕਾਂਗਰਸੀ ਵਰਕਰਾਂ ਦੀ ਇੱਕਜੁੱਟਤਾ ਵੀ ਸਾਹਮਣੇ ਆਈ।
Ad Position 22
No active advertisement
ਪਿਛਲੀ ਖ਼ਬਰ ਕੱਸੋਆਣਾ ਵਿਖੇ 70ਵੀਂਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਐਨ.ਆਰ.ਆਈ. ਪਲਵਿੰਦਰ ਸਿੰਘ ਨੇ ਖਿਡਾਰੀਆਂ ਦੀ ਕੀਤੀ ਹੌ... ਅਗਲੀ ਖ਼ਬਰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਦੇ ਸਨਮਾਨ ਲਈ ਸਮਾਗਮ ਕਰਵਾਇਆ
Ad Position 24