07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਨੂੰ ਸਮਰਪਿਤ ਵਿਸ਼ੇਸ਼ ਸਭਾ ਕਰਵਾਈ

ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਸਵੇਰ ਦੀ ਸਭਾ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਨੇ ਬੰਦੀ ਛੋੜ ਦਿਵਸ ਦੇ ਇਤਿਹਾਸ ਅਤੇ ਮਹੱਤਵ ਬਾਰੇ ਜਾਣਕਾਰੀ ਸਾਂਝੀ ਕੀਤੀ।

Ad Position 21
No active advertisement
ਅਜੀਤ ਡੈਸਕ 08-11-2026

ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਸਵੇਰ ਦੀ ਸਭਾ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਨੇ ਬੰਦੀ ਛੋੜ ਦਿਵਸ ਦੇ ਇਤਿਹਾਸ ਅਤੇ ਮਹੱਤਵ ਬਾਰੇ ਜਾਣਕਾਰੀ ਸਾਂਝੀ ਕੀਤੀ। ਭਾਸ਼ਣਾਂ, ਕਵਿਤਾਵਾਂ ਅਤੇ ਹੋਰ ਧਾਰਮਿਕ-ਸੱਭਿਆਚਾਰਕ ਗਤੀਵਿਧੀਆਂ ਰਾਹੀਂ ਬੱਚਿਆਂ ਨੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਵਲੋਂ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਕਰਵਾਉਣ ਦੀ ਇਤਿਹਾਸਕ ਘਟਨਾ ਨੂੰ ਯਾਦ ਕੀਤਾ। ਸਭਾ ਦੌਰਾਨ ਬੱਚਿਆਂ ਨੂੰ ਦੱਸਿਆ ਗਿਆ ਕਿ ਬੰਦੀ ਛੋੜ ਦਿਵਸ ਸਾਨੂੰ ਆਜ਼ਾਦੀ, ਨਿਆਂ, ਮਨੁੱਖਤਾ, ਬਰਾਬਰੀ ਅਤੇ ਲੋੜਵੰਦਾਂ ਦੀ ਮਦਦ ਕਰਨ ਦੀ ਪ੍ਰੇਰਨਾ ਦਿੰਦਾ ਹੈ। ਇਸ ਦੇ ਨਾਲ ਹੀ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਸਮਝਾਉਂਦਿਆਂ ਆਪਸੀ ਪਿਆਰ, ਭਾਈਚਾਰੇ ਅਤੇ ਸਾਂਝ ਦਾ ਸੰਦੇਸ਼ ਦਿੱਤਾ ਗਿਆ। ਅੰਤ ਵਿਚ ਵਿਦਿਆਰਥੀਆਂ ਨੂੰ ਪ੍ਰਦੂਸ਼ਣ-ਮੁਕਤ (ਗਰੀਨ ਦੀਵਾਲੀ) ਅਤੇ ਸੁਰੱਖਿਅਤ ਤਰੀਕੇ ਨਾਲ ਤਿਉਹਾਰ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ। ਅਕੈਡਮੀ ਪ੍ਰਬੰਧਕਾਂ ਨੇ ਕਿਹਾ ਕਿ ਇਹ ਉਪਰਾਲਾ ਬੱਚਿਆਂ ’ਚ ਆਪਣੇ ਇਤਿਹਾਸ, ਧਰਮ ਅਤੇ ਮਹਾਨ ਵਿਰਸੇ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨ ਲਈ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ਹੇਠ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਟੇਟ ਪਬਲਿਕ ਸਕੂਲ ਨਕੋਦਰ ’ਚ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24