ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ਹੇਠ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਮੱਲਾਂਵਾਲਾ, 7 ਨਵੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਫ਼ਸਲ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲਾਉਣ ਦੇ ਦੋਸ਼ ਹੇਠ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਕਲੱਸਟਰ ਅਫ਼ਸਰ ਦੀ ਰਿਪੋਰਟ ਅਤੇ ਚਲਾਨ ਪ੍ਰਾਪਤ ਹੋਣ ਉਪਰੰਤ ਪੁਲਿਸ ਵਲੋਂ ਕਾਰਵਾਈ ਕਰਦਿਆਂ ਗੁਰਲਾਲ ਸਿੰਘ ਪੁੱਤਰ ਗੁਰਬਚਨ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ ਪੁੱਤਰ ਬੋਹੜ ਸਿੰਘ, ਬਲਜਿੰਦਰ ਸਿੰਘ, ਲਖਵਿੰਦਰ ਸਿੰਘ ਪੁੱਤਰ ਅੰਗਰੇਜ਼ ਸਿੰਘ, ਜੁਗਰਾਜ ਸਿੰਘ, ਗੁਰਜੀਤ ਸਿੰਘ ਪੁੱਤਰ ਗੁਰਬਚਨ ਸਿੰਘ ਅਤੇ ਅਜੈਪਾਲ ਸਿੰਘ ਪੁੱਤਰ ਗੁਰਵਿੰਦਰ ਸਿੰਘ ਵਾਸੀਆਨ ਮੱਲਾਂਵਾਲਾ ਖ਼ਿਲਾਫ਼ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ।
ਅਜੀਤ ਡੈਸਕ
08-11-2026