07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਤਿਉਹਾਰਾਂ ਦੇ ਸੀਜ਼ਨ ਦੌਰਾਨ ਹਵਾਈ, ਰੇਲ ਅਤੇ ਬੱਸ ਕਿਰਾਇਆਂ ਵਿਚ ਵਾਧੇ ਕਾਰਨ ਆਮ ਲੋਕ ਪ੍ਰੇਸ਼ਾਨ ਘਰਾਂ ਨੂੰ ਪਰਤ ਰਹੇ ਵਿਦਿਆਰਥੀਆਂ ਅਤੇ ਕਾਰੋਬਾਰੀਆਂ ਦੀ ਹੋ ਰਹੀ ਆਰਥਿਕ ਲੁੱਟ

ਅਬੋਹਰ, 7 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਦੀਵਾਲੀ ਦਾ ਤਿਉਹਾਰ ਜਿੱਥੇ ਦੇਸ਼ ਭਰ ਵਿਚ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ, ਉੱਥੇ ਹੀ ਤਿਉਹਾਰਾਂ ਦੇ ਮੌਕੇ ਆਪਣੇ ਘਰਾਂ ਨੂੰ ਪਰਤਣ ਵਾਲੇ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਵਧੇ ਹੋਏ ਆਵਾਜਾਈ ਕਿਰਾਇਆਂ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਿਉਹਾਰਾਂ ਦੇ ਦਿਨਾਂ ਵਿਚ ਹਵਾਈ ਜਹਾਜ਼ਾਂ ਦੀਆਂ ਟਿਕਟਾਂ ਤੋਂ ਲੈ ਕੇ ਰੇਲ ਗੱਡੀਆਂ ਅਤੇ ਬੱਸਾਂ ਦੇ ਕਿਰਾਇਆਂ ਵਿਚ ਵਾਧੇ ਕਾਰਨ ਲੋਕਾਂ ਦਾ ਘਰ ਪਹੁੰਚਣਾ ਵੀ ਮਹਿੰਗਾ ਹੋ ਗਿਆ ਹੈ।

Ad Position 21
No active advertisement
ਅਜੀਤ ਡੈਸਕ 08-11-2026
ਅਬੋਹਰ, 7 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਦੀਵਾਲੀ ਦਾ ਤਿਉਹਾਰ ਜਿੱਥੇ ਦੇਸ਼ ਭਰ ਵਿਚ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ, ਉੱਥੇ ਹੀ ਤਿਉਹਾਰਾਂ ਦੇ ਮੌਕੇ ਆਪਣੇ ਘਰਾਂ ਨੂੰ ਪਰਤਣ ਵਾਲੇ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਵਧੇ ਹੋਏ ਆਵਾਜਾਈ ਕਿਰਾਇਆਂ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਿਉਹਾਰਾਂ ਦੇ ਦਿਨਾਂ ਵਿਚ ਹਵਾਈ ਜਹਾਜ਼ਾਂ ਦੀਆਂ ਟਿਕਟਾਂ ਤੋਂ ਲੈ ਕੇ ਰੇਲ ਗੱਡੀਆਂ ਅਤੇ ਬੱਸਾਂ ਦੇ ਕਿਰਾਇਆਂ ਵਿਚ ਵਾਧੇ ਕਾਰਨ ਲੋਕਾਂ ਦਾ ਘਰ ਪਹੁੰਚਣਾ ਵੀ ਮਹਿੰਗਾ ਹੋ ਗਿਆ ਹੈ। ਵਿਦਿਆਰਥੀਆਂ ਅਤੇ ਆਮ ਯਾਤਰੀਆਂ ਦਾ ਕਹਿਣਾ ਹੈ ਕਿ ਦੀਵਾਲੀ ਵਰਗੇ ਵੱਡੇ ਤਿਉਹਾਰਾਂ ਮੌਕੇ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਪੜ੍ਹਾਈ ਅਤੇ ਰੋਜ਼ਗਾਰ ਲਈ ਰਹਿ ਰਹੇ ਲੋਕ ਆਪਣੇ ਪਰਿਵਾਰਾਂ ਨਾਲ ਤਿਉਹਾਰ ਮਨਾਉਣ ਲਈ ਘਰ ਪਰਤਦੇ ਹਨ। ਇਸ ਦੌਰਾਨ ਹਵਾਈ ਸਫ਼ਰ ਦੀਆਂ ਟਿਕਟਾਂ ਦੀਆਂ ਕੀਮਤਾਂ ਆਮ ਦਿਨਾਂ ਦੇ ਮੁਕਾਬਲੇ ਕਾਫ਼ੀ ਵੱਧ ਜਾਂਦੀਆਂ ਹਨ, ਜਦ ਕਿ ਬੱਸਾਂ ਵਿਚ ਵੀ ਸੀਟਾਂ ਦੀ ਘਾਟ ਅਤੇ ਵਧੇਰੇ ਮੰਗ ਕਾਰਨ ਯਾਤਰੀਆਂ ਨੂੰ ਵਾਧੂ ਕਿਰਾਇਆ ਦੇਣਾ ਪੈਂਦਾ ਹੈ। ਇਸੇ ਤਰ੍ਹਾਂ ਆਟੋ ਅਤੇ ਟੈਕਸੀ ਚਾਲਕਾਂ ਵਲੋਂ ਵੀ ਤਿਉਹਾਰਾਂ ਦੇ ਮੌਕੇ ਮਨਮਰਜ਼ੀ ਦੇ ਰੇਟ ਵਸੂਲਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਯਾਤਰੀਆਂ ਅਨੁਸਾਰ ਕੁੱਝ ਨਿੱਜੀ ਬੱਸ ਸੰਚਾਲਕ ਅਤੇ ਆਵਾਜਾਈ ਨਾਲ ਜੁੜੇ ਹੋਰ ਕਾਰੋਬਾਰੀ ਤਿਉਹਾਰਾਂ ਦੇ ਮੌਕੇ ਯਾਤਰੀਆਂ ਦੀ ਮਜਬੂਰੀ ਦਾ ਫ਼ਾਇਦਾ ਉਠਾਉਂਦੇ ਹਨ। ਖ਼ਾਸ ਕਰਕੇ ਦੂਰ-ਦੁਰਾਡੇ ਸ਼ਹਿਰਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਵਧਿਆ ਹੋਇਆ (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਪੁਲਿਸ ਵਲੋਂ ਸ਼ਹਿਰ ਵਿਚ ਫਲੈਗ ਮਾਰਚ ਲੋਕਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਤਿਉਹਾਰ ਮਨਾਉਣ ਦ... ਅਗਲੀ ਖ਼ਬਰ ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ਹੇਠ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24