07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਪੁਲਿਸ ਵਲੋਂ ਸ਼ਹਿਰ ਵਿਚ ਫਲੈਗ ਮਾਰਚ ਲੋਕਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਤਿਉਹਾਰ ਮਨਾਉਣ ਦੀ ਅਪੀਲ

ਗੁਰੂਹਰਸਹਾਏ, 7 ਨਵੰਬਰ (ਕਪਿਲ ਕੰਧਾਰੀ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਸ਼ਹਿਰ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਦੇ ਮਕਸਦ ਨਾਲ ਪੰਜਾਬ ਪੁਲਿਸ ਵਲੋਂ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ। ਡੀ.

Ad Position 21
No active advertisement
ਸ਼ਹਿਰ ਵਿਚ ਫਲੈਗ ਮਾਰਚ ਕੱਢਦੇ ਹੋਏ ਥਾਣਾ ਮੁਖੀ ਜਤਿੰਦਰ ਸਿੰਘ, ਨਾਲ ਪੁਲਿਸ ਕਰਮਚਾਰੀ। ਤਸਵੀਰ-ਕਪਿਲ ਕੰਧਾਰੀ 08-11-2026
ਗੁਰੂਹਰਸਹਾਏ, 7 ਨਵੰਬਰ (ਕਪਿਲ ਕੰਧਾਰੀ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਸ਼ਹਿਰ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਦੇ ਮਕਸਦ ਨਾਲ ਪੰਜਾਬ ਪੁਲਿਸ ਵਲੋਂ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ। ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਅਤੇ ਐਸ.ਐਸ.ਪੀ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕੱਢੇ ਗਏ ਇਸ ਫਲੈਗ ਮਾਰਚ ਵਿਚ ਥਾਣਾ ਮੁਖੀ ਜਤਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਸ਼ਾਮਲ ਹੋਏ। ਇਸ ਮੌਕੇ ਥਾਣਾ ਮੁਖੀ ਜਤਿੰਦਰ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੀਵਾਲੀ ਦਾ ਪਵਿੱਤਰ ਤਿਉਹਾਰ ਆਪਸੀ ਭਾਈਚਾਰੇ, ਪਿਆਰ ਅਤੇ ਮਿਲਵਰਤਨ ਨਾਲ ਸ਼ਾਂਤੀਪੂਰਨ ਢੰਗ ਨਾਲ ਮਨਾਇਆ ਜਾਵੇ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਪਟਾਕਿਆਂ ਦੀ ਵਿਕਰੀ ਪ੍ਰਸ਼ਾਸਨ ਵਲੋਂ ਨਿਰਧਾਰਿਤ ਕੀਤੇ ਗਏ ਸਥਾਨਾਂ ’ਤੇ ਹੀ ਕਰਨ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਤਿਉਹਾਰ ਦੌਰਾਨ ਸ਼ਹਿਰ ਵਿਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਵਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰੇ, ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਮਕਸਦ ਨਾਲ ਇਹ ਫਲੈਗ ਮਾਰਚ ਕੱਢਿਆ ਗਿਆ ਹੈ, ਤਾਂ ਜੋ ਸ਼ਹਿਰ ਵਾਸੀ ਬਿਨਾਂ ਕਿਸੇ ਡਰ ਅਤੇ ਭੈਅ ਦੇ ਦੀਵਾਲੀ ਦਾ ਤਿਉਹਾਰ ਖ਼ੁਸ਼ੀ ਨਾਲ ਮਨਾ ਸਕਣ।
Ad Position 22
No active advertisement
ਪਿਛਲੀ ਖ਼ਬਰ ਭਾਈ ਨਿਰਮਲ ਸਿੰਘ ਮੁਕਤਸਰ ਸਾਹਿਬ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ ਅਗਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਹਵਾਈ, ਰੇਲ ਅਤੇ ਬੱਸ ਕਿਰਾਇਆਂ ਵਿਚ ਵਾਧੇ ਕਾਰਨ ਆਮ ਲੋਕ ਪ੍ਰੇਸ਼ਾਨ ਘਰਾਂ ਨੂੰ ਪਰਤ ਰਹੇ ਵਿਦਿ...
Ad Position 24