ਸਵ. ਬਚਨ ਕੌਰ ਕਲਸੀ ਦੀ ਯਾਦ ’ਚ ਵੱਖ-ਵੱਖ ਬਸਤੀਆਂ ਵਿਚ ਜਾ ਕੇ ਗਰੀਬ ਪਰਿਵਾਰਾਂ ਨਾਲ ਸਾਂਝੀਆਂ ਕੀਤੀਆਂ ਖ਼ੁਸ਼ੀਆਂ
ਤਲਵੰਡੀ ਭਾਈ, 7 ਨਵੰਬਰ (ਰਵਿੰਦਰ ਸਿੰਘ ਬਜਾਜ)-ਪ੍ਰਭੂ ਸ੍ਰੀ ਰਾਮ ਚੰਦਰ ਜੀ ਦੇ ਬਨਵਾਸ ਉਪਰੰਤ ਅਯੁੱਧਿਆ ਪਰਤਣ ਅਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣ ਦੀ ਖ਼ੁਸ਼ੀ ਵਿਚ ਮਨਾਏ ਜਾਂਦੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ’ਤੇ ਸਮਾਜ ਸੇਵਾ ਨੂੰ ਸਮਰਪਿਤ ਸੰਸਥਾ ਦੁੱਖ ਨਿਵਾਰਣ ਦਸਵੰਧ ਸੇਵਾ ਸੁਸਾਇਟੀ (ਰਜਿ.) ਤਲਵੰਡੀ ਭਾਈ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ।
ਦ
ਦੁੱਖ ਨਿਵਾਰਣ ਦਸਵੰਧ ਸੇਵਾ ਸੁਸਾਇਟੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਫਲਾਂ ਦੇ ਲਿਫ਼ਾਫ਼ੇ ਵੰਡਦੇ ਹੋਏ ਸੇਵਾਦਾਰ। ਤਸਵੀਰ-ਰਵਿੰਦਰ ਸਿੰਘ ਬਜਾਜ
08-11-2026
ਤਲਵੰਡੀ ਭਾਈ, 7 ਨਵੰਬਰ (ਰਵਿੰਦਰ ਸਿੰਘ ਬਜਾਜ)-ਪ੍ਰਭੂ ਸ੍ਰੀ ਰਾਮ ਚੰਦਰ ਜੀ ਦੇ ਬਨਵਾਸ ਉਪਰੰਤ ਅਯੁੱਧਿਆ ਪਰਤਣ ਅਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣ ਦੀ ਖ਼ੁਸ਼ੀ ਵਿਚ ਮਨਾਏ ਜਾਂਦੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ’ਤੇ ਸਮਾਜ ਸੇਵਾ ਨੂੰ ਸਮਰਪਿਤ ਸੰਸਥਾ ਦੁੱਖ ਨਿਵਾਰਣ ਦਸਵੰਧ ਸੇਵਾ ਸੁਸਾਇਟੀ (ਰਜਿ.) ਤਲਵੰਡੀ ਭਾਈ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਮੌਕੇ ਸਵ.ਬਚਨ ਕੌਰ ਕਲਸੀ ਧਰਮ ਪਤਨੀ ਸਵ. ਜਸਵੰਤ ਸਿੰਘ ਕਲਸੀ ਦੀ ਯਾਦ ਵਿਚ ਗਰੀਬੀ ਦੀ ਮਾਰ ਝੱਲ ਰਹੇ ਅਤੀ ਲੋੜਵੰਦ ਪਰਿਵਾਰਾਂ ਨੂੰ ਫਲਾਂ ਦੇ ਲਿਫ਼ਾਫ਼ੇ ਵੰਡੇ ਗਏ। ਸੁਸਾਇਟੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਉਪਰਾਲੇ ਤਹਿਤ ਸ਼ਹਿਰ ਦੀਆਂ ਵੱਖ-ਵੱਖ ਬਸਤੀਆਂ ਵਿਚ ਜਾ ਕੇ ਲੋੜਵੰਦ ਪਰਿਵਾਰਾਂ ਨਾਲ ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੀ ਅਸਲ ਖ਼ੁਸ਼ੀ ਲੋੜਵੰਦਾਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਣ ਅਤੇ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਵਿਚ ਹੈ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਜਗਦੀਸ਼ ਪਾਲ, ਵਾਈਸ ਪ੍ਰਧਾਨ ਪਰਮਜੀਤ ਸਿੰਘ ਕਲਸੀ, ਮੁੱਖ ਸਲਾਹਕਾਰ ਡਾ.ਗੁਰਭਾਗ ਸਿੰਘ ਸਿੱਧੂ, ਆਫ਼ਿਸ ਇੰਚਾਰਜ ਮਨੋਜ ਕੁਮਾਰ ਅਤੇ ਹਰਪ੍ਰੀਤ ਸਿੰਘ ਪ੍ਰੀਤਾ ਸਮੇਤ ਸਮੂਹ ਸੇਵਾਦਾਰਾਂ ਨੇ ਦੱਸਿਆ ਕਿ ਸੰਸਥਾ ਵਲੋਂ ਹੁਣ ਤੱਕ ਸਮਾਜ ਸੇਵਾ ਦੇ ਖੇਤਰ ਵਿਚ ਅਨੇਕਾਂ ਉਪਰਾਲੇ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿਚ ਦੁੱਖਾਂ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕਰਵਾਉਣਾ, ਲਾਵਾਰਿਸ ਹਾਲਤ ਵਿਚ ਮਿਲਣ ਵਾਲੇ ਮ੍ਰਿਤਕ ਸਰੀਰਾਂ ਦੇ ਅੰਤਿਮ ਸੰਸਕਾਰ ਦਾ ਪ੍ਰਬੰਧ ਕਰਨਾ, ਅਤੀ ਲੋੜਵੰਦ ਪਰਿਵਾਰਾਂ ਦੇ ਮ੍ਰਿਤਕ ਮੈਂਬਰਾਂ ਦੀਆਂ ਅੰਤਿਮ ਰਸਮਾਂ ਵਿਚ ਸਹਾਇਤਾ ਕਰਨਾ ਅਤੇ ਗਰੀਬ ਪਰਿਵਾਰਾਂ ਦੇ ਹੋਣਹਾਰ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰੱਖਣ ਲਈ ਆਰਥਿਕ ਸਹਿਯੋਗ ਦੇਣਾ ਸ਼ਾਮਲ ਹੈ। ਇਸ ਤੋਂ ਇਲਾਵਾ ਲੋੜਵੰਦ ਵਿਦਿਆਰਥੀਆਂ ਨੂੰ ਕਿਤਾਬਾਂ, ਕਾਪੀਆਂ ਅਤੇ ਸਕੂਲੀ ਵਰਦੀਆਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਸੁਸਾਇਟੀ ਦੇ ਸੇਵਾਦਾਰਾਂ ਨੇ ਕਿਹਾ ਕਿ ਸੰਸਥਾ ਭਵਿੱਖ ਵਿਚ ਵੀ ਸਮਾਜ ਦੇ ਲੋੜਵੰਦ ਵਰਗਾਂ ਦੀ ਸਹਾਇਤਾ ਲਈ ਅਜਿਹੇ ਉਪਰਾਲੇ ਜਾਰੀ ਰੱਖੇਗੀ। ਇਸ ਮੌਕੇ ਰਮਨ ਕੁਮਾਰ ਸਚਦੇਵਾ, ਕਰਮਜੀਤ ਸਿੰਘ ਸੋਢੀ, ਜਗਰੂਪ ਸਿੰਘ ਮਾਨ, ਕੁਲਵੰਤ ਰਾਏ ਕਮਲਾ, ਮਨਦੀਪ ਕੁਮਾਰ, ਸ਼ਸ਼ੀ ਕਪੂਰ ਘਾਲੀ, ਜਗਦੀਪ ਸਿੰਘ ਗਿੱਲ ਸਮੇਤ ਹੋਰ ਸੇਵਾਦਾਰ ਵੀ ਹਾਜ਼ਰ ਸਨ।