08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ

ਮੁੱਦਕੀ, 7 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਉਤਸ਼ਾਹ, ਸ਼ਰਧਾ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿਚ ਧਾਰਮਿਕ, ਇਤਿਹਾਸਕ ਅਤੇ ਸਮਾਜਿਕ ਵਿਸ਼ਿਆਂ ਨੂੰ ਬਾਖੂਬੀ ਦਰਸਾਇਆ ਗਿਆ।

Ad Position 21
No active advertisement
ਪ੍ਰੋਗਰਾਮ ਦੌਰਾਨ ਹਾਜ਼ਰ ਸਕੂਲ ਦੇ ਪ੍ਰਿੰਸੀਪਲ ਸੰਜੀਵ ਜੈਨ ਅਤੇ ਸਟਾਫ਼। ਤਸਵੀਰ-ਭਾਰਤ ਭੂਸ਼ਨ ਅਗਰਵਾਲ 08-11-2026
ਮੁੱਦਕੀ, 7 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਉਤਸ਼ਾਹ, ਸ਼ਰਧਾ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿਚ ਧਾਰਮਿਕ, ਇਤਿਹਾਸਕ ਅਤੇ ਸਮਾਜਿਕ ਵਿਸ਼ਿਆਂ ਨੂੰ ਬਾਖੂਬੀ ਦਰਸਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਹੋਈ। ਇਸ ਉਪਰੰਤ ਵਿਦਿਆਰਥੀਆਂ ਵਲੋਂ ਬੰਦੀ ਛੋੜ ਦਿਵਸ ਦੇ ਇਤਿਹਾਸ ਅਤੇ ਮਹੱਤਵ ਨੂੰ ਦਰਸਾਉਂਦੀ ਪ੍ਰਭਾਵਸ਼ਾਲੀ ਕਵੀਸ਼ਰੀ ਪੇਸ਼ ਕੀਤੀ ਗਈ। ਇਸ ਰਾਹੀਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਰਾਜਿਆਂ ਸਮੇਤ ਰਿਹਾਈ ਦਿਵਾਉਣ ਦੀ ਇਤਿਹਾਸਕ ਘਟਨਾ ਨੂੰ ਬੜੇ ਸੁੰਦਰ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ‘ਚਮਕਦੀ ਦੀਵਾਲੀ ਦਾ ਹਨੇਰਾ ਪੱਖ’ ਵਿਸ਼ੇ ’ਤੇ ਜਾਗਰੂਕਤਾ ਨਾਟਕ ਵੀ ਪੇਸ਼ ਕੀਤਾ ਗਿਆ। ਇਸ ਵਿਚ ਦੀਵਾਲੀ ਦੇ ਤਿਉਹਾਰ ਦੌਰਾਨ ਮਿਲਾਵਟੀ ਮਠਿਆਈਆਂ ਦੀ ਵਿਕਰੀ, ਉਨ੍ਹਾਂ ਵਿਚ ਵਰਤੇ ਜਾਂਦੇ ਹਾਨੀਕਾਰਕ ਪਦਾਰਥਾਂ ਕਾਰਨ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਅਤੇ ਪਟਾਕਿਆਂ ਕਾਰਨ ਵੱਧ ਰਹੇ ਹਵਾ ਅਤੇ ਆਵਾਜ਼ ਪ੍ਰਦੂਸ਼ਣ ਨੂੰ ਦਰਸਾਇਆ ਗਿਆ। ਵਿਦਿਆਰਥੀਆਂ ਨੇ ਆਪਣੀ ਪੇਸ਼ਕਾਰੀ ਰਾਹੀਂ ਲੋਕਾਂ ਨੂੰ ਮਿਲਾਵਟਖੋਰੀ ਤੋਂ ਸੁਚੇਤ ਰਹਿਣ, ਸ਼ੁੱਧ ਮਠਿਆਈਆਂ ਦੀ ਵਰਤੋਂ ਕਰਨ ਅਤੇ ਪਟਾਕਿਆਂ ਤੋਂ ਰਹਿਤ ਵਾਤਾਵਰਨ ਪੱਖੀ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਭਗਵਾਨ ਸ੍ਰੀ ਰਾਮ ਜੀ ਅਤੇ ਦੀਵਾਲੀ ਨਾਲ ਸਬੰਧਿਤ ਵੱਖ-ਵੱਖ ਗੀਤਾਂ ’ਤੇ ਮਨਮੋਹਕ ਨ੍ਰਿਤ ਪੇਸ਼ ਕਰਕੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ ਗਿਆ। ਸਮੁੱਚੇ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਆਪਣੇ ਧਾਰਮਿਕ, ਇਤਿਹਾਸਕ ਅਤੇ ਸਭਿਆਚਾਰਕ ਵਿਰਸੇ ਨਾਲ ਜੁੜਨ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ। ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਸੰਜੀਵ ਜੈਨ ਅਤੇ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਨੇ ਸਮੂਹ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਇਲਾਕਾ ਨਿਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿਲੋਂ ਮੁਬਾਰਕਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਤੋਂ ਬਾਲਣ ਬਣਾਉਣ ਵਾਲੀ ਫ਼ੈਕਟਰੀ ਵਿਚ ਲੱਗੀ ਅੱਗ- ਲੱਖਾਂ ਦਾ ਨੁਕਸਾਨ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਨਾਲ ਹੋਣ ਵਾਲੇ ਨਿੱਜੀ ਅਤੇ ਸਮਾਜਿਕ ਨੁਕਸਾਨ ਪ੍ਰਤੀ ਕੀਤਾ ਸੁਚੇਤ
Ad Position 24