ਡੀ.ਸੀ.ਐੱਮ. ਗਰੁੱਪ ਆਫ਼ ਸਕੂਲਜ਼ ਵਲੋਂ ਸਰਹੱਦ ਦੇ ਰਾਖਿਆਂ ਅਤੇ ਲੋੜਵੰਦ ਪਰਿਵਾਰਾਂ ਨਾਲ ਮਨਾਈ ਦੀਵਾਲੀ
ਭੱਠਿਆਂ ਅਤੇ ਅਨਾਜ ਮੰਡੀ ਵਿਚ ਕੰਮ ਕਰਦੇ ਮਜ਼ਦੂਰ ਪਰਿਵਾਰਾਂ ਨੂੰ ਵੰਡੇ ਕੱਪੜੇ, ਖਾਣ-ਪੀਣ ਦੀ ਸਮੱਗ੍ਰੀ ਅਤੇ ਦੀਵੇ
ਫ਼ਿਰੋਜ਼ਪੁਰ, 7 ਨਵੰਬਰ (ਗੁਰਿੰਦਰ ਸਿੰਘ)-ਦੀਵਾਲੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਅਤੇ ਸੇਵਾ ਅਤੇ ਸਾਂਝ ਦਾ ਸੰਦੇਸ਼ ਦੇਣ ਦੇ ਉਦੇਸ਼ ਨਾਲ ਡੀ. ਸੀ.
ਭ
ਭੱਠੇ ’ਤੇ ਕੰਮ ਕਰਦੇ ਮਜ਼ਦੂਰਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਮਠਿਆਈ ਅਤੇ ਤੋਹਫ਼ੇ ਵੰਡਦੇ ਡੀ.ਸੀ.ਐੱਮ ਗਰੁੱਪ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ।
08-11-2026
ਫ਼ਿਰੋਜ਼ਪੁਰ, 7 ਨਵੰਬਰ (ਗੁਰਿੰਦਰ ਸਿੰਘ)-ਦੀਵਾਲੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਅਤੇ ਸੇਵਾ ਅਤੇ ਸਾਂਝ ਦਾ ਸੰਦੇਸ਼ ਦੇਣ ਦੇ ਉਦੇਸ਼ ਨਾਲ ਡੀ.ਸੀ.ਐੱਮ. ਗਰੁੱਪ ਆਫ਼ ਸਕੂਲਜ਼ ਵਲੋਂ ਵਿਸ਼ੇਸ਼ ਸਮਾਜਿਕ ਸਰੋਕਾਰ ਤਹਿਤ ਸਰਹੱਦ ਦੇ ਰਾਖਿਆਂ ਅਤੇ ਲੋੜਵੰਦ ਪਰਿਵਾਰਾਂ ਨਾਲ ਦੀਵਾਲੀ ਮਨਾਈ ਗਈ। ਗਰੁੱਪ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਬੀ.ਐੱਸ.ਐੱਫ. ਦੇ ਜਵਾਨਾਂ ਨਾਲ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਨ ਦੇ ਨਾਲ-ਨਾਲ ਭੱਠਿਆਂ ਅਤੇ ਅਨਾਜ ਮੰਡੀ ਵਿਚ ਮਿਹਨਤ-ਮਜ਼ਦੂਰੀ ਕਰਕੇ ਗੁਜ਼ਾਰਾ ਕਰਨ ਵਾਲੇ ਪਰਿਵਾਰਾਂ ਨੂੰ ਕੱਪੜੇ, ਮਠਿਆਈ, ਖਾਣ-ਪੀਣ ਦੀ ਸਮਗ੍ਰੀ ਅਤੇ ਦੀਵੇ ਭੇਟ ਕੀਤੇ। ਡੀ.ਸੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਕਮਿਊਨਿਟੀ ਆਊਟਰੀਚ ਪ੍ਰੋਗਰਾਮ ਤਹਿਤ ਅਨਾਜ ਮੰਡੀ ਦਾ ਦੌਰਾ ਕਰਕੇ ਉੱਥੇ ਕੰਮ ਕਰਦੇ ਮਜ਼ਦੂਰਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਬੱਚਿਆਂ ਨੂੰ ਸਰਦੀਆਂ ਦੇ ਕੱਪੜੇ, ਖਾਣ-ਪੀਣ ਦੀ ਸਮਗ੍ਰੀ, ਮੋਮਬੱਤੀਆਂ ਅਤੇ ਦੀਵੇ ਵੰਡੇ। ਸਕੂਲ ਦੀ ਪ੍ਰਿੰਸੀਪਲ ਯਾਚਨਾ ਚਾਵਲਾ ਨੇ ਦੱਸਿਆ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਲੋੜਵੰਦ ਪਰਿਵਾਰਾਂ ਨਾਲ ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਦਿਆਂ ਉਨ੍ਹਾਂ ਨੂੰ ਤਿਉਹਾਰ ਖ਼ੁਸ਼ੀ ਅਤੇ ਉਤਸ਼ਾਹ ਨਾਲ ਮਨਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਏ.ਜੀ.ਐੱਮ. ਐਕਟੀਵਿਟੀ ਹੀਨਾ ਅਰੋੜਾ ਸਮੇਤ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ। ਇਸੇ ਤਰ੍ਹਾਂ ਡੀ.ਸੀ.ਐੱਮ. ਇੰਟਰਨੈਸ਼ਨਲ ਸਕੂਲ ਦੀ ਪ੍ਰਿੰਸੀਪਲ ਅਨੁਰਾਧਾ ਚੰਦੈਲ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਇੱਟਾਂ ਦੇ ਭੱਠੇ ’ਤੇ ਕੰਮ ਕਰਨ ਵਾਲੇ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਈ ਗਈ। ਇਸ ਮੌਕੇ ਉਨ੍ਹਾਂ ਨੂੰ ਮਠਿਆਈ, ਬਿਸਕੁਟ, ਤੋਹਫ਼ੇ ਅਤੇ ਕੱਪੜੇ ਭੇਟ ਕਰਕੇ ਤਿਉਹਾਰ ਦੀਆਂ ਖ਼ੁਸ਼ੀਆਂ ਵਿਚ ਸ਼ਾਮਲ ਕੀਤਾ ਗਿਆ। ਇਸ ਉਪਰਾਲੇ ਰਾਹੀਂ ਵਿਦਿਆਰਥੀਆਂ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਲੋੜਵੰਦਾਂ ਦੀ ਮਦਦ ਕਰਨ ਦੀ ਪ੍ਰੇਰਨਾ ਦਿੱਤੀ ਗਈ। ਦੂਜੇ ਪਾਸੇ, ਦਾਸ ਐਂਡ ਬ੍ਰਾਊਨ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਸੀਮਾ ਸੁਰੱਖਿਆ ਬਲ ਦੀ 155ਵੀਂ ਬਟਾਲੀਅਨ ਦੇ ਜਵਾਨਾਂ ਅਤੇ ਮਹਿਲਾ ਜਵਾਨਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ। ਸਕੂਲ ਦੀ ਪ੍ਰਿੰਸੀਪਲ ਡਾ.ਰੁਚੀ ਪਾਂਡੇ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਜਵਾਨਾਂ ਨੂੰ ਮਠਿਆਈ ਅਤੇ ਤੋਹਫ਼ੇ ਭੇਟ ਕਰਕੇ ਉਨ੍ਹਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਕਿਹਾ ਕਿ ਸਰਹੱਦਾਂ ’ਤੇ ਤਾਇਨਾਤ ਬਹਾਦਰ ਜਵਾਨਾਂ ਦੀ ਚੌਕਸੀ ਅਤੇ ਕੁਰਬਾਨੀ ਸਦਕਾ ਹੀ ਦੇਸ਼ਵਾਸੀ ਆਪਣੇ ਘਰਾਂ ਵਿਚ ਸੁਰੱਖਿਅਤ ਮਾਹੌਲ ਵਿਚ ਤਿਉਹਾਰ ਮਨਾ ਸਕਦੇ ਹਨ। ਜਦੋਂ ਦੇਸ਼ ਦੇ ਲੋਕ ਆਪਣੇ ਪਰਿਵਾਰਾਂ ਨਾਲ ਦੀਵਾਲੀ ਦੀਆਂ ਖ਼ੁਸ਼ੀਆਂ ਮਨਾ ਰਹੇ ਹੁੰਦੇ ਹਨ, ਉਦੋਂ ਇਹ ਜਵਾਨ ਸਰਹੱਦਾਂ ਦੀ ਰਾਖੀ ਲਈ ਆਪਣੇ ਪਰਿਵਾਰਾਂ ਤੋਂ ਦੂਰ ਡਟੇ ਰਹਿੰਦੇ ਹਨ। ਡੀ.ਸੀ.ਐੱਮ. ਗਰੁੱਪ ਦਾ ਇਹ ਉਪਰਾਲਾ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ, ਸੇਵਾ-ਭਾਵਨਾ ਅਤੇ ਦੇਸ਼ ਦੀ ਰੱਖਿਆ ਕਰਨ ਵਾਲੇ ਜਵਾਨਾਂ ਪ੍ਰਤੀ ਸਤਿਕਾਰ ਦੀ ਭਾਵਨਾ ਮਜ਼ਬੂਤ ਕਰਨ ਦੇ ਨਾਲ-ਨਾਲ ਦੀਵਾਲੀ ਦੀਆਂ ਖ਼ੁਸ਼ੀਆਂ ਲੋੜਵੰਦਾਂ ਤੱਕ ਪਹੁੰਚਾਉਣ ਦਾ ਪ੍ਰੇਰਨਾਦਾਇਕ ਯਤਨ ਰਿਹਾ।