ਕਲਾਸਾਂ ਦੀ ਸ਼ਾਨਦਾਰ ਸਜਾਵਟ ਕਰਕੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਰਚਨਾਤਮਿਕ ਪ੍ਰਤਿਭਾ, ਕਾਲਜ ਮੈਨੇਜਮੈਂਟ ਵਲੋਂ ਉਪਰਾਲੇ ਦੀ ਸ਼ਲਾਘਾ
ਜ਼ੀਰਾ,7 ਨਵੰਬਰ (ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ ਜ਼ੀਰਾ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਉਮੰਗ ਨਾਲ ਮਨਾਇਆ ਗਿਆ। ਇਸ ਮੌਕੇ ਬੀ.
ਜ਼ੀਰਾ,7 ਨਵੰਬਰ (ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ ਜ਼ੀਰਾ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਉਮੰਗ ਨਾਲ ਮਨਾਇਆ ਗਿਆ। ਇਸ ਮੌਕੇ ਬੀ.ਏ., ਬੀ.ਐੱਸ.ਸੀ ਫ਼ੈਸ਼ਨ ਟੈਕਨੌਲੋਜੀ, ਬੀ.ਐੱਸ.ਸੀ. ਇਨਫਰਮੇਸ਼ਨ ਟੈਕਨੌਲੋਜੀ,ਬੀ.ਸੀ.ਏ., ਬੀ.ਕਾਮ ਅਤੇ ਨਰਸਿੰਗ ਅਸਿਸਟੈਂਟ ਦੇ ਵਿਦਿਆਰਥੀਆਂ ਵਲੋਂ ਆਪਣੀਆਂ ਕਲਾਸਾਂ ਨੂੰ ਬਹੁਤ ਹੀ ਸੁੰਦਰ ਅਤੇ ਆਕਰਸ਼ਕ ਢੰਗ ਨਾਲ ਸਜਾਇਆ ਗਿਆ। ਵਿਦਿਆਰਥੀਆਂ ਨੇ ਆਪਣੀ ਰਚਨਾਤਮਿਕ ਕਲਾ, ਟੀਮ ਵਰਕ ਅਤੇ ਕਲਾਤਮਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਵਿਦਿਆਰਥੀਆਂ ਵਲੋਂ ਸਿਰਫ਼ ਸਜਾਵਟ ਤੱਕ ਹੀ ਸੀਮਿਤ ਨਾ ਰਹਿੰਦਿਆਂ ਸਮਾਜ ਨੂੰ ਵਾਤਾਵਰਨ ਦੀ ਸੰਭਾਲ ਦਾ ਮਹੱਤਵਪੂਰਨ ਸੁਨੇਹਾ ਵੀ ਦਿੱਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਪਟਾਕਿਆਂ ਤੋਂ ਰਹਿਤ ਦੀਵਾਲੀ ਮਨਾਉਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੀ ਅਪੀਲ ਕੀਤੀ। ਵਿਦਿਆਰਥੀਆਂ ਨੇ ਕਿਹਾ ਕਿ ਦੀਵਾਲੀ ਦਾ ਅਸਲ ਮਕਸਦ ਖ਼ੁਸ਼ੀਆਂ, ਪਿਆਰ ਅਤੇ ਰੌਸ਼ਨੀ ਵੰਡਣਾ ਹੈ, ਨਾ ਕਿ ਧੂੰਏਂ ਅਤੇ ਸ਼ੋਰ ਨਾਲ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣਾ। ਵਿਦਿਆਰਥੀਆਂ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਸੰਤ ਕਬੀਰ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ, ਮੈਨੇਜਿੰਗ ਡਾਇਰੈਕਟਰ ਡਾ.ਸੁਖਦੇਵ ਸਿੰਘ, ਸਵਰਨ ਸਿੰਘ ਅਤੇ ਕਾਲਜ ਦੇ ਪ੍ਰਿੰਸੀਪਲ ਡਾ.ਵੀਰਪਾਲ ਵਲੋਂ ਭਰਪੂਰ ਸ਼ਲਾਘਾ ਕੀਤੀ । ਅੰਤ ਵਿਚ ਕਾਲਜ ਪ੍ਰਬੰਧਕਾਂ ਵਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਦੀਵਾਲੀ ’ਤੇ ਪਟਾਕਿਆਂ ਤੋਂ ਪਰਹੇਜ਼ ਕਰਦਿਆਂ ਗ੍ਰੀਨ ਅਤੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੰਕਲਪ ਲੈਣ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਦਿੱਤਾ ਜਾ ਸਕੇ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਪ੍ਰੋਫੈਸਰ ਹਰਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਤੀਰਥ ਸਿੰਘ, ਸੁਖਦੀਪ ਸਿੰਘ, ਜਸਵੰਤ ਸਿੰਘ, ਮਨਪ੍ਰੀਤ ਕੌਰ, ਸਿਮਰਨਜੀਤ ਕੌਰ, ਰਮਨਦੀਪ ਕੌਰ, ਜਸਪ੍ਰੀਤ ਕੌਰ, ਪਲਕਪ੍ਰੀਤ ਕੌਰ, ਰੋਮਨਪ੍ਰੀਤ ਕੌਰ, ਮਨਮੀਤ ਕੌਰ, ਸੁਮਨਜੀਤ ਕੌਰ, ਤਰਸਿੰਦਰ ਕੌਰ, ਵਰਿੰਦਰ ਕੌਰ, ਮਿਸ ਵਨੀਤਾ, ਮਿਸ ਸ਼ਰੂਤੀ, ਕੋਮਲਪ੍ਰੀਤ ਕੌਰ, ਅਰਪਨਜੀਤ ਕੌਰ ਅਤੇ ਅਮਨਪ੍ਰੀਤ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।