07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਆਜ਼ਾਦੀ ਦੇ 79 ਸਾਲ ਬਾਅਦ ਵੀ ਪੀਣ ਵਾਲੇ ਪਾਣੀ ਲਈ ਤਰਸ ਰਿਹਾ ਹੈ ਪਿੰਡ ਹਿੰਮਤਪੁਰਾ

ਬੱਲੂਆਣਾ, 7 ਨਵੰਬਰ (ਜਸਮੇਲ ਸਿੰਘ ਢਿੱਲੋਂ)-ਦੇਸ਼ ਨੂੰ ਆਜ਼ਾਦ ਹੋਇਆਂ 79 ਸਾਲ ਬੀਤ ਚੁੱਕੇ ਹਨ ਅਤੇ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵੱਡੇ-ਵੱਡੇ ਦਾਅਵੇ ਅਤੇ ਉਪਰਾਲੇ ਕੀਤੇ ਜਾਂਦੇ ਰਹੇ ਹਨ, ਪਰ ਹਲਕਾ ਬੱਲੂਆਣਾ ਦੇ ਪਿੰਡ ਹਿੰਮਤਪੁਰਾ ਦੇ ਵਸਨੀਕ ਅੱਜ ਵੀ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝਣ ਲਈ ਮਜਬੂਰ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਵਾਟਰ ਵਰਕਸ ਦੇ ਪ੍ਰਬੰਧਾਂ ਵਿਚ ਲਾਪਰਵਾਹੀ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਹਲਕਾ ਬੱਲੂਆਣਾ ਦੇ ਪਿੰਡ ਹਿੰਮਤਪੁਰਾ ਦੇ ਲੋਕ ਦੀਵਾਲੀ ਮੌਕੇ ਮੁੱਲ ਪਾਣੀ ਖ਼ਰੀਦ ਕੇ ਆਪਣਾ ਸਮਾਂ ਲੰਘਾਉਂਦੇ ਹੋਏ। ਤਸਵੀਰ-ਜਸਮੇਲ ਸਿੰਘ ਢਿੱਲੋਂ 08-11-2026
ਬੱਲੂਆਣਾ, 7 ਨਵੰਬਰ (ਜਸਮੇਲ ਸਿੰਘ ਢਿੱਲੋਂ)-ਦੇਸ਼ ਨੂੰ ਆਜ਼ਾਦ ਹੋਇਆਂ 79 ਸਾਲ ਬੀਤ ਚੁੱਕੇ ਹਨ ਅਤੇ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵੱਡੇ-ਵੱਡੇ ਦਾਅਵੇ ਅਤੇ ਉਪਰਾਲੇ ਕੀਤੇ ਜਾਂਦੇ ਰਹੇ ਹਨ, ਪਰ ਹਲਕਾ ਬੱਲੂਆਣਾ ਦੇ ਪਿੰਡ ਹਿੰਮਤਪੁਰਾ ਦੇ ਵਸਨੀਕ ਅੱਜ ਵੀ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝਣ ਲਈ ਮਜਬੂਰ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਵਾਟਰ ਵਰਕਸ ਦੇ ਪ੍ਰਬੰਧਾਂ ਵਿਚ ਲਾਪਰਵਾਹੀ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਵਾਸੀਆਂ ਅਨੁਸਾਰ ਨਹਿਰ ਵਿਚ ਦੋ ਹਫ਼ਤਿਆਂ ਦੀ ਬੰਦੀ ਤੋਂ ਬਾਅਦ ਕਰੀਬ ਦਸ ਦਿਨ ਪਹਿਲਾਂ ਪਾਣੀ ਆ ਚੁੱਕਾ ਹੈ, ਪਰ ਇਸ ਦੇ ਬਾਵਜੂਦ ਪਿੰਡ ਵਿਚ ਪਾਣੀ ਦੀ ਸਪਲਾਈ ਸੁਚਾਰੂ ਢੰਗ ਨਾਲ ਨਹੀਂ ਹੋ ਰਹੀ। ਪਿੰਡ ਦੀ ਫਿਰਨੀ ਅਤੇ ਇੱਕ ਅੰਦਰੂਨੀ ਗਲੀ ਸਮੇਤ ਕਈ ਥਾਵਾਂ ’ਤੇ ਪੀਣ ਵਾਲਾ ਪਾਣੀ ਨਹੀਂ ਪਹੁੰਚ ਰਿਹਾ। ਇਸ ਕਾਰਨ ਲੋਕਾਂ ਨੂੰ ਆਪਣੀਆਂ ਰੋਜ਼ਾਨਾ ਲੋੜਾਂ ਪੂਰੀਆਂ ਕਰਨ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਵਾਟਰ ਵਰਕਸ ਵਿਚ ਤਾਇਨਾਤ ਕਰਮਚਾਰੀ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਜਦੋਂ ਇਸ ਸਬੰਧੀ ਕਰਮਚਾਰੀ ਤੋਂ ਵਾਰ-ਵਾਰ ਪੁੱਛਿਆ ਗਿਆ ਕਿ ਕੁੱਝ ਗਲੀਆਂ ਵਿਚ ਪਾਣੀ ਕਿਉਂ ਨਹੀਂ ਆ ਰਿਹਾ ਤਾਂ ਕੋਈ ਤਸੱਲੀਬਖ਼ਸ਼ ਜਵਾਬ ਦੇਣ ਦੀ ਬਜਾਏ ਇਹ ਕਿਹਾ ਗਿਆ ਕਿ ਮੋਟਰ ਇਕ ਘੰਟਾ ਚੱਲਦੀ ਹੈ ਅਤੇ ਫਿਰ ਆਪਣੇ ਆਪ ਬੰਦ ਹੋ ਜਾਂਦੀ ਹੈ। ਪਿੰਡ ਵਾਸੀਆਂ ਦਾ ਸਵਾਲ ਹੈ ਕਿ ਜੇਕਰ ਮੋਟਰ ਵਿਚ ਕੋਈ ਤਕਨੀਕੀ ਖ਼ਰਾਬੀ ਹੈ ਤਾਂ ਉਸ ਨੂੰ ਠੀਕ ਕਰਵਾਉਣ ਦੀ ਜ਼ਿੰਮੇਵਾਰੀ ਕਿਸ ਦੀ ਹੈ? ਲੋਕਾਂ ਨੇ ਇਹ ਵੀ ਦੋਸ਼ ਲਗਾਇਆ ਕਿ ਪਹਿਲਾਂ ਵਾਟਰ ਵਰਕਸ ਵਿਚ ਤਾਇਨਾਤ ਰਹੇ ਇੱਕ ਕਰਮਚਾਰੀ ਦੇ ਕੰਮਕਾਜ ਨੂੰ ਲੈ ਕੇ ਵੀ ਗੰਭੀਰ ਸ਼ਿਕਾਇਤਾਂ ਰਹੀਆਂ ਹਨ। ਹੁਣ ਵੀ ਪਾਣੀ ਦੀ ਸਪਲਾਈ ਨੂੰ ਲੈ ਕੇ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲ ਰਹੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪੀਣ ਵਾਲਾ ਪਾਣੀ ਹਰ ਘਰ ਦੀ ਬੁਨਿਆਦੀ ਲੋੜ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਪਿੰਡ ਵਾਸੀਆਂ ਨੇ ਹਲਕਾ ਵਿਧਾਇਕ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਵਲੋਂ ਪੀਣ ਵਾਲੇ ਪਾਣੀ ਦੀ ਸਹੂਲਤ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਬਾਵਜੂਦ ਕੁੱਝ ਕਰਮਚਾਰੀਆਂ ਦੀ ਕਥਿਤ ਲਾਪਰਵਾਹੀ ਕਾਰਨ ਲੋਕਾਂ ਨੂੰ ਖ਼ੱਜਲ਼-ਖ਼ੁਆਰ ਹੋਣਾ ਪੈ ਰਿਹਾ ਹੈ। ਇਸ ਲਈ ਵਾਟਰ ਵਰਕਸ ਦੇ ਕੰਮਕਾਜ ਦੀ ਜਾਂਚ ਕਰਵਾਈ ਜਾਵੇ, ਜ਼ਿੰਮੇਵਾਰ ਕਰਮਚਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਪਿੰਡ ਦੀ ਹਰ ਗਲੀ ਤੇ ਹਰ ਘਰ ਤੱਕ ਪੀਣ ਵਾਲੇ ਪਾਣੀ ਦੀ ਨਿਯਮਤ ਸਪਲਾਈ ਯਕੀਨੀ ਬਣਾਈ ਜਾਵੇ। ਲੋਕਾਂ ਨੇ ਮੰਗ ਕੀਤੀ ਹੈ ਕਿ ਪਾਣੀ ਦੀ ਸਪਲਾਈ ਸਬੰਧੀ ਸਮੱਸਿਆ ਦਾ ਤੁਰੰਤ ਹੱਲ ਕਰਕੇ ਉਨ੍ਹਾਂ ਨੂੰ ਇਸ ਬੁਨਿਆਦੀ ਸਹੂਲਤ ਲਈ ਹੋ ਰਹੀ ਪ੍ਰੇਸ਼ਾਨੀ ਤੋਂ ਨਿਜਾਤ ਦਿਵਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮਾਨਵ ਮੰਦਰ ਮਾਡਲ ਸਕੂਲ ਵਿਖੇ ਦੀਵਾਲੀ ਨੂੰ ਸਮਰਪਿਤ ਸਭਿਆਚਾਰਕ ਸਮਾਗਮ ਕਰਵਾਇਆ ਅਗਲੀ ਖ਼ਬਰ ਸਰਕਾਰੀ ਸਕੂਲ ਕੇਰਾ ਖੇੜਾ ਵਿਖੇ ‘ਬੈਗ ਲੇੱਸ ਡੇ’ ਮੌਕੇ ਕਰਵਾਈ ਗਈ ਜਮਾਤਾਂ ਦੀ ਸਜਾਵਟ
Ad Position 24