07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਮਾਨਵ ਮੰਦਰ ਮਾਡਲ ਸਕੂਲ ਵਿਖੇ ਦੀਵਾਲੀ ਨੂੰ ਸਮਰਪਿਤ ਸਭਿਆਚਾਰਕ ਸਮਾਗਮ ਕਰਵਾਇਆ

ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)–ਸਥਾਨਕ ਰਾਧਾ ਸੁਆਮੀ ਕਾਲੋਨੀ ਸਥਿਤ ਮਾਨਵ ਮੰਦਰ ਮਾਡਲ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਸ਼ਾਨਦਾਰ ਸਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ।

Ad Position 21
No active advertisement
ਅਜੀਤ ਡੈਸਕ 08-11-2026
ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)–ਸਥਾਨਕ ਰਾਧਾ ਸੁਆਮੀ ਕਾਲੋਨੀ ਸਥਿਤ ਮਾਨਵ ਮੰਦਰ ਮਾਡਲ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਸ਼ਾਨਦਾਰ ਸਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਸਮਾਗਮ ਦੌਰਾਨ ਬੱਚਿਆਂ ਨੇ ਸਵਾਗਤੀ ਗੀਤ ਦੇ ਨਾਲ-ਨਾਲ ਪੰਜਾਬੀ, ਹਿੰਦੀ, ਹਰਿਆਣਵੀ ਅਤੇ ਰਾਜਸਥਾਨੀ ਲੋਕ-ਗੀਤਾਂ ਉੱਤੇ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ। ਇਸ ਤੋਂ ਇਲਾਵਾ ਬੱਚਿਆਂ ਵਲੋਂ ਕਵਿਤਾਵਾਂ, ਸ਼ਾਇਰੀ, ਫੈਂਸੀ ਡਰੈੱਸ ਅਤੇ ਹੋਰ ਮਨੋਰੰਜਕ ਸਭਿਆਚਾਰਕ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਗਿਆ। ਬੱਚਿਆਂ ਦੀਆਂ ਦਿਲਕਸ਼ ਪੇਸ਼ਕਾਰੀਆਂ ਨੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਹਰ ਪੇਸ਼ਕਾਰੀ ਨੂੰ ਤਾੜੀਆਂ ਦੀ ਗੂੰਜ ਨਾਲ ਭਰਪੂਰ ਹੁੰਗਾਰਾ ਮਿਲਿਆ। ਇਸ ਮੌਕੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਮੈਡਮ ਪੂਜਾ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਸਭਿਆਚਾਰਕ ਸਮਾਗਮ ਬੱਚਿਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ, ਉਨ੍ਹਾਂ ਦਾ ਆਤਮ-ਵਿਸ਼ਵਾਸ ਵਧਾਉਣ ਅਤੇ ਆਪਣੀ ਸਭਿਆਚਾਰਕ ਵਿਰਾਸਤ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਸਮਾਗਮ ਵਿਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਕੂਲ ਵੱਲੋਂ ਭਵਿੱਖ ਵਿਚ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਰਹਿਣਗੀਆਂ।
Ad Position 22
No active advertisement
ਪਿਛਲੀ ਖ਼ਬਰ ਕੌਂਫ਼ੀ ਇੰਟਰਨੈਸ਼ਨਲ ਸਕੂਲ ’ਚ ਦੀਵਾਲੀ ਉਤਸਵ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਆਜ਼ਾਦੀ ਦੇ 79 ਸਾਲ ਬਾਅਦ ਵੀ ਪੀਣ ਵਾਲੇ ਪਾਣੀ ਲਈ ਤਰਸ ਰਿਹਾ ਹੈ ਪਿੰਡ ਹਿੰਮਤਪੁਰਾ
Ad Position 24