ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ ਦਾ ਸ਼ਹਿਰ ਦੇ ਗਲੀ ਮੁਹੱਲਿਆਂ ਵਿਚ ਥਾਂ-ਥਾਂ ਫੁੱਲਾਂ ਦੀ ਵਰਖਾ ਨਾਲ ਹੋਇਆ ਸਵਾਗਤ
ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ ਦੌਰਾਨ ਸ਼ਹਿਰ ਦੀਆਂ ਸੜਕਾਂ ’ਤੇ ਬਾਬੇ ਨਾਨਕ ਦੇ ਨਾਮ ਦੀਆਂ ਗੂੰਜਾਂ ਪੈਣ ਲੱਗੀਆਂ। ਅੰਮ੍ਰਿਤ ਵੇਲੇ 5 ਬਾਣੀਆਂ ਦੇ ਨਿੱਤ ਨੇਮਾਂ ਤੋਂ ਬਾਅਦ ਇਹ ਪ੍ਰਭਾਤ ਫੇਰੀ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅੰਦਰ ਵਾਹਿਗੁਰੂ ਦਾ ਨਾਮ ਜਪਦੀਆਂ ਸੰਗਤਾਂ ਦੇ ਗ੍ਰਹਿ ਵਿਖੇ ਪੁੱਜਦੀਆਂ ਹਨ।
ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ ਦੌਰਾਨ ਸ਼ਹਿਰ ਦੀਆਂ ਸੜਕਾਂ ’ਤੇ ਬਾਬੇ ਨਾਨਕ ਦੇ ਨਾਮ ਦੀਆਂ ਗੂੰਜਾਂ ਪੈਣ ਲੱਗੀਆਂ। ਅੰਮ੍ਰਿਤ ਵੇਲੇ 5 ਬਾਣੀਆਂ ਦੇ ਨਿੱਤ ਨੇਮਾਂ ਤੋਂ ਬਾਅਦ ਇਹ ਪ੍ਰਭਾਤ ਫੇਰੀ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅੰਦਰ ਵਾਹਿਗੁਰੂ ਦਾ ਨਾਮ ਜਪਦੀਆਂ ਸੰਗਤਾਂ ਦੇ ਗ੍ਰਹਿ ਵਿਖੇ ਪੁੱਜਦੀਆਂ ਹਨ। ਜਿੱਥੇ ਭਾਈ ਜਸਪ੍ਰੀਤ ਸਿੰਘ, ਬੀਬੀ ਤ੍ਰਿਪਤ ਕੌਰ ਦੇ ਜਥਿਆਂ ਵਲੋਂ ਗੁਰਬਾਣੀ ਦੀ ਅੰਮ੍ਰਿਤ ਵਰਖਾ ਕੀਤੀ ਜਾਂਦੀ ਹੈ। ਮਹਾਵੀਰ ਕਾਲੋਨੀ ਅੰਦਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਿਧਾਰਥ ਖੁਰਾਨਾ, ਗਿਰਧਾਰੀ ਲਾਲ ਖੁਰਾਨਾ ਦੇ ਗ੍ਰਹਿ ਵਿਖੇ ਪੁੱਜੀ। ਜਿੱਥੇ ਕਾਲੋਨੀ ਵਾਸੀਆਂ ਨੇ ਫੁੱਲਾਂ ਦੀ ਵਰਖਾ ਨਾਲ ਸੰਗਤ ਦਾ ਭਰਵਾਂ ਸਵਾਗਤ ਕੀਤਾ। ਉਪਰੰਤ ਇਹ ਪ੍ਰਭਾਤ ਫੇਰੀ ਚੌਂਕ ਗਾਂਧੀ ਨਗਰ ਵਿਖੇ ਸ਼ੁਭਮ ਵਰਮਾ ਦੇ ਗ੍ਰਹਿ ਵਿਖੇ ਪੁੱਜੀ। ਜਿੱਥੇ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਨਾਲ ਪ੍ਰਭਾਤ ਫੇਰੀ ਦਾ ਭਰਵਾਂ ਸਵਾਗਤ ਕੀਤਾ ਗਿਆ। ਇਨ੍ਹਾਂ ਪ੍ਰਭਾਤ ਫੇਰੀਆਂ ਅੰਦਰ ਪ੍ਰਭਜੀਤ ਸਿੰਘ ਕਾਠਪਾਲ, ਅਮਰਜੀਤ ਸਿੰਘ ਸੰਧੂ, ਦਵਿੰਦਰ ਸਿੰਘ ਅਹੂਜਾ, ਜੋਗਿੰਦਰ ਸਿੰਘ ਨਾਮਧਾਰੀ, ਸੁਖਵਿੰਦਰ ਸਿੰਘ ਰਾਜੂ, ਸੁਖਵਿੰਦਰ ਸਿੰਘ ਤਨੇਜਾ, ਜਰਨੈਲ ਸਿੰਘ ਤਨੇਜਾ, ਨਰੈਣ ਸਿੰਘ ਬੈਂਕ ਵਾਲੇ, ਪਰਮਜੀਤ ਸਿੰਘ ਪਟਵਾਰ, ਜਤਿੰਦਰ ਸਿੰਘ ਨਾਗਪਾਲ, ਪਰਮਜੀਤ ਸਿੰਘ ਬੈਂਕ ਵਾਲੇ, ਗੁਰਵਿੰਦਰ ਸਿੰਘ ਸ਼ੇਰਾ, ਗੁਰਮੀਤ ਸਿੰਘ ਦੂਆ, ਜਗਦੇਵ ਸਿੰਘ, ਗੋਪ ਰਾਮ, ਜਗਦੇਵ ਸਿੰਘ, ਮਹਿੰਗਾ ਸਿੰਘ, ਹਰੀਸ਼ ਚੰਦਰ ਪੁਪਨੇਜਾ, ਪ੍ਰੀਤਮ ਸਿੰਘ, ਹਰਮੰਦਰ ਸਿੰਘ ਬੱਸਾਂ ਵਾਲੇ, ਗੁਰਪ੍ਰੀਤ ਸਿੰਘ ਜੱਗਾ, ਰਕੇਸ਼ ਕੁਮਾਰ ਖੇੜਾ ਆਦਿ ਹਾਜ਼ਰ ਸਨ।