07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਹਰੀਕੇ ਦਰਿਆ ਵਿਖੇ ਸ਼ੁਕਰਾਨਾ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ -ਅਜੇਪਾਲ ਸਿੰਘ

ਜ਼ੀਰਾ,7 ਨਵੰਬਰ (ਰਜਨੀਸ਼ ਕਥੂਰੀਆ)-ਮਿਸਲ ਸਤਲੁਜ ਦੇ ਜ਼ੀਰਾ ਦਫ਼ਤਰ ਵਿਖੇ ਜਥੇਬੰਦੀ ਦੇ ਪ੍ਰਧਾਨ ਅਜੇਪਾਲ ਸਿੰਘ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਸਾਲ 2023 ਦੌਰਾਨ ਕੀਤੇ ਗਏ ਕਾਰਜਾਂ ਅਤੇ ਉਸ ਸਮੇਂ ਵੱਖ-ਵੱਖ ਰੂਪਾਂ ਵਿਚ ਸੇਵਾ ਨਿਭਾਉਣ ਵਾਲੀਆਂ ਸੰਗਤਾਂ, ਸੇਵਾਦਾਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਨ ਲਈ ਹਰੀਕੇ ਹੈੱਡ ਨੇੜੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਜਾ ਰਹੇ ਸ਼ੁਕਰਾਨਾ ਸਮਾਗਮ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ’ਤੇ ਪ੍ਰਧਾਨ ਅਜੇਪਾਲ ਸਿੰਘ ਨੇ ਸਮਾਗਮ ਦੇ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਪ੍ਰਬੰਧਕਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।

Ad Position 21
No active advertisement
ਅਜੀਤ ਡੈਸਕ 08-11-2026
ਜ਼ੀਰਾ,7 ਨਵੰਬਰ (ਰਜਨੀਸ਼ ਕਥੂਰੀਆ)-ਮਿਸਲ ਸਤਲੁਜ ਦੇ ਜ਼ੀਰਾ ਦਫ਼ਤਰ ਵਿਖੇ ਜਥੇਬੰਦੀ ਦੇ ਪ੍ਰਧਾਨ ਅਜੇਪਾਲ ਸਿੰਘ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਸਾਲ 2023 ਦੌਰਾਨ ਕੀਤੇ ਗਏ ਕਾਰਜਾਂ ਅਤੇ ਉਸ ਸਮੇਂ ਵੱਖ-ਵੱਖ ਰੂਪਾਂ ਵਿਚ ਸੇਵਾ ਨਿਭਾਉਣ ਵਾਲੀਆਂ ਸੰਗਤਾਂ, ਸੇਵਾਦਾਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਨ ਲਈ ਹਰੀਕੇ ਹੈੱਡ ਨੇੜੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਜਾ ਰਹੇ ਸ਼ੁਕਰਾਨਾ ਸਮਾਗਮ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ’ਤੇ ਪ੍ਰਧਾਨ ਅਜੇਪਾਲ ਸਿੰਘ ਨੇ ਸਮਾਗਮ ਦੇ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਪ੍ਰਬੰਧਕਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸਿਰਫ਼ ਇਕ ਰਸਮੀ ਇਕੱਠ ਨਹੀਂ, ਸਗੋਂ ਉਨ੍ਹਾਂ ਸਾਰੇ ਸੇਵਾਦਾਰਾਂ ਅਤੇ ਸਹਿਯੋਗੀਆਂ ਪ੍ਰਤੀ ਧੰਨਵਾਦ ਪ੍ਰਗਟ ਕਰਨ ਦਾ ਮੌਕਾ ਹੈ, ਜਿਨ੍ਹਾਂ ਨੇ ਔਖੇ ਸਮੇਂ ਵਿਚ ਆਪਣਾ ਕੀਮਤੀ ਸਮਾਂ, ਮਿਹਨਤ ਅਤੇ ਸੇਵਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਕਿਸੇ ਵੀ ਵੱਡੇ ਕਾਰਜ ਦੀ ਸਫਲਤਾ ਪਿੱਛੇ ਸੰਗਤਾਂ ਦਾ ਸਹਿਯੋਗ, ਸੇਵਾਦਾਰਾਂ ਦੀ ਮਿਹਨਤ ਅਤੇ ਲੋਕਾਂ ਦਾ ਵਿਸ਼ਵਾਸ ਹੁੰਦਾ ਹੈ। ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਹਰ ਉਸ ਵਿਅਕਤੀ ਦੀ ਸੇਵਾ ਨੂੰ ਯਾਦ ਕਰੀਏ ਅਤੇ ਉਸ ਦਾ ਦਿਲੋਂ ਧੰਨਵਾਦ ਕਰੀਏ, ਜਿਸ ਨੇ ਉਸ ਸਮੇਂ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾਇਆ। ਉਨ੍ਹਾਂ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੇ ਪ੍ਰਬੰਧ ਸੁਚੱਜੇ, ਪਾਰਦਰਸ਼ੀ ਅਤੇ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖ ਕੇ ਕੀਤੇ ਜਾਣ। ਇਸ ਦੇ ਨਾਲ ਹੀ ਸਫ਼ਾਈ, ਪੀਣ ਵਾਲੇ ਪਾਣੀ, ਆਵਾਜਾਈ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਅੰਤ ਵਿਚ ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਹਰ ਉਸ ਸਾਥੀ ਦੀ ਮਿਹਨਤ ਅਤੇ ਸੇਵਾ ਦੀ ਕਦਰ ਕਰਦੀ ਹੈ, ਜਿਸ ਨੇ ਇਸ ਸਫ਼ਰ ਵਿਚ ਆਪਣਾ ਯੋਗਦਾਨ ਪਾਇਆ ਹੈ। ਇਹ ਸ਼ੁਕਰਾਨਾ ਸਮਾਗਮ ਆਪਸੀ ਪਿਆਰ, ਸਾਂਝ, ਸਤਿਕਾਰ ਅਤੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੁਨੇਹਾ ਦੇਵੇਗਾ।
Ad Position 22
No active advertisement
ਪਿਛਲੀ ਖ਼ਬਰ ਬੀ.ਐੱਸ.ਐਫ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਸਾਮਾਨ ਵੰਡਿਆ ਖੇਡਾਂ, ਸਟੇਸ਼ਨਰੀ ਅਤੇ ਆਰਗੈਨਿਕ ਖਾਦ ਦੇ ਰੂਪ ’ਚ ਦਿੱਤਾ ਸਾ... ਅਗਲੀ ਖ਼ਬਰ ਕੈਂਸਰ ਦੀ ਜਲਦ ਪਛਾਣ ਨਾਲ ਇਲਾਜ ਸੰਭਵ-ਡਾ. ਕਵਿਤਾ ਸਿੰਘ ਨੈਸ਼ਨਲ ਕੈਂਸਰ ਅਵੇਅਰਨੈੱਸ ਡੇਅ ’ਤੇ ਕੈਂਸਰ ਹਸਪਤਾਲ ਫ਼ਾਜ਼ਿਲਕਾ ਵ...
Ad Position 24