08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

21 ਅਕਤੂਬਰ ਤੋਂ 7 ਨਵੰਬਰ ਤੱਕ ਪਰਾਲੀ ਸਾੜਨ ਦੇ 87 ਮਾਮਲੇ ਸੈਟੇਲਾਈਟ ਰਾਹੀਂ ਆਏ ਸਾਹਮਣੇ, 35 ਕਿਸਾਨਾਂ ਨੂੰ ਕਰੀਬ ਡੇਢ ਲੱਖ ਰੁਪਏ ਦੇ ਜੁਰਮਾਨੇ 45 ਹੋਰ ਥਾਵਾਂ ਦੀ ਪੜਤਾਲ ਜਾਰੀ

ਗੁਰੂਹਰਸਹਾਏ, 9 ਨਵੰਬਰ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਬਾਵਜੂਦ ਕਈ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ।

Ad Position 21
No active advertisement
ਅਜੀਤ ਡੈਸਕ 10-11-2026

ਗੁਰੂਹਰਸਹਾਏ, 9 ਨਵੰਬਰ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਬਾਵਜੂਦ ਕਈ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸਰਕਾਰ ਤੇ ਪ੍ਰਸ਼ਾਸਨ ਵਲੋਂ ਅਜਿਹੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਲਈ ਸੈਟੇਲਾਈਟ ਤਕਨੀਕ ਦੀ ਮਦਦ ਲਈ ਜਾ ਰਹੀ ਹੈ, ਜਿਸ ਰਾਹੀਂ ਪਰਾਲੀ ਸਾੜਨ ਵਾਲੇ ਖੇਤਾਂ ਅਤੇ ਥਾਵਾਂ ਦੀ ਪਛਾਣ ਕਰਕੇ ਸਬੰਧਤ ਕਿਸਾਨਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 21 ਅਕਤੂਬਰ ਤੋਂ ਲੈ ਕੇ 7 ਨਵੰਬਰ ਤੱਕ ਦੇ ਸਮੇਂ ਦੌਰਾਨ ਗੁਰੂਹਰਸਹਾਏ ਵਿਧਾਨ ਸਭਾ ਹਲਕੇ ਵਿਚ ਸੈਟੇਲਾਈਟ ਰਾਹੀਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਕੁੱਲ 87 ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਮਾਮਲਿਆਂ ਵਿਚੋਂ ਹੁਣ ਤੱਕ ਕਰੀਬ 35 ਦੇ ਕਰੀਬ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਨੂੰ ਲਗਭਗ ਡੇਢ ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਇਸ ਤੋਂ ਇਲਾਵਾ 45 ਹੋਰ ਥਾਵਾਂ ਸਬੰਧੀ ਪੜਤਾਲ ਜਾਰੀ ਹੈ। ਇਨ੍ਹਾਂ ਥਾਵਾਂ ’ਤੇ ਪਰਾਲੀ ਨੂੰ ਅੱਗ ਲਗਾਉਣ ਦੀ ਪੁਸ਼ਟੀ ਕਰਨ ਅਤੇ ਸਬੰਧਤ ਕਿਸਾਨਾਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਪੜਤਾਲ ਮੁਕੰਮਲ ਹੋਣ ਉਪਰੰਤ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ 7 ਹੋਰ ਮਾਮਲੇ ਵੀ ਬਕਾਇਆ ਹਨ, ਜਿਨ੍ਹਾਂ ਦੀ ਜਾਂਚ ਅਤੇ ਸਬੰਧਤ ਕਿਸਾਨਾਂ ਦੀ ਪਛਾਣ ਕਰਨ ਤੋਂ ਬਾਅਦ ਉਨ੍ਹਾਂ ਵਿਰੁੱਧ ਵੀ ਬਣਦੀ ਕਾਰਵਾਈ ਕਰਦਿਆਂ ਜੁਰਮਾਨੇ ਕੀਤੇ ਜਾਣਗੇ। ਇਹ ਸਮੁੱਚੀ ਕਾਰਵਾਈ ਐਸ.ਡੀ.ਐਮ. ਗੁਰੂਹਰਸਹਾਏ ਹਰਦੀਪ ਸਿੰਘ ਦੀ ਅਗਵਾਈ ਹੇਠ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵਲੋਂ ਸੈਟੇਲਾਈਟ ਰਾਹੀਂ ਮਿਲਣ ਵਾਲੀਆਂ ਸੂਚਨਾਵਾਂ ਦੇ ਆਧਾਰ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ, ਤਾਂ ਜੋ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਵਿਚ ਪ੍ਰਦੂਸ਼ਣ ਦਾ ਪੱਧਰ ਵਧਦਾ ਹੈ, ਜਿਸ ਕਾਰਨ ਲੋਕਾਂ ਨੂੰ ਸਾਹ ਅਤੇ ਹੋਰ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਵਿਭਾਗ ਵਲੋਂ ਸੁਝਾਏ ਗਏ ਆਧੁਨਿਕ ਖੇਤੀ ਸੰਦਾਂ ਅਤੇ ਤਕਨੀਕਾਂ ਦੀ ਵਰਤੋਂ ਕਰਨ, ਤਾਂ ਜੋ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖਿਆ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਪਿਓ-ਪੁੱਤਰ ਵਲੋਂ ਪਿੰਡ ਦੇ ਹੀ ਘਰ ’ਤੇ ਗੋਲੀਬਾਰੀ ਅਗਲੀ ਖ਼ਬਰ ਜਨਤਾ ਸ਼ਾਸਨ ਪਾਰਟੀ ਨੇ ਬਲਵਾਨ ਸਿੰਘ ਸੀਂਗੋ ਨੂੰ ਉਮੀਦਵਾਰ ਐਲਾਨਿਆ
Ad Position 24