08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਫ਼ਿਰੋਜ਼ਪੁਰ ਦੇ ਵਿਕਾਸ ਕਾਰਜਾਂ, ਲੋਕਾਂ ਦੀਆਂ ਸਮੱਸਿਆਵਾਂ ਤੇ ਭਵਿੱਖ ਦੀਆਂ ਸਿਆਸੀ ਰਣਨੀਤੀਆਂ ਬਾਰੇ ਹੋਈ ਵਿਚਾਰ

ਫ਼ਿਰੋਜ਼ਪੁਰ, 9 ਨਵੰਬਰ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਫ਼ਿਰੋਜ਼ਪੁਰ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਹੋਈ ਮੁਲਾਕਾਤ ਨੇ ਸ਼ਹਿਰੀ ਹਲਕੇ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਇਸ ਮੁਲਾਕਾਤ ਨੂੰ ਸਿਰਫ਼ ਇਕ ਆਮ ਸਿਆਸੀ ਮਿਲਣੀ ਵਜੋਂ ਨਹੀਂ ਦੇਖਿਆ ਜਾ ਰਿਹਾ, ਸਗੋਂ ਇਸ ਦੇ ਕਈ ਸਿਆਸੀ ਅਤੇ ਵਿਕਾਸ ਪੱਖਾਂ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੇ ਕਿਆਸ ਲਗਾਏ ਜਾ ਰਹੇ ਹਨ।

Ad Position 21
No active advertisement
‘ ਆਪ’ ਸੁਪਰੀਮੋ ਕੇਜਰੀਵਾਲ ਨਾਲ ਸ਼ਹਿਰੀ ਵਿਧਾਇਕ ਭੁੱਲਰ ਦੀ ਮੁਲਾਕਾਤ ਵਾਲੀ ਵਾਇਰਲ ਹੋਈ । ਅਜੀਤ ਤਸਵੀਰ 10-11-2026

ਫ਼ਿਰੋਜ਼ਪੁਰ, 9 ਨਵੰਬਰ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਫ਼ਿਰੋਜ਼ਪੁਰ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਹੋਈ ਮੁਲਾਕਾਤ ਨੇ ਸ਼ਹਿਰੀ ਹਲਕੇ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਇਸ ਮੁਲਾਕਾਤ ਨੂੰ ਸਿਰਫ਼ ਇਕ ਆਮ ਸਿਆਸੀ ਮਿਲਣੀ ਵਜੋਂ ਨਹੀਂ ਦੇਖਿਆ ਜਾ ਰਿਹਾ, ਸਗੋਂ ਇਸ ਦੇ ਕਈ ਸਿਆਸੀ ਅਤੇ ਵਿਕਾਸ ਪੱਖਾਂ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੇ ਕਿਆਸ ਲਗਾਏ ਜਾ ਰਹੇ ਹਨ। ਖ਼ਾਸ ਕਰਕੇ ਫ਼ਿਰੋਜ਼ਪੁਰ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ, ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਅਤੇ ਆਉਣ ਵਾਲੇ ਸਮੇਂ ਦੀਆਂ ਸਿਆਸੀ ਸਰਗਰਮੀਆਂ ਨੂੰ ਇਸ ਮੁਲਾਕਾਤ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਮੁਲਾਕਾਤ ਦੌਰਾਨ ਫ਼ਿਰੋਜ਼ਪੁਰ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਵਿਚਾਰਿਆ ਗਿਆ ਹੋ ਸਕਦਾ ਹੈ। ਇਨ੍ਹਾਂ ਵਿਚ ਸ਼ਹਿਰ ਅਤੇ ਪੇਂਡੂ ਖੇਤਰਾਂ ਦੀਆਂ ਸੜਕਾਂ ਦੀ ਹਾਲਤ, ਸੀਵਰੇਜ ਪ੍ਰਬੰਧ, ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ, ਸਿਹਤ ਸਹੂਲਤਾਂ, ਸਿੱਖਿਆ, ਬਿਜਲੀ ਪ੍ਰਬੰਧ ਅਤੇ ਹੋਰ ਬੁਨਿਆਦੀ ਸਹੂਲਤਾਂ ਸ਼ਾਮਲ ਹੋ ਸਕਦੀਆਂ ਹਨ। ਫ਼ਿਰੋਜ਼ਪੁਰ ਸਰਹੱਦੀ ਜ਼ਿਲ੍ਹਾ ਹੋਣ ਕਰਕੇ ਇੱਥੋਂ ਦੇ ਵਿਕਾਸ ਅਤੇ ਲੋਕਾਂ ਦੀਆਂ ਲੋੜਾਂ ਦਾ ਮੁੱਦਾ ਹਮੇਸ਼ਾ ਹੀ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਸ ਲਈ ਵਿਧਾਇਕ ਭੁੱਲਰ ਵਲੋਂ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਨਾਲ ਮੁਲਾਕਾਤ ਨੂੰ ਹਲਕੇ ਦੇ ਵਿਕਾਸ ਪੱਖੋਂ ਵੀ ਅਹਿਮ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਹਲਕੇ ਵਿਚ ਵੱਖ-ਵੱਖ ਵਿਕਾਸ ਕਾਰਜਾਂ ਨੂੰ ਲੈ ਕੇ ਸਰਗਰਮੀਆਂ ਕੀਤੀਆਂ ਜਾਂਦੀਆਂ ਰਹੀਆਂ ਹਨ। ਸੜਕਾਂ ਦੇ ਨਿਰਮਾਣ, ਬਿਜਲੀ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ, ਪਾਣੀ ਅਤੇ ਸੀਵਰੇਜ ਦੀਆਂ ਸਮੱਸਿਆਵਾਂ ਦੇ ਹੱਲ, ਖੇਡ ਸਹੂਲਤਾਂ, ਧਾਰਮਿਕ ਅਤੇ ਸਮਾਜਿਕ ਸਥਾਨਾਂ ਦੇ ਵਿਕਾਸ ਸਮੇਤ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜੇ ਮੁੱਦੇ ਸਮੇਂ-ਸਮੇਂ ’ਤੇ ਚਰਚਾ ਵਿਚ ਰਹੇ ਹਨ। ਅਜਿਹੇ ਵਿਚ ਪਾਰਟੀ ਦੇ ਕੌਮੀ ਕਨਵੀਨਰ ਨਾਲ ਹੋਈ ਮੁਲਾਕਾਤ ਤੋਂ ਬਾਅਦ ਹਲਕੇ ਦੇ ਲੋਕਾਂ ਨੂੰ ਵੀ ਇਹ ਉਮੀਦ ਹੈ ਕਿ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲ ਸਕਦੀ ਹੈ। ਸੰਭਾਵੀ ਉਮੀਦਵਾਰਾਂ ਵਿਚ ਵਧੀ ਸਿਆਸੀ ਹਲਚਲ -ਆਪ ਸੁਪਰੀਮੋ ਕੇਜਰੀਵਾਲ ਨਾਲ ਇਸ ਮੁਲਾਕਾਤ ਦਾ ਇਕ ਹੋਰ ਦਿਲਚਸਪ ਪੱਖ ਆਮ ਆਦਮੀ ਪਾਰਟੀ ਦੇ ਅੰਦਰ ਚੱਲ ਰਹੀ ਸਿਆਸੀ ਸਰਗਰਮੀ ਨਾਲ ਜੁੜਿਆ ਹੋਇਆ ਹੈ। ਫ਼ਿਰੋਜ਼ਪੁਰ ਵਿਚ ਪਾਰਟੀ ਦੀ ਟਿਕਟ ਲਈ ਦਾਅਵੇਦਾਰੀ ਕਰਨ ਵਾਲੇ ਕਈ ਆਗੂ ਆਪਣੀ ਮੌਜੂਦਗੀ ਦਰਜ ਕਰਵਾਉਣ ਲਈ ਵੱਖ-ਵੱਖ ਢੰਗਾਂ ਨਾਲ ਸਰਗਰਮ ਦਿਖਾਈ ਦੇ ਰਹੇ ਹਨ। ਦੇਖਣ ਵਿਚ ਆਇਆ ਹੈ ਕਿ ਕੋਈ ਪਾਰਟੀ ਦੇ ਪ੍ਰੋਗਰਾਮਾਂ ਵਿਚ ਆਪਣੀ ਹਾਜ਼ਰੀ ਨਾ ਲਗਵਾਕੇ, ਬਲਕਿ ਸੋਸ਼ਲ ਮੀਡੀਆ, ਪੋਸਟਰਾਂ ’ਤੇ ਬੈਨਰਾਂ ਰਾਹੀਂ ਆਪਣੀ ਸਿਆਸੀ ਪਛਾਣ ਮਜ਼ਬੂਤ ਕਰਨ ਵਿਚ ਲੱਗੇ ਹੋਏ ਹਨ। ਅਜਿਹੇ ਮਾਹੌਲ ਵਿਚ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨੂੰ ਲੈ ਕੇ ਸੰਭਾਵੀ ਉਮੀਦਵਾਰਾਂ ਵਿਚ ਚਿੰਤਾ ਅਤੇ ਉਤਸੁਕਤਾ ਵਧਣਾ ਸੁਭਾਵਿਕ ਮੰਨਿਆ ਜਾ ਰਿਹਾ ਹੈ। ਸਿਆਸੀ ਹਲਕਿਆਂ ਵਿਚ ਇਹ ਸਵਾਲ ਵੀ ਉੱਠ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਲੀਡਰਸ਼ਿਪ ਫ਼ਿਰੋਜ਼ਪੁਰ ਵਿਚ ਮੌਜੂਦਾ ਸਿਆਸੀ ਸਮੀਕਰਨਾਂ ਨੂੰ ਕਿਵੇਂ ਦੇਖਦੀ ਹੈ ਅਤੇ ਟਿਕਟ ਦੀ ਦਾਅਵੇਦਾਰੀ ਕਰਨ ਵਾਲੇ ਆਗੂਆਂ ਦੀ ਕਾਰਗੁਜ਼ਾਰੀ, ਲੋਕਾਂ ਵਿਚ ਪਕੜ ਅਤੇ ਪਾਰਟੀ ਪ੍ਰਤੀ ਸਮਰਪਣ ਨੂੰ ਕਿੰਨੀ ਅਹਿਮੀਅਤ ਦਿੱਤੀ ਜਾਵੇਗੀ।
ਸਿਰਫ਼ ਪੋਸਟਰਾਂ ਨਾਲ ਨਹੀਂ, ਜ਼ਮੀਨੀ ਕਾਰਗੁਜ਼ਾਰੀ ਨਾਲ ਬਣੇਗੀ ਪਛਾਣ- ਸਿਆਸੀ ਜਾਣਕਾਰਾਂ ਦਾ ਮੰਨਣਾ ਹੈ ਕਿ ਕਿਸੇ ਵੀ ਚੋਣ ਵਿਚ ਪਾਰਟੀ ਦੀ ਟਿਕਟ ਹਾਸਲ ਕਰਨ ਲਈ ਸਿਰਫ਼ ਆਪਣੀ ਦਾਅਵੇਦਾਰੀ ਪੇਸ਼ ਕਰਨਾ ਹੀ ਕਾਫ਼ੀ ਨਹੀਂ ਹੁੰਦਾ, ਸਗੋਂ ਪਾਰਟੀ ਦੀ ਮੈਂਬਰਸ਼ਿਪ, ਟਕਸਾਲੀ ਆਗੂ, ਲੋਕਾਂ ਵਿਚ ਪਕੜ, ਪਾਰਟੀ ਦੇ ਔਖੇ ਸਮੇਂ ਵਿਚ ਦਿੱਤਾ ਸਾਥ, ਸਰਕਾਰੀ ਅਤੇ ਜਥੇਬੰਦਕ ਪ੍ਰੋਗਰਾਮਾਂ ਵਿਚ ਸ਼ਮੂਲੀਅਤ, ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੇ ਯਤਨ ਅਤੇ ਚੋਣਾਂ ਸਮੇਂ ਜਿੱਤਣ ਦੀ ਸਮਰੱਥਾ ਵਰਗੇ ਪਹਿਲੂ ਵੀ ਮਹੱਤਵਪੂਰਨ ਹੁੰਦੇ ਹਨ। ਇਸੇ ਕਰਕੇ ਫ਼ਿਰੋਜ਼ਪੁਰ ਵਿਚ ਟਿਕਟ ਦੇ ਚਾਹਵਾਨ ਆਗੂਆਂ ਦੀਆਂ ਸਰਗਰਮੀਆਂ ’ਤੇ ਵੀ ਹੁਣ ਸਿਆਸੀ ਨਜ਼ਰਾਂ ਟਿਕੀਆਂ ਹੋਈਆਂ ਹਨ। ਫਿਲਹਾਲ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਅਰਵਿੰਦ ਕੇਜਰੀਵਾਲ ਦੀ ਮੁਲਾਕਾਤ ਤੋਂ ਬਾਅਦ ਕਈ ਤਰ੍ਹਾਂ ਦੀਆਂ ਸਿਆਸੀ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ। ਹਾਲਾਂਕਿ ਇਸ ਮੁਲਾਕਾਤ ਦੌਰਾਨ ਟਿਕਟ ਜਾਂ ਉਮੀਦਵਾਰੀ ਸਬੰਧੀ ਕੋਈ ਫ਼ੈਸਲਾ ਹੋਣ ਦੀ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ, ਪਰ ਇਸ ਨੇ ਪਾਰਟੀ ਦੇ ਅੰਦਰਲੇ ਸਿਆਸੀ ਸਮੀਕਰਨਾਂ ਨੂੰ ਲੈ ਕੇ ਚਰਚਾ ਜ਼ਰੂਰ ਤੇਜ਼ ਕਰ ਦਿੱਤੀ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਰਹਿਣਗੀਆਂ ਕਿ ਆਉਣ ਵਾਲੇ ਦਿਨਾਂ ਵਿਚ ਫ਼ਿਰੋਜ਼ਪੁਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਕਿਹੜੇ ਨਵੇਂ ਐਲਾਨ ਹੁੰਦੇ ਹਨ ਅਤੇ ਪਾਰਟੀ ਦੀ ਸੂਬਾਈ ਤੇ ਕੌਮੀ ਲੀਡਰਸ਼ਿਪ ਵਲੋਂ ਹਲਕੇ ਦੀ ਸਿਆਸਤ ਸਬੰਧੀ ਕੀ ਰੁਖ਼ ਅਪਣਾਇਆ ਜਾਂਦਾ ਹੈ। ਇਕ ਗੱਲ ਸਪੱਸ਼ਟ ਹੈ ਕਿ ਇਸ ਮੁਲਾਕਾਤ ਨੇ ਫ਼ਿਰੋਜ਼ਪੁਰ ਦੀ ਸਿਆਸਤ ਵਿਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ ਅਤੇ ਸੰਭਾਵੀ ਉਮੀਦਵਾਰਾਂ ਲਈ ਵੀ ਆਉਣ ਵਾਲਾ ਸਮਾਂ ਕਾਫ਼ੀ ਅਹਿਮ ਹੋਣ ਵਾਲਾ ਹੈ।

Ad Position 22
No active advertisement
ਪਿਛਲੀ ਖ਼ਬਰ ਪਿਓ ਪੁੱਤਰ ਵਲੋਂ ਪਿੰਡ ਦੇ ਹੀ ਘਰ ’ਤੇ ਗੋਲੀਬਾਰੀ... ਅਗਲੀ ਖ਼ਬਰ ਵਿਭਾਗ ਵਲੋਂ ਬਰਗਰ ਕਿੰਗ ਨੂੰ ਇੰਪਰੂਵਮੈਂਟ ਨੋਟਿਸ ਜਾਰੀ, ਕੇ.ਐੱਫ.ਸੀ ਦਾ ਹਾਈਜੀਨ ਸੰਬੰਧੀ ਚਲਾਨ ਕੱਟਿਆ
Ad Position 24