08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

21 ਅਕਤੂਬਰ ਤੋਂ 7 ਨਵੰਬਰ ਤੱਕ ਪਰਾਲੀ ਸਾੜਨ ਦੇ 87 ਮਾਮਲੇ...

ਇਨ੍ਹਾਂ ਮਾਮਲਿਆਂ ਵਿਚੋਂ ਹੁਣ ਤੱਕ ਕਰੀਬ 35 ਦੇ ਕਰੀਬ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਨੂੰ ਲਗਭਗ ਡੇਢ ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਇਸ ਤੋਂ ਇਲਾਵਾ 45 ਹੋਰ ਥਾਵਾਂ ਸਬੰਧੀ ਪੜਤਾਲ ਜਾਰੀ ਹੈ।

Ad Position 21
No active advertisement
(Ã ਸਫਾ 7 ਦੀ ਬਾਕੀ Æ) 10-11-2026
ਇਨ੍ਹਾਂ ਮਾਮਲਿਆਂ ਵਿਚੋਂ ਹੁਣ ਤੱਕ ਕਰੀਬ 35 ਦੇ ਕਰੀਬ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਨੂੰ ਲਗਭਗ ਡੇਢ ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਇਸ ਤੋਂ ਇਲਾਵਾ 45 ਹੋਰ ਥਾਵਾਂ ਸਬੰਧੀ ਪੜਤਾਲ ਜਾਰੀ ਹੈ। ਇਨ੍ਹਾਂ ਥਾਵਾਂ ’ਤੇ ਪਰਾਲੀ ਨੂੰ ਅੱਗ ਲਗਾਉਣ ਦੀ ਪੁਸ਼ਟੀ ਕਰਨ ਅਤੇ ਸਬੰਧਤ ਕਿਸਾਨਾਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਪੜਤਾਲ ਮੁਕੰਮਲ ਹੋਣ ਉਪਰੰਤ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ 7 ਹੋਰ ਮਾਮਲੇ ਵੀ ਬਕਾਇਆ ਹਨ, ਜਿਨ੍ਹਾਂ ਦੀ ਜਾਂਚ ਅਤੇ ਸਬੰਧਤ ਕਿਸਾਨਾਂ ਦੀ ਪਛਾਣ ਕਰਨ ਤੋਂ ਬਾਅਦ ਉਨ੍ਹਾਂ ਵਿਰੁੱਧ ਵੀ ਬਣਦੀ ਕਾਰਵਾਈ ਕਰਦਿਆਂ ਜੁਰਮਾਨੇ ਕੀਤੇ ਜਾਣਗੇ। ਇਹ ਸਮੁੱਚੀ ਕਾਰਵਾਈ ਐਸ.ਡੀ.ਐਮ. ਗੁਰੂਹਰਸਹਾਏ ਹਰਦੀਪ ਸਿੰਘ ਦੀ ਅਗਵਾਈ ਹੇਠ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵਲੋਂ ਸੈਟੇਲਾਈਟ ਰਾਹੀਂ ਮਿਲਣ ਵਾਲੀਆਂ ਸੂਚਨਾਵਾਂ ਦੇ ਆਧਾਰ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ, ਤਾਂ ਜੋ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਵਿਚ ਪ੍ਰਦੂਸ਼ਣ ਦਾ ਪੱਧਰ ਵਧਦਾ ਹੈ, ਜਿਸ ਕਾਰਨ ਲੋਕਾਂ ਨੂੰ ਸਾਹ ਅਤੇ ਹੋਰ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਵਿਭਾਗ ਵਲੋਂ ਸੁਝਾਏ ਗਏ ਆਧੁਨਿਕ ਖੇਤੀ ਸੰਦਾਂ ਅਤੇ ਤਕਨੀਕਾਂ ਦੀ ਵਰਤੋਂ ਕਰਨ, ਤਾਂ ਜੋ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਗੁਰੂਹਰਸਹਾਏ ਸ਼ਹਿਰ ’ਚ ਦੀਵਾਲੀ ਦੇ ਤਿਉਹਾਰ ਮੌਕੇ ਬਾਜ਼ਾਰਾਂ ’ਚ ਰਹੀਆਂ ਰੌਣਕਾਂ, ਦੁਕਾਨਦਾਰਾਂ ਨੇ ਕੀਤੀ ਖੂਬ ਵਿਕਰੀ ਅਗਲੀ ਖ਼ਬਰ ਪਿਓ ਪੁੱਤਰ ਵਲੋਂ ਪਿੰਡ ਦੇ ਹੀ ਘਰ ’ਤੇ ਗੋਲੀਬਾਰੀ...
Ad Position 24