08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਤਲਵੰਡੀ ਭਾਈ ਵਿਖੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਮੌਕੇ ਸਮਾਗਮ ਕਰਵਾਇਆ

ਤਲਵੰਡੀ ਭਾਈ, 9 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਵਿਖੇ ਸ਼ਿਲਪ ਕਲਾ ਦੇ ਮੋਢੀ ਅਤੇ ਕਿਰਤੀਆਂ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਉਤਸਵ ਬੜੀ ਸ਼ਰਧਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ’ਤੇ ਰਾਮਗੜ੍ਹੀਆ ਸੇਵਾ ਸੋਸਾਇਟੀ ਅਤੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਵਿਸ਼ਵਕਰਮਾ ਜੀ ਭਵਨ ਵਿਖੇ ਆਖੰਡ ਪਾਠ ਦਾ ਭੋਗ ਪਾਇਆ ਗਿਆ।

Ad Position 21
No active advertisement
ਅਜੀਤ ਡੈਸਕ 10-11-2026
ਤਲਵੰਡੀ ਭਾਈ, 9 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਵਿਖੇ ਸ਼ਿਲਪ ਕਲਾ ਦੇ ਮੋਢੀ ਅਤੇ ਕਿਰਤੀਆਂ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਉਤਸਵ ਬੜੀ ਸ਼ਰਧਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ’ਤੇ ਰਾਮਗੜ੍ਹੀਆ ਸੇਵਾ ਸੋਸਾਇਟੀ ਅਤੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਵਿਸ਼ਵਕਰਮਾ ਜੀ ਭਵਨ ਵਿਖੇ ਆਖੰਡ ਪਾਠ ਦਾ ਭੋਗ ਪਾਇਆ ਗਿਆ। ਭੋਗ ਉਪਰੰਤ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਸਮਾਗਮ ਮੌਕੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮੇਂ ਸੰਬੋਧਨ ਕਰਦੇ ਹੋਏ ਵਿਧਾਇਕ ਦਹੀਯਾ ਨੇ ਸਮੂਹ ਕਿਰਤੀਆਂ ਨੂੰ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਅਤੇ ਤਲਵੰਡੀ ਭਾਈ ਦੀਆਂ ਵੱਖ-ਵੱਖ ਸਮੱਸਿਆਵਾਂ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਸਮੇਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਕਾਂਗਰਸ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ, ਸੁਰਿੰਦਰ ਸਿੰਘ ਬੱਬੂ ਪ੍ਰਧਾਨ ਯੂਥ ਅਕਾਲੀ ਦਲ ਫ਼ਿਰੋਜਪੁਰ, ਰੂਪ ਲਾਲ ਵੱਤਾ, ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਬਲਵੰਤ ਸਿੰਘ ਭੰਗਰਾ ਤੇ ਭੁਪਿੰਦਰ ਸਿੰਘ ਕਲਸੀ ਪ੍ਰਧਾਨ ਰਾਮਗੜ੍ਹੀਆ ਸੋਸਾਇਟੀ, ਲਖਵੀਰ ਸਿੰਘ ਪੰਜਾਬ ਵਾਲੇ ਆਦਿ ਨੇ ਪੁੱਜੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਜਦਕਿ ਇਸ ਸਮੇਂ ਮੱਖਣ ਸਿੰਘ ਝਿਉਂਟ, ਹਰਦੀਪ ਸਿੰਘ ਹੈਪੀ ਉਪ ਪ੍ਰਧਾਨ ਨਗਰ ਕੌਂਸਲਰ, ਰਾਜਿੰਦਰ ਛਾਬੜਾ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ, ਸੁਖਵਿੰਦਰ ਸਿੰਘ ਸੁੱਖਾ ਕਲਸੀ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਬਲਦੇਵ ਸਿੰਘ ਬਰਾੜ ਉਪ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ, ਬਲਵੰਤ ਸਿੰਘ ਕਲਸੀ, ਦੇਸ ਰਾਜ ਆਹੂਜਾ, ਗੁਰਜੰਟ ਸਿੰਘ ਕਾਲੀਏਵਾਲਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਭਜਨ ਸਿੰਘ ਸਿਆਣ, ਜਗਦੀਪ ਸਿੰਘ ਬਰਾੜ ਕੌਂਸਲਰ, ਰਾਕੇਸ਼ ਕੁਮਾਰ ਕਾਇਤ ਕੌਂਸਲਰ, ਰੁਪਿੰਦਰ ਸਿੰਘ ਮੋਨੂੰ ਸਾਬਕਾ ਪ੍ਰਧਾਨ ਨਗਰ ਕੌਂਸਲ, ਜਗਨਾਮ ਸਿੰਘ ਘੁੰਮਣ ਕੌਂਸਲਰ, ਸੁਖਵਿੰਦਰ ਸਿੰਘ ਕਲਸੀ ਪ੍ਰਧਾਨ ਨੌਜਵਾਨ ਸਭਾ, ਕੁਲਵੀਰ ਸਿੰਘ ਇੱਟਾਂਵਾਲੀ, ਗੁਰਦੀਪ ਸਿੰਘ ਦੀਪਾ ਘੜਿਆਲ, ਜਤਿੰਦਰ ਬਜਾਜ ਬਬਲਾ, ਡਾ.ਓਮ ਪ੍ਰਕਾਸ਼ ਸੇਠੀ, ਤਰਸੇਮ ਵੱਤਾ, ਜਸਮੇਲ ਸਿੰਘ ਕਲਸੀ, ਗੁਰਚਰਨ ਸਿੰਘ ਸੈਂਭੀ, ਸੁਨੀਲ ਅਰੋੜਾ ਐਸ.ਡੀ.ਓ. ਪਾਵਰਕਾਮ, ਗੁਰਸੇਵਕ ਸਿੰਘ ਝੰਜੀ, ਸਤਪਾਲ ਸਿੰਘ ਵੜਿੰਗ, ਬਲਜੀਤ ਸਿੰਘ ਮੀਤਾ ਬਰਾੜ ਤੋਂ ਇਲਾਵਾ ਵੱਖ ਵੱਖ ਰਾਜਸੀ ਪਾਰਟੀਆਂ ਦੇ ਆਗੂ, ਹੋਰ ਕਈ ਪਤਵੰਤੇ ਅਤੇ ਗਿਣਤੀ ਵਿਚ ਸੰਗਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਸ੍ਰੀ ਵਿਸ਼ਵਕਰਮਾ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ ਅਗਲੀ ਖ਼ਬਰ ਸੈਟੇਲਾਈਟ ਨਿਗਰਾਨੀ ਰਾਹੀਂ ਪਰਾਲੀ ਸਾੜਨ ਦੇ ਦੋ ਹੋਰ...
Ad Position 24