08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਰੰਗੋਲੀ ਅਤੇ ਦੀਵਾ ਸਜਾਵਟ ਮੁਕਾਬਲਿਆਂ ਰਾਹੀਂ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦੀ ਪੇਸ਼ਕਾਰੀ ਕੀਤੀ

ਫ਼ਿਰੋਜ਼ਪੁਰ, 9 ਨਵੰਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪਵਨਦੀਪ ਕੌਰ ਦੀ ਅਗਵਾਈ ਹੇਠ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਉਮੰਗ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਧਾਰਮਿਕ ਰੰਗ ਵਿਚ ਰੰਗਿਆ ਨਜ਼ਰ ਆਇਆ ਤੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੀ ਕਲਾ ਅਤੇ ਸਿਰਜਣਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਵਿਖੇ ਦੀਵਾਲੀ ਮੌਕੇ ਵਿਦਿਆਰਥੀਆਂ ਵਲੋਂ ਬਣਾਈ ਰੰਗੋਲੀ। (ਸੱਜੇ) ਦੀਵੇ ਦੀ ਆਕ੍ਰਿਤੀ ਬਣਾਉਂਦੇ ਵਿਦਿਆਰਥੀ। ਅਜੀਤ ਤਸਵੀਰ 10-11-2026
ਫ਼ਿਰੋਜ਼ਪੁਰ, 9 ਨਵੰਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪਵਨਦੀਪ ਕੌਰ ਦੀ ਅਗਵਾਈ ਹੇਠ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਉਮੰਗ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਧਾਰਮਿਕ ਰੰਗ ਵਿਚ ਰੰਗਿਆ ਨਜ਼ਰ ਆਇਆ ਤੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੀ ਕਲਾ ਅਤੇ ਸਿਰਜਣਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ਦੀ ਸ਼ੁਰੂਆਤ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਨਾਲ ਕੀਤੀ ਗਈ। ਇਸ ਉਪਰੰਤ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਸ੍ਰੀ ਆਨੰਦ ਸਾਹਿਬ ਦੀਆਂ ਛੇ ਪਉੜੀਆਂ ਦੇ ਪਾਠ ਮਗਰੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਦਸਵੀਂ ਜਮਾਤ ਦੀ ਵਿਦਿਆਰਥਣ ਮਨਿੰਦਰ ਕੌਰ ਨੇ ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ ਬਾਰੇ ਭਾਸ਼ਣ ਪੇਸ਼ ਕਰਦਿਆਂ ਇਸ ਦਿਹਾੜੇ ਨਾਲ ਜੁੜੇ ਸਿੱਖ ਇਤਿਹਾਸ ਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਤਿਉਹਾਰ ਦੀ ਖ਼ੁਸ਼ੀ ਨੂੰ ਹੋਰ ਵਧਾਉਣ ਲਈ ਵਿਦਿਆਰਥੀਆਂ ਦੇ ਵੱਖ-ਵੱਖ ਹਾਊਸਾਂ ਦਰਮਿਆਨ ਰੰਗੋਲੀ ਬਣਾਉਣ ਤੇ ਦੀਵਿਆਂ ਤੇ ਮੋਮਬਤੀਆਂ ਦੀ ਸਜਾਵਟ ਦੇ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਸਮਾਗਮ ਦੇ ਅੰਤ ਵਿਚ ਪ੍ਰਿੰਸੀਪਲ ਪਵਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਇਤਿਹਾਸਕ ਤੇ ਧਾਰਮਿਕ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਸਾਨੂੰ ਆਪਣੇ ਅਮੀਰ ਵਿਰਸੇ, ਧਾਰਮਿਕ ਪਰੰਪਰਾਵਾਂ ਤੇ ਇਤਿਹਾਸ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੱਦਾ ਦਿੰਦਿਆਂ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਾਮਨਾ ਕੀਤੀ ਕਿ ਇਹ ਪਵਿੱਤਰ ਤਿਉਹਾਰ ਹਰ ਕਿਸੇ ਦੇ ਜੀਵਨ ਵਿਚ ਖੁਸ਼ੀਆਂ, ਸ਼ਾਂਤੀ ਅਤੇ ਖ਼ੁਸ਼ਹਾਲੀ ਲੈ ਕੇ ਆਵੇ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਦਿਵਸ ਮੌਕੇ ਮੋਂਟੂ ਵੋਹਰਾ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ
Ad Position 24