ਕੁਲਦੀਪ ਸਿੰਘ ਭੁੱਲਰ ਨੇ ਪਿੰਗਲਵਾੜਾ ਦੇ ਬੱਚਿਆਂ ਨਾਲ ਮਨਾਈ ਦੀਵਾਲੀ
ਫ਼ਿਰੋਜ਼ਪੁਰ, 9 ਨਵੰਬਰ (ਗੁਰਿੰਦਰ ਸਿੰਘ)-ਦੀਵਾਲੀ ਤੇ ਬੰਦੀ ਛੋੜ ਦੇ ਪਵਿੱਤਰ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਫ਼ਿਰੋਜ਼ਪੁਰ ਤੋਂ ਕੁਲਦੀਪ ਸਿੰਘ ਭੁੱਲਰ ਆਪਣੇ ਪਰਿਵਾਰ ਸਮੇਤ ਪਿੰਗਲਵਾੜਾ ਅੰਮ੍ਰਿਤਸਰ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਿੰਗਲਵਾੜਾ ਦੇ ਗੂੰਗੇ-ਬੋਲੇ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਬੱਚਿਆਂ ਨਾਲ ਸਮਾਂ ਬਿਤਾ ਕੇ ਉਨ੍ਹਾਂ ਦਾ ਹੌਸਲਾ ਵਧਾਇਆ।
ਪ
ਪਿੰਗਲਵਾੜਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਿਲਾਈ ਸੈਂਟਰ ਦੀਆਂ ਸਿਖਿਆਰਥਣਾਂ ਨਾਲ ਕੁਲਦੀਪ ਸਿੰਘ ਭੁੱਲਰ, ਰਣਜੀਤ ਕੌਰ ਭੁੱਲਰ ਤੇ ਦਿਲਦੀਪ ਸਿੰਘ ਭੁੱਲਰ।
10-11-2026
ਫ਼ਿਰੋਜ਼ਪੁਰ, 9 ਨਵੰਬਰ (ਗੁਰਿੰਦਰ ਸਿੰਘ)-ਦੀਵਾਲੀ ਤੇ ਬੰਦੀ ਛੋੜ ਦੇ ਪਵਿੱਤਰ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਫ਼ਿਰੋਜ਼ਪੁਰ ਤੋਂ ਕੁਲਦੀਪ ਸਿੰਘ ਭੁੱਲਰ ਆਪਣੇ ਪਰਿਵਾਰ ਸਮੇਤ ਪਿੰਗਲਵਾੜਾ ਅੰਮ੍ਰਿਤਸਰ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਿੰਗਲਵਾੜਾ ਦੇ ਗੂੰਗੇ-ਬੋਲੇ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਬੱਚਿਆਂ ਨਾਲ ਸਮਾਂ ਬਿਤਾ ਕੇ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਮੌਕੇ ਉਨ੍ਹਾਂ ਬੱਚਿਆਂ ਵਲੋਂ ਤਿਆਰ ਕੀਤੀਆਂ ਗਈਆਂ ਕਲਾ-ਕਿਰਤਾਂ ਅਤੇ ਹੱਥੀਂ ਬਣਾਈਆਂ ਵਸਤਾਂ ਦੀ ਪ੍ਰਦਰਸ਼ਨੀ ਵੀ ਦੇਖੀ ਗਈ। ਕੁਲਦੀਪ ਸਿੰਘ ਭੁੱਲਰ ਨੇ ਬੱਚਿਆਂ ਦੀ ਮਿਹਨਤ ਅਤੇ ਕਲਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਵਲੋਂ ਤਿਆਰ ਕੀਤੀਆਂ ਵਸਤਾਂ ਖ਼ਰੀਦਿਆਂ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਿੰਗਲਵਾੜਾ ਦੇ ਬੱਚਿਆਂ ਵਲੋਂ ਬਣਾਈਆਂ ਚੀਜ਼ਾਂ ਖ਼ਰੀਦ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਨ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੀਆਂ ਅਸਲ ਖੁਸ਼ੀਆਂ ਦੂਜਿਆਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਣ ਵਿਚ ਹਨ। ਸਮਾਜ ਦੇ ਹਰ ਵਿਅਕਤੀ ਨੂੰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਪ੍ਰਤੀ ਪਿਆਰ, ਹਮਦਰਦੀ ਅਤੇ ਸਤਿਕਾਰ ਦੀ ਭਾਵਨਾ ਰੱਖਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨੇ ਬੱਚਿਆਂ ਦੁਆਰਾ ਤਿਆਰ ਕੀਤੀਆਂ ਵਸਤਾਂ ਦੀ ਖ਼ਰੀਦਦਾਰੀ ਕੀਤੀ ਅਤੇ ਹੋਰ ਲੋਕਾਂ ਨੂੰ ਅਪੀਲ ਕੀਤੀ ਕਿ ਇਹਨਾਂ ਬੱਚਿਆਂ ਦੀ ਹੌਸਲਾ ਅਫ਼ਜਾਈ ਲਈ ਜੋ ਇਸ ਵਾਰ ਨਹੀਂ ਜਾ ਸਕੇ ਅਗਲੀ ਦੀਵਾਲੀ ’ਤੇ ਪਿੰਗਲਵਾੜਾ ਜਾ ਕੇ ਕੁੱਝ ਨਾ ਕੁੱਝ ਇਹਨਾਂ ਦੇ ਲਗਾਏ ਸਟਾਲਾਂ ਤੋਂ ਜ਼ਰੂਰ ਖ਼ਰੀਦਣ। ਉਨ੍ਹਾਂ ਕਿਹਾ ਕਿ ਇਹ ਬੱਚੇ ਉਨ੍ਹਾਂ ਨੌਜਵਾਨਾਂ ਲਈ ਇਕ ਬਹੁਤ ਵੱਡਾ ਪ੍ਰੇਰਨਾ ਸਰੋਤ ਹਨ ਜੋ ਇਸ ਗੱਲ ਦਾ ਢੰਡੋਰਾ ਪਿੱਟ ਰਹੇ ਹਨ ਕਿ ਰੁਜ਼ਗਾਰ ਨਹੀਂ ਹੈ ਉਨ੍ਹਾਂ ਬੱਚਿਆਂ ਨੂੰ ਵੀ ਇਹਨਾਂ ਵੱਲ ਵੇਖ ਕੇ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ। ਇੱਥੇ ਉਨ੍ਹਾਂ ਨੇ ਪਿੰਗਲਵਾੜਾ ਦੇ ਸੰਚਾਲਕ ਡਾ.ਇੰਦਰਜੀਤ ਕੌਰ ਹੋਰਾਂ ਨਾਲ ਵੀ ਇਕ ਭੇਟ ਕੀਤੀ ਅਤੇ ਉਨ੍ਹਾਂ ਤੋਂ ਸਮਾਜ ਸੇਵਾ ਵਿਚ ਨਿਰੰਤਰ ਲੱਗੇ ਰਹਿਣ ਦਾ ਅਸ਼ੀਰਵਾਦ ਹਾਸਿਲ ਕੀਤਾ। ਇਸ ਮੌਕੇ ਕੁਲਦੀਪ ਸਿੰਘ ਭੁੱਲਰ ਅਤੇ ਉਨ੍ਹਾਂ ਦੀ ਧਰਮ-ਪਤਨੀ ਰਣਜੀਤ ਕੌਰ ਭੁੱਲਰ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਅਤੇ ਲੋੜਵੰਦਾਂ ਨਾਲ ਖੁਸ਼ੀਆਂ ਸਾਂਝੀਆਂ ਕਰਨਾ ਹੀ ਤਿਉਹਾਰਾਂ ਦਾ ਅਸਲ ਸੰਦੇਸ਼ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਬੇਟਾ ਦਿਲਦੀਪ ਸਿੰਘ ਭੁੱਲਰ ਵੀ ਹਾਜ਼ਰ ਸੀ।