08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਧਰਮਪਾਲ ਬਾਂਸਲ ਦੀ ਅਗਵਾਈ ਹੇਠ ਵੱਖ-ਵੱਖ ਚੌਕੀਆਂ ’ਤੇ ਜਗਾਏ ਦੀਵੇ

ਫ਼ਿਰੋਜ਼ਪੁਰ, 9 ਨਵੰਬਰ (ਗੁਰਿੰਦਰ ਸਿੰਘ)- ਸਰਹੱਦਾਂ ’ਤੇ ਦੇਸ਼ ਦੀ ਰਾਖੀ ਲਈ ਤਿਉਹਾਰਾਂ ਦੇ ਦਿਨ ਵੀ ਆਪਣੇ ਪਰਿਵਾਰਾਂ ਤੋਂ ਦੂਰ ਰਹਿ ਕੇ ਡਿਊਟੀ ਨਿਭਾਉਣ ਵਾਲੇ ਬੀ. ਐੱਸ.

Ad Position 21
No active advertisement
ਸਰਹੱਦੀ ਚੌਕੀਆਂ ਵਿਖੇ ਬੀ. ਐੱਸ. ਐੱਫ. ਦੇ ਜਵਾਨਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕਰਦੇ ਐੱਸ. ਬੀ. ਐੱਸ. ਕਾਲਜ ਆਫ਼ ਨਰਸਿੰਗ ਦੇ ਚੇਅਰਮੈਨ ਧਰਮਪਾਲ ਬਾਂਸਲ ਤੇ ਸਟਾਫ਼ ਮੈਂਬਰ। ਅਜੀਤ ਤਸਵੀਰ 10-11-2026
ਫ਼ਿਰੋਜ਼ਪੁਰ, 9 ਨਵੰਬਰ (ਗੁਰਿੰਦਰ ਸਿੰਘ)- ਸਰਹੱਦਾਂ ’ਤੇ ਦੇਸ਼ ਦੀ ਰਾਖੀ ਲਈ ਤਿਉਹਾਰਾਂ ਦੇ ਦਿਨ ਵੀ ਆਪਣੇ ਪਰਿਵਾਰਾਂ ਤੋਂ ਦੂਰ ਰਹਿ ਕੇ ਡਿਊਟੀ ਨਿਭਾਉਣ ਵਾਲੇ ਬੀ.ਐੱਸ.ਐੱਫ ਦੇ ਬਹਾਦਰ ਜਵਾਨਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਦੇ ਉਦੇਸ਼ ਨਾਲ ਧਰਮਪਾਲ ਬਾਂਸਲ ਚੇਅਰਮੈਨ ਐੱਸ. ਬੀ. ਐੱਸ. ਕਾਲਜ ਆਫ਼ ਨਰਸਿੰਗ ਤੇ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਐਂਡ ਹਸਪਤਾਲ ਅਤੇ ਭਗਤੀ ਭਜਨ ਗਰੁੱਪ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸਰਹੱਦੀ ਚੌਕੀਆਂ ’ਤੇ ਪਹੁੰਚ ਕੇ ਜਵਾਨਾਂ ਨਾਲ ਦੀਵਾਲੀ ਮਨਾਈ ਤੇ ਉਨ੍ਹਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੀਮਾ ਜਾਗਰਣ ਮੰਚ ਦੇ ਸੰਗਠਨ ਮੰਤਰੀ ਮਨੋਜ ਜੀ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਨੇ ਸਰਹੱਦੀ ਖੇਤਰਾਂ ਵਿਚ ਆਉਣ ਵਾਲੀਆਂ ਮੁਸ਼ਕਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਧਰਮਪਾਲ ਬਾਂਸਲ ਤੇ ਸਮੂਹ ਟੀਮ ਵਲੋਂ ਹਿੰਦ ਕੇਸਰੀ ਟਾਵਰ ਚੌਕੀ, ਬੀ.ਓ.ਪੀ. ਜੱਲੋਕੇ, ਸਤਪਾਲ ਚੌਕੀ ਅਤੇ ਹੁਸੈਨੀਵਾਲਾ ਵਿਖੇ ਤਾਇਨਾਤ ਬੀ.ਐੱਸ.ਐੱਫ ਜਵਾਨਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਚੌਕੀਆਂ ’ਤੇ ਦੀਵੇ ਜਗਾਏ ਗਏ ਅਤੇ ਜਵਾਨਾਂ ਨੂੰ ਮਿਠਾਈਆਂ ਵੰਡ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਇਸ ਮੌਕੇ ਧਰਮਪਾਲ ਬਾਂਸਲ ਨੇ ਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਬਹਾਦਰ ਸੁਰੱਖਿਆ ਜਵਾਨ ਸਾਡੀ ਕੌਮੀ ਸੁਰੱਖਿਆ ਦੀ ਮਜ਼ਬੂਤ ਢਾਲ ਹਨ। ਉਨ੍ਹਾਂ ਦੇ ਸਾਹਸ, ਅਨੁਸ਼ਾਸਨ ਅਤੇ ਸਮਰਪਣ ਸਦਕਾ ਹੀ ਦੇਸ਼ਵਾਸੀ ਆਪਣੇ ਘਰਾਂ ਵਿਚ ਅਮਨ-ਚੈਨ ਨਾਲ ਤਿਉਹਾਰ ਮਨਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ਵਾਸੀ ਆਪਣੇ ਪਰਿਵਾਰਾਂ ਨਾਲ ਖੁਸ਼ੀਆਂ ਮਨਾ ਰਹੇ ਹੁੰਦੇ ਹਨ, ਉਸ ਸਮੇਂ ਜਵਾਨ ਸਰਹੱਦਾਂ ’ਤੇ ਪਹਿਰਾ ਦੇ ਰਹੇ ਹੁੰਦੇ ਹਨ। ਇਸ ਲਈ ਉਨ੍ਹਾਂ ਦਾ ਤਿਆਗ ਅਤੇ ਸੇਵਾ ਹਮੇਸ਼ਾ ਸਤਿਕਾਰ ਦੇ ਯੋਗ ਹੈ। ਉਨ੍ਹਾਂ ਕਿਹਾ ਕਿ ਜਵਾਨ ਭਾਵੇਂ ਆਪਣੇ ਪਰਿਵਾਰਾਂ ਤੋਂ ਦੂਰ ਹਨ, ਪਰ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ। ਇਸ ਮੌਕੇ ਐੱਸ.ਬੀ.ਐੱਸ. ਕਾਲਜ ਆਫ਼ ਨਰਸਿੰਗ ਦੇ ਸਟਾਫ਼ ਅਤੇ ਭਗਤੀ ਭਜਨ ਗਰੁੱਪ ਦੇ ਮੈਂਬਰਾਂ ਕੈਲਾਸ਼ ਸ਼ਰਮਾ, ਸੁਖਵਿੰਦਰ ਕੌਰ, ਬਲਵਿੰਦਰ ਕੌਰ, ਪਰਮਪ੍ਰੀਤ ਕੌਰ, ਸਿਮਰਨਪ੍ਰੀਤ ਕੌਰ, ਹਰਦੇਵ ਸਿੰਘ, ਬੂਟਾ ਸਿੰਘ ਅਤੇ ਪ੍ਰਤਾਪ ਸਿੰਘ ਸਮੇਤ ਹੋਰ ਮੈਂਬਰ ਮੌਜੂਦ ਸਨ। ਬੀ.ਐੱਸ.ਐੱਫ ਜਵਾਨਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮੂਹ ਟੀਮ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਮੌਕੇ ਬਾਬਾ ਖੇਤਰਪਾਲ ਜੀ ਦੇ ਦਰਬਾਰ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਮੱਥਾ ਟੇਕਿਆ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ
Ad Position 24