08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਦੀਵਾਲੀ ਮੌਕੇ ਬਾਬਾ ਖੇਤਰਪਾਲ ਜੀ ਦੇ ਦਰਬਾਰ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਮੱਥਾ ਟੇਕਿਆ

ਗੁਰੂਹਰਸਹਾਏ, 9 ਨਵੰਬਰ (ਕਪਿਲ ਕੰਧਾਰੀ)–ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸਥਾਨਕ ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਥਿਤ ਬਾਬਾ ਖੇਤਰਪਾਲ ਜੀ ਦੇ ਮੰਦਰ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਤੇ ਆਸਥਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਵੇਰ ਤੋਂ ਲੈ ਕੇ ਦੇਰ ਸ਼ਾਮ ਤੱਕ ਮੰਦਰ ਵਿਚ ਸ਼ਰਧਾਲੂਆਂ ਦੀ ਆਮਦ ਲਗਾਤਾਰ ਜਾਰੀ ਰਹੀ ਅਤੇ ਸੰਗਤਾਂ ਨੇ ਬਾਬਾ ਜੀ ਦੇ ਦਰਬਾਰ ਵਿਚ ਮੱਥਾ ਟੇਕ ਕੇ ਪਰਿਵਾਰ ਦੀ ਸੁੱਖ-ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 10-11-2026
ਗੁਰੂਹਰਸਹਾਏ, 9 ਨਵੰਬਰ (ਕਪਿਲ ਕੰਧਾਰੀ)–ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸਥਾਨਕ ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਥਿਤ ਬਾਬਾ ਖੇਤਰਪਾਲ ਜੀ ਦੇ ਮੰਦਰ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਤੇ ਆਸਥਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਵੇਰ ਤੋਂ ਲੈ ਕੇ ਦੇਰ ਸ਼ਾਮ ਤੱਕ ਮੰਦਰ ਵਿਚ ਸ਼ਰਧਾਲੂਆਂ ਦੀ ਆਮਦ ਲਗਾਤਾਰ ਜਾਰੀ ਰਹੀ ਅਤੇ ਸੰਗਤਾਂ ਨੇ ਬਾਬਾ ਜੀ ਦੇ ਦਰਬਾਰ ਵਿਚ ਮੱਥਾ ਟੇਕ ਕੇ ਪਰਿਵਾਰ ਦੀ ਸੁੱਖ-ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਕਮੇਟੀ ਦੇ ਮੁੱਖ ਸੇਵਾਦਾਰ ਰਵੀ ਸ਼ਰਮਾ, ਸਨੀ ਮੈਣੀ, ਡਿੰਪਲ ਸਿਕਰੀ, ਲਵਲੀ ਮੈਣੀ, ਸੋਨੂੰ ਬੱਬਰ, ਅਰਸ਼ ਮੌਂਗਾ ਅਤੇ ਵਿੱਕੀ ਮੈਣੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੀਵਾਲੀ ਦਾ ਤਿਉਹਾਰ ਬਾਬਾ ਖੇਤਰਪਾਲ ਜੀ ਦੇ ਦਰਬਾਰ ਵਿਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਉਨ੍ਹਾਂ ਦੱਸਿਆ ਕਿ ਦੀਵਾਲੀ ਤੋਂ ਇੱਕ ਦਿਨ ਪਹਿਲਾਂ ਰਾਤ 12 ਵਜੇ ਤੋਂ ਹੀ ਮੰਦਰ ਵਿਚ ਸ਼ਰਧਾਲੂਆਂ ਦੀ ਆਮਦ ਸ਼ੁਰੂ ਹੋ ਜਾਂਦੀ ਹੈ ਅਤੇ ਸੰਗਤਾਂ ਦੀਆਂ ਲੰਮੀਆਂ ਕਤਾਰਾਂ ਲੱਗ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਸ਼ਰਧਾਲੂ ਆਪਣੇ ਘਰਾਂ ਤੋਂ ਕੜਾਹ ਪ੍ਰਸ਼ਾਦ ਦੀ ਦੇਗ ਤਿਆਰ ਕਰਕੇ ਬਾਬਾ ਜੀ ਦੇ ਦਰਬਾਰ ਵਿਚ ਲੈ ਕੇ ਆਉਂਦੇ ਹਨ ਅਤੇ ਭੋਗ ਲਗਵਾ ਕੇ ਮੱਥਾ ਟੇਕਦੇ ਹਨ। ਇਹ ਸਿਲਸਿਲਾ ਦੀਵਾਲੀ ਤੋਂ ਇੱਕ ਦਿਨ ਪਹਿਲਾਂ ਸ਼ੁਰੂ ਹੋ ਕੇ ਦੀਵਾਲੀ ਵਾਲੇ ਦਿਨ ਦੇਰ ਸ਼ਾਮ ਤੱਕ ਜਾਰੀ ਰਹਿੰਦਾ ਹੈ। ਇਸ ਦੌਰਾਨ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਤੋਂ ਇਲਾਵਾ ਦੂਰ-ਦੁਰਾਡੇ ਇਲਾਕਿਆਂ ਤੋਂ ਵੀ ਵੱਡੀ ਗਿਣਤੀ ਵਿਚ ਸ਼ਰਧਾਲੂ ਬਾਬਾ ਜੀ ਦੇ ਦਰਬਾਰ ਵਿਚ ਆਪਣੀ ਹਾਜ਼ਰੀ ਲਗਵਾਉਣ ਪਹੁੰਚਦੇ ਹਨ। ਮੰਦਰ ਕਮੇਟੀ ਦੇ ਸੇਵਾਦਾਰਾਂ ਨੇ ਦੱਸਿਆ ਕਿ ਦੋ ਦਿਨਾਂ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਬਾਬਾ ਜੀ ਦੇ ਦਰਬਾਰ ਵਿਚ ਮੱਥਾ ਟੇਕਿਆ। ਇਸ ਪਵਿੱਤਰ ਮੌਕੇ ਨੂੰ ਮੁੱਖ ਰੱਖਦਿਆਂ ਮੰਦਰ ਨੂੰ ਰੰਗ-ਬਰੰਗਿਆਂ ਸੁੰਦਰ ਲਾਈਟਾਂ ਅਤੇ ਤਾਜ਼ੇ ਫੁੱਲਾਂ ਨਾਲ ਬਹੁਤ ਹੀ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ, ਜਿਸ ਨਾਲ ਮੰਦਰ ਦੀ ਸੁੰਦਰਤਾ ਦੇਖਣਯੋਗ ਬਣੀ ਹੋਈ ਸੀ। ਉੱਥੇ ਹੀ ਮੰਦਰ ਵਿਚ ਪਹੁੰਚਣ ਵਾਲੀਆਂ ਸੰਗਤਾਂ ਦੀ ਸਹੂਲਤ ਅਤੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੇਵਾਦਾਰਾਂ ਵਲੋਂ ਦਿਨ-ਰਾਤ ਪੂਰੀ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ ਗਈ। ਇਸ ਮੌਕੇ ਮੰਦਰ ਵਿਚ ਬਣਿਆ ਧਾਰਮਿਕ ਅਤੇ ਸ਼ਰਧਾਮਈ ਮਾਹੌਲ ਦੇਖਣਯੋਗ ਸੀ ਅਤੇ ਸੰਗਤਾਂ ਨੇ ਬੜੀ ਸ਼ਰਧਾ ਨਾਲ ਬਾਬਾ ਖੇਤਰਪਾਲ ਜੀ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਦੀਵਾਲੀ ਦਾ ਪਵਿੱਤਰ ਤਿਉਹਾਰ ਮਨਾਇਆ।
Ad Position 22
No active advertisement
ਪਿਛਲੀ ਖ਼ਬਰ ਡੀਜ਼ਲ ਸ਼ੈੱਡ ਲੁਧਿਆਣਾ ਵਿਚ ‘ਵੈਸਟ ਟੂ ਆਰਟ’ ਅਤੇ ਸਫ਼ਾਈ ਮੁਹਿੰਮ ਆਯੋਜਿਤ ਅਗਲੀ ਖ਼ਬਰ ਧਰਮਪਾਲ ਬਾਂਸਲ ਦੀ ਅਗਵਾਈ ਹੇਠ ਵੱਖ-ਵੱਖ ਚੌਕੀਆਂ ’ਤੇ ਜਗਾਏ ਦੀਵੇ
Ad Position 24