11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਧੰਨ ਧੰਨ ਬਾਬਾ ਵਿਸ਼ਵਕਰਮਾ ਯੂਨੀਅਨ ਵਲੋਂ ਨਿਰਮਲ ਸਿੰਘ ਨੂੰ ਪ੍ਰਧਾਨ ਅਤੇ ਅਸ਼ੋਕ ਕੁਮਾਰ ਨੂੰ ਮੀਤ ਪ੍ਰਧਾਨ ਬਣਾਇਆ

ਫ਼ਿਰੋਜ਼ਪੁਰ, 10 ਨਵੰਬਰ (ਸੁਖਵਿੰਦਰ ਸਿੰਘ)- ਧੰਨ ਧੰਨ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਬਾਬਾ ਵਿਸ਼ਵਕਰਮਾ ਮੰਦਰ, ਅੰਮ੍ਰਿਤਸਰੀ ਗੇਟ, ਫਿਰੋਜ਼ਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਸਮਾਗਮ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 11-11-2026
ਫ਼ਿਰੋਜ਼ਪੁਰ, 10 ਨਵੰਬਰ (ਸੁਖਵਿੰਦਰ ਸਿੰਘ)- ਧੰਨ ਧੰਨ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਬਾਬਾ ਵਿਸ਼ਵਕਰਮਾ ਮੰਦਰ, ਅੰਮ੍ਰਿਤਸਰੀ ਗੇਟ, ਫਿਰੋਜ਼ਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਬਾਬਾ ਵਿਸ਼ਵਕਰਮਾ ਯੂਨੀਅਨ ਵਲੋਂ ਨਿਰਮਲ ਸਿੰਘ ਨੂੰ ਯੂਨੀਅਨ ਦਾ ਪ੍ਰਧਾਨ ਅਤੇ ਅਸ਼ੋਕ ਕੁਮਾਰ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਮੈਂਬਰਾਂ ਵਲੋਂ ਨਿਰਮਲ ਸਿੰਘ ਨੂੰ ਪ੍ਰਧਾਨ ਅਤੇ ਅਸ਼ੋਕ ਕੁਮਾਰ ਨੂੰ ਮੀਤ ਪ੍ਰਧਾਨ ਬਣਾਏ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਨਿਰਮਲ ਸਿੰਘ, ਅਸ਼ੋਕ ਕੁਮਾਰ ਨੂੰ ਸਿਰਪਾਉ ਪਾ ਕੇ ਸਨਮਾਨਿਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ। ਮੈਂਬਰਾਂ ਨੇ ਉਮੀਦ ਜ਼ਾਹਰ ਕੀਤੀ ਕਿ ਨਿਰਮਲ ਸਿੰਘ ਯੂਨੀਅਨ ਦੀ ਮਜ਼ਬੂਤੀ ਅਤੇ ਭਾਈਚਾਰੇ ਦੀ ਭਲਾਈ ਲਈ ਮਿਲਜੁਲ ਕੇ ਕੰਮ ਕਰਨਗੇ।ਨਿਰਮਲ ਸਿੰਘ ਅਤੇ ਅਸ਼ੋਕ ਕੁਮਾਰ ਨੇ ਯੂਨੀਅਨ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਇਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਯੂਨੀਅਨ ਦੇ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਸਮਾਜਿਕ ਅਤੇ ਭਾਈਚਾਰਕ ਕਾਰਜਾਂ ਨੂੰ ਅੱਗੇ ਵਧਾਉਣ ਲਈ ਯਤਨ ਕੀਤੇ ਜਾਣਗੇ। ਇਸ ਧਾਰਮਿਕ ਸਮਾਗਮ ਦੌਰਾਨ ਬਾਬਾ ਵਿਸ਼ਵਕਰਮਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਅਤੇ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਯੂਨੀਅਨ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ, ਸਾਬਕਾ ਸੀਨੀਅਰ ਮੀਤ ਪ੍ਰਧਾਨ, ਜੋਗਾ ਸਿੰਘ ਸਿੱਧੂ, ਇੰਦਰਜੀਤ ਸਿੰਘ ਮੋਂਗਾ, ਨਿਰੰਜਨ ਸਿੰਘ ਬਿੱਲਾ, ਗੁਰਵਿੰਦਰ ਸਿੰਘ ਆਰਟੀਟੈਕਟ, ਨਰਿੰਦਰ ਸਿੰਘ, ਵੀਰੂ, ਭੱਟੀ, ਕਾਕਾ , ਲਖਵਿੰਦਰ ਸਿੰਘ, ਨਰਿੰਦਰ ਸਿੰਘ ਕਾਲਾ ਅਤੇ ਹੋਰ ਵੀ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਰੋਹਿਤ ਮੌਂਟੂ ਵੋਹਰਾ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਦੀ ਟੀਮ ਵਲੋਂ ਭਸੀਨ ਪੈਲਸ ਦੀ ਕਿਚਨ ਵਿਖੇ ਅਚਨਚੇਤ ਚੈਕਿੰਗ ਚੀਸ ਚਿੱਲੀ ਦਾ ਸੈਂਪਲ ਭਰਿਆ, ਸਫ਼ਾਈ ਸਬੰਧ...
Ad Position 24