11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਹੋਈ ਅਹਿਮ ਮੀਟਿੰਗ, ਨਵੇਂ ਦਫ਼ਤਰ ਦਾ ਕੀਤਾ ਉਦਘਾਟਨ

ਗੁਰੂਹਰਸਹਾਏ, 10 ਨਵੰਬਰ (ਕਪਿਲ ਕੰਧਾਰੀ)-ਪੰਜਾਬ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਦੀ ਰਹਿਨੁਮਾਈ ਹੇਠ ਕੰਮ ਕਰ ਰਹੀ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਰੇਲਵੇ ਕਾਲੋਨੀ ਵਿਖੇ ਐਸੋਸੀਏਸ਼ਨ ਦੇ ਨਵੇਂ ਬਣੇ ਦਫ਼ਤਰ ਵਿਚ ਹੋਈ।

Ad Position 21
No active advertisement
ਅਜੀਤ ਡੈਸਕ 11-11-2026
ਗੁਰੂਹਰਸਹਾਏ, 10 ਨਵੰਬਰ (ਕਪਿਲ ਕੰਧਾਰੀ)-ਪੰਜਾਬ ਪ੍ਰਧਾਨ ਡਾ.ਜਸਵਿੰਦਰ ਸਿੰਘ ਕਾਲਖ ਦੀ ਰਹਿਨੁਮਾਈ ਹੇਠ ਕੰਮ ਕਰ ਰਹੀ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਰੇਲਵੇ ਕਾਲੋਨੀ ਵਿਖੇ ਐਸੋਸੀਏਸ਼ਨ ਦੇ ਨਵੇਂ ਬਣੇ ਦਫ਼ਤਰ ਵਿਚ ਹੋਈ। ਇਸ ਮੀਟਿੰਗ ਵਿਚ ਡਾ.ਸਤਵੀਰ ਸਿੰਘ ਮਿਰਜੇਕੇ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਡਾ.ਸਤਵੀਰ ਸਿੰਘ ਮਿਰਜੇਕੇ ਨੇ ਪੰਜਾਬ ਪੱਧਰ ’ਤੇ ਜਥੇਬੰਦੀ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਜਥੇਬੰਦੀ ਦੇ ਸੰਘਰਸ਼ ਸਬੰਧੀ ਡਾਕਟਰ ਸਾਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਆਪਣੀ ਪ੍ਰੈਕਟਿਸ ਦੌਰਾਨ ਆ ਰਹੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਬਾਰੇ ਵੀ ਜਾਣਿਆ ਅਤੇ ਇਨ੍ਹਾਂ ਦੇ ਹੱਲ ਲਈ ਜਥੇਬੰਦੀ ਵਲੋਂ ਇੱਕਜੁੱਟ ਹੋ ਕੇ ਯਤਨ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਹਾਜ਼ਰ ਸਮੂਹ ਡਾਕਟਰ ਸਾਥੀਆਂ ਨੇ ਜਥੇਬੰਦੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਅਤੇ ਇਸ ਦੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦਾ ਪ੍ਰਣ ਲਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ.ਨਿਸ਼ਾਨ ਸਿੰਘ ਅਤੇ ਬਲਾਕ ਪ੍ਰਧਾਨ ਡਾ.ਅਨਵਰ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਜਥੇਬੰਦੀ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਹੈ, ਪਰ ਸਰਕਾਰ ਵਲੋਂ ਇਸ ਪਾਸੇ ਬਣਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਨੇ ਡਾਕਟਰ ਸਾਥੀਆਂ ਨੂੰ ਜਥੇਬੰਦੀ ਦੀ ਮਜ਼ਬੂਤੀ ਲਈ ਇੱਕਜੁੱਟ ਰਹਿਣ ਦੀ ਅਪੀਲ ਵੀ ਕੀਤੀ। ਮੀਟਿੰਗ ਦੌਰਾਨ ਡਾ.ਸਤਵੀਰ ਸਿੰਘ ਮਿਰਜੇਕੇ ਵਲੋਂ ਐਸੋਸੀਏਸ਼ਨ ਦੇ ਨਵੇਂ ਬਣੇ ਦਫ਼ਤਰ ਦਾ ਰਸਮੀ ਤੌਰ ’ਤੇ ਉਦਘਾਟਨ ਵੀ ਕੀਤਾ ਗਿਆ । ਇਸ ਮੌਕੇ ਡਾਕਟਰ ਸਾਥੀਆਂ ਨੇ ਕਿਹਾ ਕਿ ਨਵੇਂ ਦਫ਼ਤਰ ਦੇ ਬਣਨ ਨਾਲ ਜਥੇਬੰਦੀ ਦੀਆਂ ਮੀਟਿੰਗਾਂ ਕਰਨ, ਡਾਕਟਰਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਸੰਗਠਨਾਤਮਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਸਹੂਲਤ ਮਿਲੇਗੀ। ਅੰਤ ਵਿਚ ਸਮੂਹ ਮੈਂਬਰਾਂ ਨੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਹੱਕਾਂ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਦੁਹਰਾਇਆ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ’ਚ 14-15 ਨਵੰਬਰ ਨੂੰ ਹੋਣ ਵਾਲੀ ਪਹਿਲੀ ਸਟੇਟ ਮਾਸਟਰਜ਼ ਅਥਲੈਟਿਕਸ ਮੀਟ ਲਈ ਤਿਆਰੀਆਂ ਤੇਜ਼ 35 ਸਾਲ ਤੋਂ ਵੱਧ ਉ... ਅਗਲੀ ਖ਼ਬਰ ਆਮ ਆਦਮੀ ਪਾਰਟੀ ਵਿਚ ਗੁਰੂਹਰਸਹਾਏ ਹਲਕੇ ਤੋਂ ਟਿਕਟ ਦੇ ਦਾਅਵੇਦਾਰਾਂ ਦੀ ਗਿਣਤੀ ਵਧੀ ਕਈ ਆਗੂਆਂ ਨੇ ਸ਼ਹਿਰ ਵਿਚ ਲਗਾਏ ਪੋਸ...
Ad Position 24