10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਫ਼ਿਰੋਜ਼ਪੁਰ ’ਚ 14-15 ਨਵੰਬਰ ਨੂੰ ਹੋਣ ਵਾਲੀ ਪਹਿਲੀ ਸਟੇਟ ਮਾਸਟਰਜ਼ ਅਥਲੈਟਿਕਸ ਮੀਟ ਲਈ ਤਿਆਰੀਆਂ ਤੇਜ਼ 35 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਵੀ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲੈਣਗੇ

ਫ਼ਿਰੋਜ਼ਪੁਰ, 10 ਨਵੰਬਰ (ਗੁਰਿੰਦਰ ਸਿੰਘ)-14 ਤੇ 15 ਨਵੰਬਰ ਨੂੰ ਹੋਣ ਵਾਲੀ ਪਹਿਲੀ ਸਟੇਟ ਮਾਸਟਰਜ਼ ਅਥਲੈਟਿਕਸ ਮੀਟ ਨੂੰ ਲੈ ਕੇ ਫ਼ਿਰੋਜ਼ਪੁਰ ਵਿਚ ਖੇਡ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਮਾਸਟਰ ਅਥਲੈਟਿਕ ਫੈਡਰੇਸ਼ਨ ਆਫ਼ ਪੰਜਾਬ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਇਸ ਰਾਜ ਪੱਧਰੀ ਅਥਲੈਟਿਕਸ ਮੀਟ ਦੀਆਂ ਤਿਆਰੀਆਂ ਜ਼ਿਲ੍ਹਾ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਵਲੋਂ ਜੰਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਪਹਿਲੀ ਸਟੇਟ ਮਾਸਟਰਜ਼ ਅਥਲੈਟਿਕਸ ਮੀਟ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਜ਼ਿਲ੍ਹਾ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਦੇ ਅਹੁਦੇਦਾਰ। ਤਸਵੀਰ-ਗੁਰਿੰਦਰ ਸਿੰਘ 11-11-2026
ਫ਼ਿਰੋਜ਼ਪੁਰ, 10 ਨਵੰਬਰ (ਗੁਰਿੰਦਰ ਸਿੰਘ)-14 ਤੇ 15 ਨਵੰਬਰ ਨੂੰ ਹੋਣ ਵਾਲੀ ਪਹਿਲੀ ਸਟੇਟ ਮਾਸਟਰਜ਼ ਅਥਲੈਟਿਕਸ ਮੀਟ ਨੂੰ ਲੈ ਕੇ ਫ਼ਿਰੋਜ਼ਪੁਰ ਵਿਚ ਖੇਡ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਮਾਸਟਰ ਅਥਲੈਟਿਕ ਫੈਡਰੇਸ਼ਨ ਆਫ਼ ਪੰਜਾਬ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਇਸ ਰਾਜ ਪੱਧਰੀ ਅਥਲੈਟਿਕਸ ਮੀਟ ਦੀਆਂ ਤਿਆਰੀਆਂ ਜ਼ਿਲ੍ਹਾ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਵਲੋਂ ਜੰਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ। ਫੈਡਰੇਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਸਿੱਧਵਾਂ, ਸਕੱਤਰ ਪ੍ਰਗਟ ਸਿੰਘ ਗਿੱਲ ਅਤੇ ਚੇਅਰਮੈਨ ਰਜਵੰਤ ਸਿੰਘ ਘੁੱਲੀ (ਆਫ਼ਿਸ ਇੰਚਾਰਜ, ਮੁੱਖ ਮੰਤਰੀ ਪੰਜਾਬ) ਦੀ ਅਗਵਾਈ ਹੇਠ ਹੋਣ ਵਾਲੀ ਇਸ ਮੀਟ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ ਡਾ.ਗੁਰਿੰਦਰਜੀਤ ਸਿੰਘ ਢਿੱਲੋਂ ਅਤੇ ਜਨਰਲ ਸਕੱਤਰ ਈਸ਼ਵਰ ਸ਼ਰਮਾ ਨੇ ਦੱਸਿਆ ਕਿ ਇਸ ਖੇਡ ਸਮਾਗਮ ਦਾ ਮਕਸਦ ਹਰ ਉਮਰ ਵਰਗ ਦੇ ਲੋਕਾਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਸਰੀਰਕ ਤੰਦਰੁਸਤੀ ਅਤੇ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਮੁਕਾਬਲਿਆਂ ਵਿਚ ਜਿੱਤ-ਹਾਰ ਜਾਂ ਤਗਮੇ ਹਾਸਲ ਕਰਨ ਦਾ ਸਾਧਨ ਨਹੀਂ, ਸਗੋਂ ਇਹ ਮਨੁੱਖ ਅੰਦਰ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਜ਼ਿੰਦਗੀ ਪ੍ਰਤੀ ਹਾਂ-ਪੱਖੀ ਨਜ਼ਰੀਆ ਵੀ ਪੈਦਾ ਕਰਦੀਆਂ ਹਨ। ਇਹ ਮੀਟ ਤਜਰਬੇਕਾਰ ਖਿਡਾਰੀਆਂ ਨੂੰ ਆਪਣੀ ਖੇਡ ਸਮਰੱਥਾ ਦਿਖਾਉਣ ਦਾ ਮੰਚ ਪ੍ਰਦਾਨ ਕਰਨ ਦੇ ਨਾਲ ਨੌਜਵਾਨਾਂ ਨੂੰ ਵੀ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਰਾਜ ਪੱਧਰੀ ਮੀਟ ਦਾ ਸਭ ਤੋਂ ਦਿਲਚਸਪ ਪਹਿਲੂ ਇਹ ਹੋਵੇਗਾ ਕਿ 35 ਸਾਲ ਤੋਂ ਲੈ ਕੇ 100 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਵੀ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲੈਣਗੇ। ਇਹ ਸਮਾਗਮ ਇਸ ਸੰਦੇਸ਼ ਨੂੰ ਉਜਾਗਰ ਕਰੇਗਾ ਕਿ ਖੇਡਾਂ ਅਤੇ ਤੰਦਰੁਸਤੀ ਲਈ ਉਮਰ ਕੋਈ ਬੰਧਨ ਨਹੀਂ ਹੈ ਅਤੇ ਦ੍ਰਿੜ੍ਹ ਇੱਛਾ-ਸ਼ਕਤੀ ਅਤੇ ਖੇਡ ਜਜ਼ਬੇ ਨਾਲ ਬਜ਼ੁਰਗ ਉਮਰ ਵਿਚ ਵੀ ਸਰਗਰਮ ਜੀਵਨ ਬਤੀਤ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੀਟ ਦੌਰਾਨ ਟਰੈਕ ਮੁਕਾਬਲਿਆਂ ਵਿਚ 100, 200, 400, 800, 1500 ਅਤੇ 3000 ਮੀਟਰ ਦੌੜਾਂ ਤੋਂ ਇਲਾਵਾ 3000 ਅਤੇ 5000 ਮੀਟਰ ਪੈਦਲ ਚਾਲ ਦੇ ਮੁਕਾਬਲੇ ਕਰਵਾਏ ਜਾਣਗੇ। ਇਸੇ ਤਰ੍ਹਾਂ ਫ਼ੀਲਡ ਮੁਕਾਬਲਿਆਂ ਵਿਚ ਲੰਬੀ ਛਾਲ, ਉੱਚੀ ਛਾਲ, ਤੀਹਰੀ ਛਾਲ, ਗੋਲਾ ਸੁੱਟਣਾ, ਡਿਸਕਸ ਥਰੋਅ, ਜੈਵਲਿਨ ਥਰੋਅ ਅਤੇ ਹੈਮਰ ਥਰੋਅ ਦੇ ਮੁਕਾਬਲੇ ਵੀ ਖਿੱਚ ਦਾ ਕੇਂਦਰ ਰਹਿਣਗੇ। 40 ਤੋਂ 80 ਸਾਲ ਉਮਰ ਵਰਗ ਦੇ ਖਿਡਾਰੀਆਂ ਲਈ ਪੋਲ ਵਾਲਟ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਖਿਡਾਰੀਆਂ, ਖੇਡ ਪ੍ਰੇਮੀਆਂ ਅਤੇ ਸਿਹਤ ਪ੍ਰਤੀ ਜਾਗਰੂਕ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਦੋ ਰੋਜ਼ਾ ਖੇਡ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਕੇ ਇਸ ਨੂੰ ਸਫਲ ਬਣਾਉਣ। ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਗੁਰਦਿਆਲ ਸਿੰਘ ਵਿਰਕ, ਪ੍ਰਗਟ ਸਿੰਘ ਗਿੱਲ, ਕੈਸ਼ੀਅਰ ਦਲੀਪ ਸਿੰਘ ਸੰਧੂ, ਪ੍ਰੈੱਸ ਸਕੱਤਰ ਸਰਬਜੀਤ ਸਿੰਘ ਭਾਵੜਾ, ਬਾਪੂ ਜਗਤਾਰ ਸਿੰਘ, ਬਲਦੇਵ ਰਾਜ ਸ਼ਰਮਾ, ਜਗੀਰ ਸਿੰਘ, ਕੇਵਲ ਕ੍ਰਿਸ਼ਨ, ਹਰਬਰਿੰਦਰ ਸਿੰਘ, ਸਤਿੰਦਰ ਸਿੰਘ ਬਾਠ, ਨੇਹਾ ਖਾਨ, ਰਾਕੇਸ਼ ਸ਼ਰਮਾ, ਸਰਬਜੀਤ ਸਿੰਘ ਸਾਬਾ ਸਮੇਤ ਹੋਰ ਪਤਵੰਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਗਤ ਬਾਬਾ ਦੁਨੀ ਚੰਦ ਕਾਲਜ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਹੋਈ ਅਹਿਮ ਮੀਟਿੰਗ, ਨਵੇਂ ਦਫ਼ਤਰ ਦਾ ਕੀਤਾ ਉਦਘਾਟਨ
Ad Position 24