10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਵੀਪ ਮੁਹਿੰਮ ਤਹਿਤ ਨੌਜਵਾਨਾਂ ਨੂੰ ਲੋਕਤੰਤਰ ਅਤੇ ਵੋਟ ਦੇ ਅਧਿਕਾਰ ਬਾਰੇ ਕੀਤਾ ਜਾਵੇਗਾ ਜਾਗਰੂਕ- ਹਿਮਾਂਸ਼ੂ ਕਾਦਿਆਨ

ਫ਼ਿਰੋਜ਼ਪੁਰ, 10 ਨਵੰਬਰ (ਸੁਖਵਿੰਦਰ ਸਿੰਘ)-ਭਾਰਤੀ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਚੋਣ ਪ੍ਰਕਿਰਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਸਕੂਲਾਂ ਅਤੇ ਕਾਲਜਾਂ ਵਿਚ ਸਵੀਪ ਗਤੀਵਿਧੀਆਂ ਤਹਿਤ 11 ਅਤੇ 12 ਨਵੰਬਰ ਨੂੰ ਲੇਖ ਲਿਖਣ ਅਤੇ ਕੁਇਜ਼ ਮੁਕਾਬਲੇ ਕਰਵਾਏ ਜਾਣਗੇ। ਇਹ ਮੁਕਾਬਲੇ ਇਲੈਕਟੋਰਲ ਲਿਟਰੇਸੀ ਕਲੱਬਾਂ ਰਾਹੀਂ ਕਰਵਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 11-11-2026
ਫ਼ਿਰੋਜ਼ਪੁਰ, 10 ਨਵੰਬਰ (ਸੁਖਵਿੰਦਰ ਸਿੰਘ)-ਭਾਰਤੀ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਚੋਣ ਪ੍ਰਕਿਰਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਸਕੂਲਾਂ ਅਤੇ ਕਾਲਜਾਂ ਵਿਚ ਸਵੀਪ ਗਤੀਵਿਧੀਆਂ ਤਹਿਤ 11 ਅਤੇ 12 ਨਵੰਬਰ ਨੂੰ ਲੇਖ ਲਿਖਣ ਅਤੇ ਕੁਇਜ਼ ਮੁਕਾਬਲੇ ਕਰਵਾਏ ਜਾਣਗੇ। ਇਹ ਮੁਕਾਬਲੇ ਇਲੈਕਟੋਰਲ ਲਿਟਰੇਸੀ ਕਲੱਬਾਂ ਰਾਹੀਂ ਕਰਵਾਏ ਜਾਣਗੇ। ਜਿਨ੍ਹਾਂ ਵਿਚ ਵਿਦਿਆਰਥੀਆਂ ਨੂੰ ਲੋਕਤੰਤਰਿਕ ਪ੍ਰਕਿਰਿਆ, ਵੋਟ ਦੇ ਅਧਿਕਾਰ ਅਤੇ ਜ਼ਿੰਮੇਵਾਰ ਨਾਗਰਿਕਤਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਅਮਨਦੀਪ ਕੌਰ ਅਤੇ ਮੁੱਖ ਮੰਤਰੀ ਫੀਲਡ ਅਫ਼ਸਰ ਹਿਮਾਂਸ਼ੂ ਕਾਦਿਆਨ ਵਲੋਂ ਵੀ ਇਨ੍ਹਾਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਜਾ ਰਹੇ ਹਨ। ਸ਼੍ਰੀ ਹਿਮਾਂਸ਼ੂ ਕਾਦਿਆਨ ਨੇ ਦੱਸਿਆ ਕਿ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੂੰ ਇਨ੍ਹਾਂ ਮੁਕਾਬਲਿਆਂ ਵਿਚ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਸ਼ੁੱਧ ਅਤੇ ਗਲਤੀ ਰਹਿਤ ਵੋਟਰ ਸੂਚੀ ਦੀ ਮਹੱਤਤਾ ਅਤੇ ਵੋਟ ਪਾਉਣ ਦੀ ਮਹੱਤਤਾ ਵਿਸ਼ਿਆਂ ’ਤੇ ਲੇਖ ਲਿਖਣ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਕੂਲ ਪੱਧਰ ਦੇ ਵਿਦਿਆਰਥੀਆਂ ਲਈ ਲੇਖ ਦੀ ਸ਼ਬਦ ਸੀਮਾ 500 ਤੋਂ 800 ਸ਼ਬਦ ਅਤੇ ਕਾਲਜ ਪੱਧਰ ਦੇ ਵਿਦਿਆਰਥੀਆਂ ਲਈ 800 ਤੋਂ 1200 ਸ਼ਬਦ ਰੱਖੀ ਗਈ ਹੈ। ਵਿਦਿਆਰਥੀ ਪੰਜਾਬੀ, ਹਿੰਦੀ ਜਾਂ ਅੰਗਰੇਜ਼ੀ ਭਾਸ਼ਾ ਵਿਚ ਆਪਣੇ ਵਿਚਾਰ ਪੇਸ਼ ਕਰ ਸਕਣਗੇ। ਇਸੇ ਤਰ੍ਹਾਂ ਕੁਇਜ਼ ਮੁਕਾਬਲੇ ਵਿਚ ਚੋਣ ਪ੍ਰਕਿਰਿਆ ਸਬੰਧੀ ਸਵਾਲ ਹੋਣਗੇ। ਕੁਇਜ਼ ਮੁਕਾਬਲੇ ਦੌਰਾਨ ਵੋਟਰ ਸੂਚੀ, ਈ.ਵੀ.ਐੱਮ., ਵੀ.ਵੀ.ਪੈਟ, ਪੋਲਿੰਗ ਪ੍ਰਕਿਰਿਆ ਅਤੇ ਵੋਟ ਦੇ ਅਧਿਕਾਰ ਨਾਲ ਸਬੰਧਤ ਸਵਾਲ ਪੁੱਛੇ ਜਾਣਗੇ। ਇਸ ਮੁਕਾਬਲੇ ਵਿਚ ਕੁੱਲ 50 ਬਹੁ-ਵਿਕਲਪੀ ਪ੍ਰਸ਼ਨ ਹੋਣਗੇ, ਜਿਨ੍ਹਾਂ ਰਾਹੀਂ ਵਿਦਿਆਰਥੀਆਂ ਦੇ ਚੋਣ ਪ੍ਰਣਾਲੀ ਸਬੰਧੀ ਗਿਆਨ ਦੀ ਪਰਖ ਕੀਤੀ ਜਾਵੇਗੀ। ਪ੍ਰਸ਼ਨਾਂ ਦੇ ਉੱਤਰ ਪੰਜਾਬੀ ਭਾਸ਼ਾ ਵਿਚ ਵੀ ਦਿੱਤੇ ਜਾ ਸਕਣਗੇ। ਇਨ੍ਹਾਂ ਮੁਕਾਬਲਿਆਂ ਨੂੰ ਜ਼ਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਵਿਚ ਸਫ਼ਲਤਾਪੂਰਵਕ ਕਰਵਾਉਣ ਲਈ ਹਲਕਾ ਵਾਰ ਸਵੀਪ ਕੋਆਰਡੀਨੇਟਰ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ। ਇਨ੍ਹਾਂ ਵਿਚ 77-ਫਿਰੋਜ਼ਪੁਰ ਦਿਹਾਤੀ ਤੋਂ ਕਮਲ ਸ਼ਰਮਾ, ਫ਼ਿਰੋਜ਼ਪੁਰ ਸ਼ਹਿਰੀ ਤੋਂ ਲਖਵਿੰਦਰ ਸਿੰਘ, ਜ਼ੀਰਾ ਤੋਂ ਮਹਾਵੀਰ ਬਾਂਸਲ ਅਤੇ ਗੁਰੂਹਰਸਹਾਏ ਤੋਂ ਪਰਵਿੰਦਰ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਚੋਣ ਕਾਨੂੰਗੋ ਮੈਡਮ ਗਗਨ ਵਲੋਂ ਵੀ ਚੋਣ ਸਬੰਧੀ ਗਤੀਵਿਧੀਆਂ ਦੇ ਤਾਲਮੇਲ ਵਿਚ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਮੁੱਖ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਅਤੇ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ ਵਲੋਂ ਵੀ ਇਨ੍ਹਾਂ ਗਤੀਵਿਧੀਆਂ ਨੂੰ ਜ਼ਿਲ੍ਹੇ ਦੇ ਸਮੂਹ ਵਿਦਿਅਕ ਅਦਾਰਿਆਂ ਤੱਕ ਪਹੁੰਚਾਉਣ ਅਤੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਬੰਗੜ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ ਸਟਾਫ਼ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਦਰ ਥਾਣਾ ਪੁਲਿਸ ਨੇ 3 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
Ad Position 24