10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸੋਨੀਆ ਗਾਂਧੀ 1984 ਦੇ ਸਿੱਖ ਕਤਲੇਆਮ ਬਾਰੇ ਆਪਣੀ ਚੁੱਪ ਤੋੜਨ- ਕਰਨੈਲ ਸਿੰਘ ਪੀਰ ਮੁਹੰਮਦ ਕਿਹਾ, ਬਾਬਰੀ ਮਸਜਿਦ ਢਾਹੇ ਜਾਣ ’ਤੇ ਦੁੱਖ ਪ੍ਰਗਟਾਉਣ ਤੋਂ ਪਹਿਲਾਂ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਵੀ ਯਾਦ ਕਰਨ

ਮੱਖੂ, 10 ਨਵੰਬਰ (ਵਰਿੰਦਰ ਮਨਚੰਦਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਵਲੋਂ ਬਾਬਰੀ ਮਸਜਿਦ ਢਾਹੇ ਜਾਣ ਸਮੇਂ ਆਪਣੇ ਰੋ ਪੈਣ ਸਬੰਧੀ ਦਿੱਤੇ ਬਿਆਨ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ 1984 ਦੇ ਸਿੱਖ ਕਤਲੇਆਮ ਬਾਰੇ ਵੀ ਆਪਣੀ ਚੁੱਪ ਤੋੜਨੀ ਚਾਹੀਦੀ ਹੈ। ਪੀਰ ਮੁਹੰਮਦ ਨੇ ਸੋਨੀਆ ਗਾਂਧੀ ਨੂੰ ਸਵਾਲ ਕਰਦਿਆਂ ਕਿਹਾ ਕਿ 31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ, ਕਾਨਪੁਰ, ਬੋਕਾਰੋ ਅਤੇ ਹੋਂਦ ਚਿੱਲੜ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸਿੱਖਾਂ ਵਿਰੁੱਧ ਹੋਈ ਹਿੰਸਾ ਅਤੇ ਕਤਲੇਆਮ ਦੌਰਾਨ ਉਨ੍ਹਾਂ ਦੀ ਕੀ ਪ੍ਰਤੀਕਿਰਿਆ ਸੀ?

Ad Position 21
No active advertisement
ਅਜੀਤ ਡੈਸਕ 11-11-2026
ਮੱਖੂ, 10 ਨਵੰਬਰ (ਵਰਿੰਦਰ ਮਨਚੰਦਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਵਲੋਂ ਬਾਬਰੀ ਮਸਜਿਦ ਢਾਹੇ ਜਾਣ ਸਮੇਂ ਆਪਣੇ ਰੋ ਪੈਣ ਸਬੰਧੀ ਦਿੱਤੇ ਬਿਆਨ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ 1984 ਦੇ ਸਿੱਖ ਕਤਲੇਆਮ ਬਾਰੇ ਵੀ ਆਪਣੀ ਚੁੱਪ ਤੋੜਨੀ ਚਾਹੀਦੀ ਹੈ। ਪੀਰ ਮੁਹੰਮਦ ਨੇ ਸੋਨੀਆ ਗਾਂਧੀ ਨੂੰ ਸਵਾਲ ਕਰਦਿਆਂ ਕਿਹਾ ਕਿ 31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ, ਕਾਨਪੁਰ, ਬੋਕਾਰੋ ਅਤੇ ਹੋਂਦ ਚਿੱਲੜ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸਿੱਖਾਂ ਵਿਰੁੱਧ ਹੋਈ ਹਿੰਸਾ ਅਤੇ ਕਤਲੇਆਮ ਦੌਰਾਨ ਉਨ੍ਹਾਂ ਦੀ ਕੀ ਪ੍ਰਤੀਕਿਰਿਆ ਸੀ? ਉਨ੍ਹਾਂ ਕਿਹਾ ਕਿ ਜਦੋਂ ਹਜ਼ਾਰਾਂ ਬੇਗੁਨਾਹ ਸਿੱਖ ਪਰਿਵਾਰਾਂ ਨੂੰ ਉਜਾੜਿਆ ਜਾ ਰਿਹਾ ਸੀ ਅਤੇ ਬੇਕਸੂਰ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਸਨ, ਕੀ ਉਸ ਸਮੇਂ ਵੀ ਸੋਨੀਆ ਗਾਂਧੀ ਨੇ ਇਸ ਦਰਦ ਨੂੰ ਮਹਿਸੂਸ ਕੀਤਾ ਸੀ? ਉਨ੍ਹਾਂ ਦੋਸ਼ ਲਾਇਆ ਕਿ 1984 ਦੀਆਂ ਘਟਨਾਵਾਂ ਵਿਚ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਦੀ ਭੂਮਿਕਾ ਨੂੰ ਲੈ ਕੇ ਲੰਮੇ ਸਮੇਂ ਤੋਂ ਸਵਾਲ ਉੱਠਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਨੂੰ ਇਹ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਸਿੱਖ ਕਤਲੇਆਮ ਦੇ ਮਾਮਲਿਆਂ ਵਿਚ ਦੋਸ਼ਾਂ ਦਾ ਸਾਹਮਣਾ ਕਰਦੇ ਰਹੇ ਆਗੂਆਂ ਵਿਰੁੱਧ ਕੀ ਕਾਰਵਾਈ ਕੀਤੀ ਸੀ। ਅਕਾਲੀ ਆਗੂ ਨੇ ਅੱਗੇ ਕਿਹਾ ਕਿ ਕਮਲਨਾਥ ਅਤੇ ਜਗਦੀਸ਼ ਟਾਈਟਲਰ ਵਰਗੇ ਆਗੂਆਂ ਦੀ ਕਾਂਗਰਸ ਵਿਚ ਮੌਜੂਦਗੀ ਨੂੰ ਲੈ ਕੇ ਵੀ ਸਿੱਖ ਕੌਮ ਦੇ ਮਨਾਂ ਵਿਚ ਸਵਾਲ ਹਨ। ਉਨ੍ਹਾਂ ਕਿਹਾ ਕਿ 1984 ਦੇ ਕਤਲੇਆਮ ਨਾਲ ਜੁੜੇ ਮਾਮਲਿਆਂ ਵਿਚ ਜਿਹੜੇ ਲੋਕ ਅਜੇ ਤੱਕ ਕਾਨੂੰਨੀ ਪ੍ਰਕਿਰਿਆ ਦੇ ਘੇਰੇ ਵਿਚ ਨਹੀਂ ਆਏ ਜਾਂ ਜਿਨ੍ਹਾਂ ਵਿਰੁੱਧ ਸਵਾਲ ਬਾਕੀ ਹਨ, ਉਨ੍ਹਾਂ ਬਾਰੇ ਕਾਂਗਰਸ ਪਾਰਟੀ ਨੂੰ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ। ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਕਿਸੇ ਵੀ ਧਰਮ ਜਾਂ ਭਾਈਚਾਰੇ ਨਾਲ ਹੋਈ ਬੇਇਨਸਾਫ਼ੀ ’ਤੇ ਦੁੱਖ ਪ੍ਰਗਟ ਕਰਨਾ ਚੰਗੀ ਗੱਲ ਹੈ, ਪਰ ਇਨਸਾਫ਼ ਅਤੇ ਮਨੁੱਖੀ ਸੰਵੇਦਨਾ ਦਾ ਤਕਾਜ਼ਾ ਹੈ ਕਿ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਦਰਦ ਨੂੰ ਵੀ ਉਸੇ ਗੰਭੀਰਤਾ ਨਾਲ ਸਮਝਿਆ ਜਾਵੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਮੰਗ ਕੀਤੀ ਕਿ ਸੋਨੀਆ ਗਾਂਧੀ 1984 ਦੇ ਸਿੱਖ ਕਤਲੇਆਮ ਬਾਰੇ ਵਿਸਥਾਰਪੂਰਵਕ ਸਪੱਸ਼ਟੀਕਰਨ ਦੇਣ ਅਤੇ ਸਿੱਖ ਕੌਮ ਨੂੰ ਦੱਸਣ ਕਿ ਉਸ ਸਮੇਂ ਵਾਪਰੀਆਂ ਦਰਦਨਾਕ ਘਟਨਾਵਾਂ ਬਾਰੇ ਉਨ੍ਹਾਂ ਦਾ ਕੀ ਰੁਖ਼ ਸੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਡੇਰਾ ਹਰਨਾਮੁਸਰ ਨਾਨਕਸਰ ਜ਼ੀਰਾ ਵਿਖੇ ਧਾਰਮਿਕ ਸਮਾਗਮ ਦੌਰਾਨ ਖੂਨ ਦਾਨ ਕੈਂਪ ਲਗਾਇਆ ਅਗਲੀ ਖ਼ਬਰ ਸ੍ਰੀ ਗਊਸ਼ਾਲਾ ਵਿਖੇ ਅਨਕੁੱਟ ਦਾ ਪ੍ਰਸ਼ਾਦ ਵੰਡਿਆ
Ad Position 24